ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 119ਵੇਂ ਜਨਮ ਦਿਵਸ ਮੌਕੇ ਕੈਂਡਲ ਮਾਰਚ ਤੇ ਵਿਚਾਰ-ਚਰਚਾ ਦਾ ਆਯੋਜਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 119ਵੇਂ ਜਨਮ ਦਿਵਸ ਮੌਕੇ ਕੈਂਡਲ ਮਾਰਚ ਤੇ ਵਿਚਾਰ-ਚਰਚਾ ਦਾ ਆਯੋਜਨ
Publish Date: Tue, 29 Sep 2026 03:19 PM (IST)
Updated Date: Tue, 29 Sep 2026 03:21 PM (IST)
ਰਾਜਨ ਤਰੇਹਨ, ਪੰਜਾਬੀ ਜਾਗਰਣ ਬਟਾਲਾ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 119ਵੇਂ ਜਨਮ ਦਿਵਸ ਮੌਕੇ ਲੋਕ ਚੇਤਨਾ ਮੰਚ ਬਟਾਲਾ, ਪੰਜਾਬੀ ਲੋਕ ਲਿਖਾਰੀ ਮੰਚ ਬਟਾਲਾ ਅਤੇ ਪ੍ਰਗਤੀਸ਼ੀਲ ਲੇਖਕ ਸੰਘ ਗੁਰਦਾਸਪੁਰ ਵੱਲੋਂ ਸ਼ਹੀਦ ਸੁੱਖਾ ਸਿੰਘ-ਮਹਿਤਾਬ ਸਿੰਘ ਪਾਰਕ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸਦੀ ਪ੍ਰਧਾਨਗੀ ਡਾ. ਅਨੂਪ ਸਿੰਘ, ਸੁਖਦੇਵ ਸਿੰਘ ਪ੍ਰੇਮੀ, ਡਾ. ਰਵਿੰਦਰ, ਡਾ. ਦਲਬੀਰ ਮਸੀਹ ਚੌਧਰੀ, ਡਾ. ਸਤਿੰਦਰ ਰੈਬੀ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਸੋਮ ਸਿੰਘ, ਰਮੇਸ਼ ਯਾਦਵ, ਧਰਵਿੰਦਰ ਸਿੰਘ ਔਲਖ, ਅਮਰਜੀਤ ਸ਼ਾਸਤਰੀ, ਗੁਲਜ਼ਾਰ ਸਿੰਘ ਬਸੰਤਕੋਟ ਅਤੇ ਵਰਗਿਸ ਸਲਾਮਤ ਨੇ ਕੀਤੀ। ਸਮਾਗਮ ਦੇ ਪਹਿਲੇ ਪੜਾਅ ’ਚ ਪਹੁੰਚੇ ਕਵੀਆਂ ਨੇ ਆਪਣੀਆਂ ਰਚਨਾਵਾਂ ਰਾਹੀਂ ਮੌਜੂਦਾ ਸਮਾਜਿਕ ਹਾਲਾਤ ਅਤੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਪੇਸ਼ ਕੀਤਾ। ਉਪਰੰਤ ‘ਸ਼ਹੀਦ-ਏ-ਆਜ਼ਮ ਭਗਤ ਸਿੰਘ : ਨੌਜਵਾਨਾਂ ਨੂੰ ਦਰਪੇਸ਼ ਸਮੱਸਿਆਵਾਂ’ ਵਿਸ਼ੇ ’ਤੇ ਵਿਚਾਰ-ਚਰਚਾ ਹੋਈ, ਜਿਸ ’ਚ ਡਾ. ਰਵਿੰਦਰ, ਡਾ. ਨੀਰਜ, ਡਾ. ਦਲਬੀਰ ਚੌਧਰੀ, ਅਧਿਆਪਕ ਆਗੂ ਸੋਮ ਸਿੰਘ, ਅਮਰ ਕ੍ਰਾਂਤੀ ਅਤੇ ਵਰਗਿਸ ਸਲਾਮਤ ਨੇ ਭਾਗ ਲਿਆ। ਮੁੱਖ ਬੁਲਾਰੇ ਡਾ. ਅਨੂਪ ਸਿੰਘ ਨੇ ਭਾਜਪਾ ਦੀਆਂ ਨੀਤੀਆਂ ਸਬੰਧੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਫਾਸੀਵਾਦ, ਧਰਮਤੰਤਰ ਅਤੇ ਫਿਰਕੂਵਾਦ ਬਾਰੇ ਚਿੰਤਾ ਜ਼ਾਹਰ ਕੀਤੀ। ਜਦਕਿ ਰਣਬੀਰ ਸਿੰਘ ਵਿਰਕ, ਕਾਮਰੇਡ ਗੁਲਜ਼ਾਰ ਸਿੰਘ ਭੁੰਭਲੀ, ਨੌਜਵਾਨ ਆਗੂ ਕਾਮਰੇਡ ਸ਼ਮਸ਼ੇਰ ਸਿੰਘ, ਕਾਮਰੇਡ ਰਘਬੀਰ ਸਿੰਘ ਅਤੇ ਕਾਮਰੇਡ ਜਨਕ ਰਾਜ ਨੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਸਮਝਣ ਅਤੇ ਉਸ ਨਾਲ ਜੁੜਨ ਦਾ ਸੁਨੇਹਾ ਦਿੱਤਾ। ਲੋਕ ਚੇਤਨਾ ਮੰਚ ਵੱਲੋਂ ਇਸ ਵਾਰ ਕਾਮਰੇਡ ਜਨਕ ਰਾਜ ਨੂੰ ਉਨ੍ਹਾਂ ਦੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਇਸ ਵਿਸ਼ੇਸ਼ ਮੌਕੇ ਵਰਗਿਸ ਸਲਾਮਤ ਦੀ ਆਉਣ ਵਾਲੀ ਪੁਸਤਕ ‘ਲੜਦੇ ਹਰਫ਼’ ਦੇ ਟਾਈਟਲ ਪੋਸਟਰ ਨੂੰ ਵੀ ਰਿਲੀਜ਼ ਕੀਤਾ ਗਿਆ। ਮੰਚ ਸੰਚਾਲਨ ਹਰਜਿੰਦਰ ਸਿੰਘ ਵਡਾਲਾ ਬਾਂਗਰ ਨੇ ਬਾਖੂਬੀ ਕੀਤਾ ਅਤੇ ਭਗਤ ਸਿੰਘ ਦੀ ਵਿਚਾਰਧਾਰਾ ਨਾਲ ਜੁੜੇ ਵੱਖ-ਵੱਖ ਨੁਕਤੇ ਵੀ ਸਾਂਝੇ ਕੀਤੇ। ਸਮਾਗਮ ’ਚ ਸਾਹਿਤਕਾਰਾਂ ਤੇ ਕਵੀਆਂ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।