ਦੀਨਾਨਗਰ ਨੇੜੇ ਚੱਲਦੀ ਕਾਰ ਨੂੰ ਲੱਗੀ ਅੱਗ, ਵੱਡਾ ਹਾਦਸਾ ਟਲਿਆ
ਦੀਨਾਨਗਰ ਨੇੜੇ ਚੱਲਦੀ ਕਾਰ ਨੂੰ ਲੱਗੀ ਅੱਗ, ਵੱਡਾ ਹਾਦਸਾ ਟਲਿਆ
Publish Date: Tue, 17 Nov 2026 05:39 PM (IST)
Updated Date: Tue, 17 Nov 2026 05:42 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਦੀਨਾਨਗਰ : ਗੁਰਦਾਸਪੁਰ-ਪਠਾਨਕੋਟ ਨੈਸ਼ਨਲ ਹਾਈਵੇ ’ਤੇ ਪਿੰਡ ਝੰਡੇ ਚੱਕ ਨੇੜੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇੱਕ ਚੱਲਦੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਕਾਰ ਵਿੱਚੋਂ ਅੱਗ ਦੀਆਂ ਲਪਟਾਂ ਉੱਠਦੀਆਂ ਦੇਖ ਕੇ ਆਸ-ਪਾਸ ਮੌਜੂਦ ਲੋਕ ਤੁਰੰਤ ਮਦਦ ਲਈ ਪਹੁੰਚੇ ਅਤੇ ਆਪਣੀ ਸੂਝ-ਬੂਝ ਨਾਲ ਅੱਗ ’ਤੇ ਕਾਬੂ ਪਾ ਲਿਆ। ਲੋਕਾਂ ਦੀ ਤੁਰੰਤ ਮਦਦ ਕਾਰਨ ਇੱਕ ਵੱਡਾ ਹਾਦਸਾ ਹੋਣੋ ਟਲ ਗਿਆ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਕਾਰ ਮਾਲਕ ਰਮੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੇ ਸਹੁਰੇ ਪਿੰਡ ਖੋਜੇਪੁਰ ਗਿਆ ਹੋਇਆ ਸੀ। ਅੱਜ ਜਦੋਂ ਉਹ ਉੱਥੋਂ ਵਾਪਸ ਆਪਣੇ ਘਰ ਪਰਤ ਰਿਹਾ ਸੀ ਤਾਂ ਪਿੰਡ ਝੰਡੇ ਚੱਕ ਨੇੜੇ ਅਚਾਨਕ ਉਸ ਦੀ ਕਾਰ ਨੂੰ ਅੱਗ ਲੱਗ ਗਈ। ਕਾਰ ਨੂੰ ਅੱਗ ਲੱਗਦੀ ਦੇਖ ਕੇ ਉਸ ਨੇ ਤੁਰੰਤ ਮਦਦ ਦੀ ਗੁਹਾਰ ਲਗਾਈ। ਇਸ ਦੌਰਾਨ ਆਸ-ਪਾਸ ਮੌਜੂਦ ਲੋਕਾਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਵਿੱਚ ਸਹਾਇਤਾ ਕੀਤੀ ਅਤੇ ਅੱਗ ’ਤੇ ਕਾਬੂ ਪਾ ਲਿਆ। ਸਮੇਂ ਸਿਰ ਲੋਕਾਂ ਵੱਲੋਂ ਕੀਤੀ ਗਈ ਮਦਦ ਕਾਰਨ ਵੱਡਾ ਹਾਦਸਾ ਟਲ ਗਿਆ।