- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨਾਲ ਕੈਬਨਿਟ ਮੰਤਰੀ ਕਟਾਰੂਚੱਕ ਨੇ ਕੀਤੀ ਮੁਲਾਕਾਤ

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ
ਤਾਰਾਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਪਰਤੇ ਸ਼ਰਧਾਲੂਆਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਪੰਜਾਬ ਸਰਕਾਰ ਵੱਲੋਂ ਯਾਤਰਾ ਦੌਰਾਨ ਕੀਤੇ ਗਏ ਪ੍ਰਬੰਧਾਂ ਸਬੰਧੀ ਫੀਡਬੈਕ ਪ੍ਰਾਪਤ ਕੀਤਾ। ਇਸ ਮੌਕੇ ਵੱਖ-ਵੱਖ ਪਿੰਡਾਂ ਬਕਨੌਰ, ਸਾਹੂ ਚੱਕ, ਉਦੀਪੁਰ ਐਮਾ ਅਤੇ ਪਿੰਡ ਬਹਾਦਰਪੁਰ ਵਿੱਚ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਯਾਤਰਾ ਸਬੰਧੀ ਤਜਰਬੇ ਜਾਣੇ ਅਤੇ ਇਹ ਵੀ ਪੁੱਛਿਆ ਕਿ ਯਾਤਰਾ ਦੌਰਾਨ ਰਹਿਣ-ਸਹਿਣ, ਖਾਣ-ਪੀਣ, ਆਵਾਜਾਈ ਅਤੇ ਹੋਰ ਜ਼ਰੂਰੀ ਸਹੂਲਤਾਂ ਦੇ ਕੀਤੇ ਗਏ ਪ੍ਰਬੰਧ ਕਿਵੇਂ ਰਹੇ।
ਇਸ ਦੌਰਾਨ ਯਾਤਰਾ ਤੋਂ ਵਾਪਸ ਪਰਤੇ ਸ਼ਰਧਾਲੂਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਇੱਕ ਬਹੁਤ ਹੀ ਸ਼ਲਾਘਾਯੋਗ ਅਤੇ ਲੋਕ-ਪੱਖੀ ਉਪਰਾਲਾ ਹੈ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਮੰਤਵ ਦੂਰ-ਦੁਰਾਡੇ ਅਤੇ ਸਰਹੱਦੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਅਤੇ ਉਨ੍ਹਾਂ ਨੂੰ ਧਾਰਮਿਕ ਤੇ ਅਧਿਆਤਮਿਕ ਵਿਰਸੇ ਨਾਲ ਜੋੜਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀਆਂ ਬੁਨਿਆਦੀ ਲੋੜਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਯਾਤਰਾ ਤੋਂ ਪਰਤੇ ਸ਼ਰਧਾਲੂਆਂ ਵੱਲੋਂ ਕੀਤੀ ਗਈ ਸ਼ਲਾਘਾ ਅਤੇ ਪ੍ਰਗਟਾਈ ਗਈ ਸੰਤੁਸ਼ਟੀ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਸਰਕਾਰ ਦੀ ਇਹ ਯੋਜਨਾ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਗਈ ਫੀਡਬੈਕ ਸਰਕਾਰ ਲਈ ਮਹੱਤਵਪੂਰਨ ਹੈ ਅਤੇ ਅਜਿਹੇ ਲੋਕ-ਭਲਾਈ ਦੇ ਉਪਰਾਲਿਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲੋਕਾਂ ਦੇ ਸੁਝਾਵਾਂ ਨੂੰ ਵੀ ਮਹੱਤਵ ਦਿੱਤਾ ਜਾਂਦਾ ਹੈ। ਇਸ ਮੌਕੇ ਸਰਪੰਚ ਕਮਲੇਸ਼ ਕੁਮਾਰੀ ਸਾਹੂਚੱਕ, ਰਵਿੰਦਰ ਸਾਹੂਚੱਕ, ਰਾਜਾ ਸੈਣੀ ਬਕਨੌਰ, ਪਰਸ਼ੋਤਮ ਬਕਨੌਰ, ਨਰੇਸ਼ ਉਦੀਪੁਰ ਐਮਾ, ਸਰਪੰਚ ਗੁਲਸ਼ਨ ਉਦੀਪੁਰ, ਸਾਹਿਲ ਰਾਮਕਲਮਾ, ਸਰਪੰਚ ਦਵਿੰਦਰ, ਬਲਾਕ ਪ੍ਰਧਾਨ ਅਸ਼ਵਨੀ ਲਾਡੀ, ਬਲਾਕ ਪ੍ਰਧਾਨ ਕੁਲਵੰਤ ਸਿੰਘ, ਸਰਪੰਚ ਰਾਜੂ ਕੋਲੀਆਂ, ਸਰਪੰਚ ਬੋਧ ਰਾਜ ਕਿਲਪੁਰ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਅਹੁਦੇਦਾਰ ਅਤੇ ਵਰਕਰ ਵੀ ਹਾਜ਼ਰ ਸਨ।