ਕੈਂਬਰਿਜ ਸਕੂਲ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਮਾਰੀਆਂ ਮੱਲਾਂ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਮਾਰੀਆਂ ਮੱਲਾਂ
Publish Date: Sat, 03 Oct 2026 04:59 PM (IST)
Updated Date: Sat, 03 Oct 2026 05:01 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਗੁਰਦਾਸਪੁਰ : ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਅੱਠਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਸਨਮਦੀਪ ਸਿੰਘ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਕਰਾਟੇ ਦੇ ਅੰਡਰ-14 ਵਰਗ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਆਪਣੇ ਨਾਮ ਕੀਤਾ। ਸਨਮਦੀਪ ਸਿੰਘ ਨੇ ਪੂਰੇ ਆਤਮ-ਵਿਸ਼ਵਾਸ, ਅਨੁਸ਼ਾਸਨ, ਮਿਹਨਤ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਦਿਆਂ ਮੁਕਾਬਲੇ ਵਿੱਚ ਬਿਹਤਰੀਨ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਸਨਮਦੀਪ ਸਿੰਘ ਦੀ ਪੰਜਾਬ ਸਟੇਟ ਖੇਡਾਂ ਲਈ ਚੋਣ ਹੋਈ ਹੈ, ਜੋ ਕਿ ਚੰਡੀਗੜ੍ਹ ਵਿਖੇ ਆਯੋਜਿਤ ਹੋਣ ਵਾਲੀਆਂ ਸਟੇਟ ਪੱਧਰੀ ਖੇਡਾਂ ਵਿੱਚ ਭਾਗ ਲਵੇਗਾ। ਸਨਮਦੀਪ ਨੇ ਪਹਿਲਾਂ ਵੀ ਸਕੂਲ ਖੇਡਾਂ ਵਿੱਚ ਭਾਗ ਲਿਆ ਹੈ, ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ l ਇਸ ਮੌਕੇ ਸਕੂਲ ਦੇ ਡਾਇਰੈਕਟਰ ਨੇ ਸਨਮਦੀਪ ਸਿੰਘ ਨੂੰ ਉਸ ਦੀ ਸ਼ਾਨਦਾਰ ਜਿੱਤ ਲਈ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਧੀਰਜ ਅਤੇ ਟੀਮ ਭਾਵਨਾ ਵਰਗੇ ਗੁਣ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਸਨਮਦੀਪ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਉਸ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਨ, ਅਧਿਆਪਕਾਂ ਅਤੇ ਸਮੂਹ ਵਿਦਿਆਰਥੀਆਂ ਨੇ ਸਨਮਦੀਪ ਸਿੰਘ ਦੀ ਇਸ ਉਪਲਬਧੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਦੇ ਉਜਵਲ ਭਵਿੱਖ ਅਤੇ ਆਉਣ ਵਾਲੀਆਂ ਪੰਜਾਬ ਸਟੇਟ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਕੈਂਬਰਿਜ ਇੰਟਰਨੈਸ਼ਨਲ ਸਕੂਲ ਆਪਣੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਅੱਗੇ ਵਧਣ ਲਈ ਲਗਾਤਾਰ ਪ੍ਰੇਰਿਤ ਕਰਦਾ ਹੈ।