ਕਾਰ ਸਵਾਰ 1 ਲੱਖ 80 ਹਜ਼ਾਰ ਐੱਮਐੱਲ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਾਰ ਸਵਾਰ 1 ਲੱਖ 80 ਹਜ਼ਾਰ ਐੱਮਐੱਲ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ
Publish Date: Thu, 24 Sep 2026 05:05 PM (IST)
Updated Date: Thu, 24 Sep 2026 05:09 PM (IST)
ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ: ਥਾਣਾ ਤਿੱਬੜ ਦੀ ਪੁਲਿਸ ਨੇ ਨਾਕੇਬੰਦੀ ਦੌਰਾਨ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਸੁਖਬੀਰ ਸਿੰਘ ਨਿਵਾਸੀ ਮੋਚਪੁਰ ਵਜੋਂ ਹੋਈ ਹੈ। ਡੀਐੱਸਪੀ ਸ਼ਹਿਬਾਜ਼ ਸਿੰਘ ਨੇ ਦੱਸਿਆ ਕਿ ਥਾਣਾ ਤਿੱਬੜ ਦੀ ਪੁਲਿਸ ਨੇ ਬੱਬੇਹਾਲੀ ਪੁਲ ਨਹਿਰ ’ਤੇ ਨਾਕਾ ਲਗਾ ਰੱਖਿਆ ਸੀ। ਇਸ ਦੌਰਾਨ ਇੱਕ ਕਾਰ ਸਵਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਕਾਰ ਦੀ ਤਲਾਸ਼ੀ ਦੌਰਾਨ ਨਾਜਾਇਜ਼ ਸ਼ਰਾਬ ਨਾਲ ਭਰੇ ਛੇ ਕੈਨ ਬਰਾਮਦ ਹੋਏ। ਪੁਲਿਸ ਨੇ ਕੈਨਾਂ ਵਿੱਚੋਂ 1 ਲੱਖ 80 ਹਜ਼ਾਰ ਐੱਮਐੱਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਡੀਐੱਸਪੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਥਾਣਾ ਤਿੱਬੜ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 800 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਮਾਮਲਿਆਂ ਵਿੱਚ ਕਾਬੂ ਕੀਤੇ ਗਏ ਮੁਲਜ਼ਮ ਪਿੰਡ ਮੋਚਪੁਰ ਨਾਲ ਸੰਬੰਧਿਤ ਹਨ। ਪੁਲਿਸ ਜਾਂਚ ਮੁਤਾਬਕ ਮੁਲਜ਼ਮ ਪਿੰਡ ਮੋਚਪੁਰ ਤੋਂ ਸ਼ਰਾਬ ਲਿਆ ਕੇ ਵੱਖ-ਵੱਖ ਇਲਾਕਿਆਂ ਵਿੱਚ ਸਪਲਾਈ ਕਰਦੇ ਸਨ। ਪੁਲਿਸ ਵੱਲੋਂ ਮਾਮਲੇ ਦੀ ਗਹਿਰੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਸ਼ਰਾਬ ਕਿੱਥੋਂ ਲਿਆਂਦੀ ਜਾ ਰਹੀ ਸੀ ਅਤੇ ਇਸ ਦੀ ਸਪਲਾਈ ਕਿਨ੍ਹਾਂ-ਕਿਨ੍ਹਾਂ ਇਲਾਕਿਆਂ ਵਿੱਚ ਕੀਤੀ ਜਾਣੀ ਸੀ। ਡੀਐੱਸਪੀ ਨੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਆਪਣੀਆਂ ਗਤੀਵਿਧੀਆਂ ਤੋਂ ਬਾਜ਼ ਆ ਜਾਣ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਅਤੇ ਹੋਰ ਗੈਰ-ਕਾਨੂੰਨੀ ਧੰਦਿਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।