ਪਿੰਡ ਦਰਸ਼ੋਪੁਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿੱਤਾ ਕਮਿਊਨਿਟੀ ਹਾਲ ਦਾ ਤੋਹਫ਼ਾ ਪਿੰਡ ਦਰਸ਼ੋਪੁਰ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿੱਤਾ ਕਮਿਊਨਿਟੀ ਹਾਲ ਦਾ ਤੋਹਫ਼ਾ
Publish Date: Tue, 13 Oct 2026 04:12 PM (IST)
Updated Date: Wed, 14 Oct 2026 04:03 AM (IST)
--7 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਮਿਊਨਿਟੀ ਹਾਲ ਲੋਕਾਂ ਨੂੰ ਸਮਰਪਿਤ :ਲਾਲ ਚੰਦ ਕਟਾਰੂ ਚੱਕ ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ: ਵਿਧਾਨ ਸਭਾ ਹਲਕਾ ਭੋਆ ਦੇ ਕਸਬਾ ਤਾਰਾਗੜ੍ਹ ਦੇ ਨਜ਼ਦੀਕ ਪੈਂਦੇ ਪਿੰਡ ਦਰਸ਼ੋਪੁਰ ਦੇ ਵਸਨੀਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਪਿੰਡ ਵਿੱਚ ਨਵੇਂ ਬਣਾਏ ਗਏ ਕਮਿਊਨਿਟੀ ਹਾਲ ਦਾ ਉਦਘਾਟਨ ਕਰਕੇ ਇਸ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਲਗਭਗ 7 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਇਸ ਕਮਿਊਨਿਟੀ ਹਾਲ ਨਾਲ ਪਿੰਡ ਵਾਸੀਆਂ ਨੂੰ ਆਪਣੇ ਸਮਾਜਿਕ ਅਤੇ ਸਾਂਝੇ ਸਮਾਗਮ ਕਰਵਾਉਣ ਲਈ ਇੱਕ ਸੁਵਿਧਾਜਨਕ ਸਥਾਨ ਮਿਲੇਗਾ। ਜ਼ਿਕਰਯੋਗ ਹੈ ਕਿ ਪਿੰਡ ਦਰਸ਼ੋਪੁਰ ਦੇ ਲੋਕਾਂ ਵੱਲੋਂ ਲੰਮੇ ਸਮੇਂ ਤੋਂ ਅਜਿਹੀ ਸਾਂਝੀ ਥਾਂ ਦੀ ਮੰਗ ਕੀਤੀ ਜਾ ਰਹੀ ਸੀ, ਜਿੱਥੇ ਪਿੰਡ ਦੇ ਵਸਨੀਕ ਵਿਆਹ-ਸ਼ਾਦੀਆਂ, ਪਰਿਵਾਰਕ ਸਮਾਗਮਾਂ, ਧਾਰਮਿਕ ਸਮਾਗਮਾਂ ਅਤੇ ਹੋਰ ਸਾਂਝੇ ਪ੍ਰੋਗਰਾਮਾਂ ਦਾ ਆਯੋਜਨ ਕਰ ਸਕਣ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਹਲਕੇ ਦੇ ਲੋਕਾਂ ਵਿੱਚ ਆ ਕੇ ਹਮੇਸ਼ਾ ਖੁਸ਼ੀ ਮਹਿਸੂਸ ਹੁੰਦੀ ਹੈ। ਪਿੰਡ ਦਰਸ਼ੋਪੁਰ ਵਿੱਚ ਕਮਿਊਨਿਟੀ ਹਾਲ ਲੋਕਾਂ ਨੂੰ ਸਮਰਪਿਤ ਕਰਨਾ ਉਨ੍ਹਾਂ ਲਈ ਖੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਲਗਭਗ 7 ਲੱਖ ਰੁਪਏ ਦੀ ਲਾਗਤ ਨਾਲ ਗ੍ਰਾਮ ਪੰਚਾਇਤ ਵੱਲੋਂ ਇਸ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਮਿਊਨਿਟੀ ਹਾਲ ਸਿਰਫ਼ ਇੱਕ ਇਮਾਰਤ ਨਹੀਂ, ਸਗੋਂ ਪਿੰਡ ਦੇ ਲੋਕਾਂ ਦੇ ਦੁੱਖ-ਸੁੱਖ ਸਾਂਝੇ ਕਰਨ ਅਤੇ ਆਪਸੀ ਵਿਚਾਰ-ਵਟਾਂਦਰੇ ਦਾ ਕੇਂਦਰ ਵੀ ਬਣੇਗਾ। ਇਸ ਮੌਕੇ ਉਨ੍ਹਾਂ ਗ੍ਰਾਮ ਪੰਚਾਇਤ ਦਰਸ਼ੋਪੁਰ ਅਤੇ ਪਿੰਡ ਵਾਸੀਆਂ ਨੂੰ ਕਮਿਊਨਿਟੀ ਹਾਲ ਦੀ ਉਸਾਰੀ ਮੁਕੰਮਲ ਹੋਣ ਤੇ ਵਧਾਈ ਦਿੱਤੀ ਅਤੇ ਇਸ ਸਾਂਝੀ ਇਮਾਰਤ ਦੀ ਸਹੀ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਨਰੇਸ਼ ਸੈਣੀ ਸਕੱਤਰ ਮਾਝਾ ਜ਼ੋਨ ਪੰਜਾਬ ਬੀਸੀ ਸੈੱਲ, ਗੁਰਪ੍ਰੀਤ ਕੌਰ ਚੇਅਰਮੈਨ ਜ਼ਿਲ੍ਹਾ ਪਰਿਸ਼ਦ, ਖੁਸ਼ਵੀਰ ਕਾਟਲ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ, ਪਿੰਡ ਦਰਸ਼ੋਪੁਰ ਦੀ ਸਰਪੰਚ ਵੰਦਨਾ ਠਾਕੁਰ, ਸੋਹਣ ਲਾਲ ਭਟੋਆ ਚੇਅਰਮੈਨ ਬਲਾਕ ਸੰਮਤੀ ਬਮਿਆਲ, ਬੀਡੀਪੀਓ ਨੀਰੂ ਬਾਲਾ, ਸਰਪੰਚ ਰਤਨਗੜ੍ਹ ਪ੍ਰੇਮ, ਦਵਿੰਦਰ ਸਿੰਘ ਲਸਿਆਣ, ਸੋਹਨ ਸਿੰਘ, ਪਿੰਡ ਗੋਲ ਦੇ ਸਰਪੰਚ ਬਲਰਾਮ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਹੋਰ ਅਹੁਦੇਦਾਰ ਅਤੇ ਵਰਕਰ ਵੀ ਹਾਜ਼ਰ ਸਨl