ਕੈਬਨਿਟ ਮੰਤਰੀ ਵਲੋਂ ਗੁਰਦਾਸਪੁਰ ਵਿਖੇ 'ਬਾਬਾ ਬੰਦਾ ਸਿੰਘ ਬਹਾਦਰ ਸਮਾਰਕ' ਅਤੇ 'ਸ਼ਹੀਦਾਂ ਦੀ ਪਾਰਕ' ਦਾ ਉਦਘਾਟਨ ਕੈਬਨਿਟ ਮੰਤਰੀ ਵਲੋਂ ਗੁਰਦਾਸਪੁਰ ਵਿਖੇ 'ਬਾਬਾ ਬੰਦਾ ਸਿੰਘ ਬਹਾਦਰ ਸਮਾਰਕ' ਅਤੇ 'ਸ਼ਹੀਦਾਂ ਦੀ ਪਾਰਕ' ਦਾ ਉਦਘਾਟਨ
Publish Date: Sun, 16 Aug 2026 04:56 PM (IST)
Updated Date: Sun, 16 Aug 2026 04:56 PM (IST)
ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ: ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਪੰਜਾਬ ਵਲੋਂ ਆਜ਼ਾਦੀ ਦਿਵਸ ਮੌਕੇ ਗੁਰਦਾਸਪੁਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਸਮਾਰਕ ਅਤੇ ਸ਼ਹੀਦਾਂ ਦੀ ਪਾਰਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਪਤੀ ਇੰਜੀਨੀਅਰ ਦਲਜੀਤ ਸਿੰਘ ਐਡੀਸ਼ਨਲ ਸੁਪਰਡੰਟ ਪੀਐੱਸਪੀਸੀਐੱਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿਤਿਆ ਉੱਪਲ, ਐੱਸਐੱਸਪੀ ਗੁਰਦਾਸਪੁਰ ਆਦਿਤਿਆ, ਚੇਅਰਮੈਨ ਰਾਜੀਵ ਸ਼ਰਮਾ, ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਅਜੇ ਬਹਿਲ, ਟਰੱਸਟੀ ਰਘੁਬੀਰ ਸਿੰਘ ਖਾਲਸਾ, ਜਗਜੀਤ ਸਿੰਘ ਪਿੰਟਾਂ ਜ਼ਿਲ੍ਹਾ ਸਕੱਤਰ , ਬਲਾਕ ਪ੍ਰਧਾਨ ਹਿਤੇਸ਼ ਮਹਾਜਨ ਅਤੇ ਗਗਨਦੀਪ ਸਿੰਘ ਆਦਿ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਗੁਰਦਾਸਪੁਰ ਦੀ ਧਰਤੀ ਸ਼ਹੀਦਾਂ ਦੀ ਧਰਤੀ ਹੈ ਅਤੇ ਇਥੋਂ ਦੇ ਬਹਾਦਰ ਲੋਕਾਂ ਨੇ ਹਮੇਸ਼ਾ ਦੇਸ਼ ਦੀ ਖਾਤਰ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਵਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਨਗਰ ਸੁਧਾਰ ਟਰਸੱਟ ਗੁਰਦਾਸਪੁਰ ਦੀ ਸਕੀਮ ਨੰਬਰ 7 ਵਿੱਚ ਸ਼ਹਿਰ ਦੇ ਬਾਹਰ ਬਣੇਂ ਨਵੇਂ ਬੱਸ ਅੱਡੇ ਦੇ ਨਜ਼ਦੀਕ ਬਾਬਾ ਬੰਦਾ ਸਿੰਘ ਬਹਾਦਰ ਸਮਾਰਕ ਦੀ ਉਸਾਰੀ ਕੀਤੀ ਗਈ ਹੈ। ਇਹ ਸਮਾਰਕ ਦੋ ਕਨਾਲ ਵਿੱਚ ਸਥਿਤ ਹੈ ਅਤੇ ਇਹ ਸਮਾਰਕ 45 ਲੱਖ ਰੁਪਏ ਦੀ ਲਾਗਤ ਨਾਲ ਉਸਾਰਿਆ ਗਿਆ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ-7 ਵਿਚ ‘ਸ਼ਹੀਦਾਂ ਦੀ ਪਾਰਕ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਇਸ ਪਾਰਕ ਵਿੱਚ ਲਗਾਏ 150 ਫੁੱਟ ਉੱਚੇ ਤਿਰੰਗੇ ਝੰਡੇ ਦਾ ਉਦਘਾਟਨ ਵੀ ਕੀਤਾ ਗਿਆ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ਼ਹੀਦਾਂ ਦੀ ਪਾਰਕ ਦੀਨਾਨਗਰ ਵਿਖੇ ਪੁਲਸ ਥਾਣੇ ਤੇ 27 ਜੁਲਾਈ 2015 ਨੂੰ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਪੁਲਿਸ ਜਵਾਨਾਂ ਨੂੰ ਸਮਰਪਿਤ ਹੈ। ਅੱਤਵਾਦੀ ਹਮਲੇ ਦੌਰਾਨ ਪੰਜਾਬ ਪੁਲਿਸ ਦੇ ਤਤਕਾਲੀ ਐੱਸਪੀ ਸ਼ਹੀਦ ਬਲਜੀਤ ਸਿੰਘ, ਪੀਐੱਚਸੀ ਦੇਸ ਰਾਜ, ਪੀਐੱਚਸੀ ਸੁਖਦੇਵ ਸਿੰਘ ਅਤੇ ਬੋਧ ਰਾਜ ਨੇ ਅੱਤਵਾਦੀਆਂ ਦਾ ਮੁਕਾਬਲਾ ਕਰਦਿਆ ਸ਼ਹੀਦੀ ਪ੍ਰਾਪਤ ਕੀਤੀ ਸੀ। ਇਹ ਪਾਰਕ 3 ਏਕੜ ਵਿੱਚ ਸਥਾਪਤ ਹੈ ਅਤੇ 1.50 ਕਰੋੜ ਰੁਪਏ ਦੀ ਲਾਗਤ ਨਾਲ ਇਸ ਪਾਰਕ ਦੀ ਉਸਾਰੀ ਕੀਤੀ ਗਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਰਾਜੀਵ ਸ਼ਰਮਾ ਨੇ ਕਿਹਾ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵਲੋਂ ਹਲਕਾ ਇੰਚਾਰਜ ਗੁਰਦਾਸਪੁਰ ਰਮਨ ਬਹਿਲ ਦੇ ਸਹਿਯੋਗ ਨਾਲ ਸ਼ਹਿਰ ਅੰਦਰ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ 15 ਅਗਸਤ ਦੇ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ :ਬਾਬਾ ਬੰਦਾ ਸਿੰਘ ਬਹਾਦਰ ਸਮਾਰਕ ਅਤੇ ਸ਼ਹੀਦਾਂ ਦੀ ਪਾਰਕ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ, ਜਿਸ ਲਈ ਉਹ ਉਨ੍ਹਾਂ ਦਾ ਧੰਨਵਾਦ ਕਰਦੇ ਹਨ।