ਕੈਬਨਿਟ ਮੰਤਰੀ ਕਟਾਰੂਚੱਕ ਨੇ ਲੋਕ ਮਿਲਣੀਆਂ ਕਰ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਕੈਬਨਿਟ ਮੰਤਰੀ ਕਟਾਰੂਚੱਕ ਨੇ ਲੋਕ ਮਿਲਣੀਆਂ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Publish Date: Mon, 22 Jun 2026 04:14 PM (IST)
Updated Date: Mon, 22 Jun 2026 04:16 PM (IST)

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰ-ਦੁਆਰ ਤੱਕ ਪਹੁੰਚ ਕੇ ਸੁਣਨ ਅਤੇ ਸਰਕਾਰੀ ਭਲਾਈ ਯੋਜਨਾਵਾਂ ਬਾਰੇ ਸਿੱਧੀ ਜਾਣਕਾਰੀ ਦੇਣ ਦੇ ਉਦੇਸ਼ ਨਾਲ ਚਲਾਈਆਂ ਜਾ ਰਹੀਆਂ ਲੋਕ ਮਿਲਣੀਆਂ ਦੇ ਸਿਲਸਿਲੇ ਤਹਿਤ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਅਖਰੋਟਾ, ਭਟੋਆ, ਰਤਨਗੜ੍ਹ ਅਤੇ ਮਾਨ ਨੰਗਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਵੀ ਕੀਤਾ। ਲੋਕ ਮਿਲਣੀਆਂ ਦੌਰਾਨ ਸੰਬੋਧਨ ਕਰਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਪੱਖੀ ਨੀਤੀਆਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਲਾਭ ਵੱਡੀ ਗਿਣਤੀ ਵਿੱਚ ਲੋਕਾਂ ਤੱਕ ਪਹੁੰਚ ਰਿਹਾ ਹੈ ਅਤੇ ਲੋਕਾਂ ਵੱਲੋਂ ਵੀ ਇਨ੍ਹਾਂ ਯੋਜਨਾਵਾਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਅਤੇ ਨੌਜਵਾਨਾਂ ਵੱਲੋਂ ਸਰਕਾਰੀ ਪ੍ਰੋਗਰਾਮਾਂ ਵਿੱਚ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾ ਰਹੀ ਹੈ, ਜੋ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਸਰਕਾਰ ਦੇ ਵਿਕਾਸ ਕਾਰਜਾਂ ਅਤੇ ਨੀਤੀਆਂ ਤੋਂ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਇਮਾਨਦਾਰੀ ਨਾਲ ਕੰਮ ਕੀਤਾ ਹੈ, ਜਿਸ ਕਾਰਨ ਲੋਕਾਂ ਦਾ ਭਰੋਸਾ ਸਰਕਾਰ ਉੱਤੇ ਹੋਰ ਮਜ਼ਬੂਤ ਹੋਇਆ ਹੈ। ਕਟਾਰੂਚੱਕ ਨੇ ਦੱਸਿਆ ਕਿ ਲੋਕ ਮਿਲਣੀਆਂ ਦੌਰਾਨ ਲੋਕਾਂ ਵੱਲੋਂ ਪੇਸ਼ ਕੀਤੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਗਿਆ ਹੈ। ਕਈ ਮਸਲਿਆਂ ਦਾ ਮੌਕੇ ’ਤੇ ਹੀ ਹੱਲ ਕਰ ਦਿੱਤਾ ਗਿਆ, ਜਦਕਿ ਬਾਕੀ ਮਾਮਲਿਆਂ ਦੇ ਜਲਦੀ ਨਿਪਟਾਰੇ ਲਈ ਸਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।ਇਸ ਮੌਕੇ ਉਨ੍ਹਾਂ ਪਿੰਡ ਅਖਰੋਟਾ ਵਿੱਚ ਨੌਜਵਾਨਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਨਵੇਂ ਖੇਡ ਮੈਦਾਨ ਦੇ ਨਿਰਮਾਣ ਦਾ ਐਲਾਨ ਵੀ ਕੀਤਾ। ਇਸ ਮੌਕੇ ਨਰੇਸ਼ ਕੁਮਾਰ ਸੈਣੀ ਸਕੱਤਰ ਮਾਝਾ ਜੋਨ ਪੰਜਾਬ ਬੀਸੀ ਸੈਲ, ਪਵਨ ਕੁਮਾਰ ਫੌਜੀ ਚੇਅਰਮੈਨ ਬਲਾਕ ਸੰਮਤੀ ਘਰੋਟਾ, ਚੇਅਰਮੈਨ ਖੁਸ਼ਬੀਰ ਕਾਟਰ, ਬਲਾਕ ਸੰਮਤੀ ਚੇਅਰਮੈਨ ਸੋਹਨ ਲਾਲ, ਪ੍ਰੇਮ ਸ਼ਰਮਾ ਸਰਪੰਚ ਰਤਨਗੜ੍ਹ, ਰਮੇਸ਼ ਸੈਣੀ, ਅਮਨਦੀਪ ਸਿੰਘ ਬਲਾਕ ਪ੍ਰਧਾਨ, ਸਰਪੰਚ ਅਖਰੋਟਾ ਸੈਂਪਲ, ਬੋਬੀ ਸੈਣੀ ਹਲਕਾ ਕੋਆਰਡੀਨੇਟਰ ਬੀਸੀ ਸੈਲ, ਗੁਰੂਦੁਆਰਾ ਪ੍ਰਧਾਨ ਤਰਲੋਕ ਸਿੰਘ, ਸੋਹਣ ਸਿੰਘ, ਸਰਪੰਚ ਮਾਨ ਨੰਗਲ ਸੋਮ ਰਾਜ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਪੰਚਾਇਤੀ ਨੁਮਾਇੰਦੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।