ਕੈਬਨਿਟ ਮੰਤਰੀ ਕਟਾਰੂਚੱਕ ਨੇ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ ਕੈਬਨਿਟ ਮੰਤਰੀ ਕਟਾਰੂਚੱਕ ਨੇ ਪਿੰਡ ਮਲਕਾਨਾ ਵਿਖੇ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ
Publish Date: Sun, 18 Oct 2026 05:34 PM (IST)
Updated Date: Mon, 19 Oct 2026 04:03 AM (IST)
ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ, ਤਾਰਾਗੜ੍ਹ : ਵਿਧਾਨ ਸਭਾ ਹਲਕਾ ਭੋਆ ਦੇ ਪਿੰਡ ਮਲਕਾਨਾ ਵਿਖੇ ਕਮਿਊਨਿਟੀ ਹਾਲ ਦੇ ਨਿਰਮਾਣ ਲਈ ਨੀਂਹ ਪੱਥਰ ਰੱਖਣ ਸਬੰਧੀ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਲਈ ਖੁੱਲ੍ਹੇ ਮਨ ਨਾਲ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਫੰਡਾਂ ਨਾਲ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸੜਕਾਂ, ਖੇਡ ਮੈਦਾਨਾਂ, ਆਂਗਣਵਾੜੀ ਕੇਂਦਰਾਂ ਅਤੇ ਕਮਿਊਨਿਟੀ ਹਾਲਾਂ ਸਮੇਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ’ਤੇ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਿਜਲੀ ਬਿੱਲ ਮਾਫ਼ੀ ਯੋਜਨਾ ਤਹਿਤ ਸੂਬੇ ਦੇ ਲੱਖਾਂ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਸਤਿਕਾਰ ਯੋਜਨਾ ਤਹਿਤ ਲੱਖਾਂ ਧੀਆਂ, ਭੈਣਾਂ ਅਤੇ ਮਾਵਾਂ ਦੇ ਖਾਤਿਆਂ ਵਿੱਚ ਸਿੱਧੀ ਵਿੱਤੀ ਸਹਾਇਤਾ ਭੇਜੀ ਜਾ ਰਹੀ ਹੈ। ਹਲਕਾ ਭੋਆ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ। ਪਿੰਡ ਮਲਕਾਨਾ ਵਿਖੇ ਬਣਨ ਵਾਲੇ ਕਮਿਊਨਿਟੀ ਹਾਲ ਦਾ ਨਿਰਮਾਣ ਵੀ ਜਲਦੀ ਮੁਕੰਮਲ ਕਰਕੇ ਪਿੰਡ ਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾl ਇਸ ਮੌਕੇ ਸਰਪੰਚ ਅੰਜੂ ਬਾਲਾ, ਯਸ਼ਪਾਲ, ਹਯਾਤੀ ਚੱਕ ਦੇ ਸਰਪੰਚ ਬਲਬੀਰ ਸਿੰਘ, ਸੰਦੀਪ ਕੌਰ ਡੰਡੋਰ ਦੀ ਸਰਪੰਚ ਕਮਲੇਸ਼ ਸਮੇਤ ਆਮ ਆਦਮੀ ਪਾਰਟੀ ਦੇ ਅਹੁਦੇਦਾਰ, ਵਰਕਰ ਅਤੇ ਹੋਰ ਪਤਵੰਤੇ ਹਾਜ਼ਰ ਸਨ।