- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਰਆਰ ਬਾਵਾ ਵਿਖੇ ਕਰੀਅਰ ਕਾਊਂਸਲਿੰਗ ਸੈਸ਼ਨ ਦਾ ਆਯੋਜਨ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਆਰਆਰ ਬਾਵਾ ਡੀਏਵੀ ਕਾਲਜ ਫਾਰ ਗਰਲਜ਼ ਬਟਾਲਾ ਵਿਖੇ ਕਾਰਜਕਾਰੀ ਪ੍ਰਿੰਸੀਪਲ, ਡਾ.ਮੀਨਾਕਸ਼ੀ ਦੁੱਗਲ ਦੇ ਨਿਰਦੇਸ਼ਾਂ ਅਨੁਸਾਰ ਅਤੇ ਸੁਪ੍ਰੀਆ ਦੁੱਗਲ (ਮੁਖੀ ਪੀਜੀ ਕਾਮਰਸ ਵਿਭਾਗ) ਦੇ ਸਹਿਯੋਗ ਨਾਲ ਕਾਲਜ ਵਿਖੇ ਕਰੀਅਰ ਕਾਊਂਸਲਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਰਾਹੀਂ ਵਿਦਿਆਰਥਣਾਂ ਨੂੰ ਵੱਖ-ਵੱਖ ਕਰੀਅਰ ਮੌਕਿਆਂ, ਪ੍ਰਤੀਯੋਗੀ ਪ੍ਰੀਖਿਆਵਾਂ, ਸਰਕਾਰੀ ਰੋਜ਼ਗਾਰ ਦੇ ਮੌਕਿਆਂ ਅਤੇ ਲੁੜੀਂਦੇ ਹੁਨਰਾਂ ਬਾਰੇ ਜਾਗਰੂਕ ਕੀਤਾ ਗਿਆ। ਸੈਸ਼ਨ ਦੇ ਰਿਸੋਰਸਪਰਸਨ ਨਰੇਸ਼ ਕੁਮਾਰ (ਜ਼ਿਲ੍ਹਾ ਰੋਜ਼ਗਾਰ ਅਫ਼ਸਰ) ਅਤੇ ਮੁਕੇਸ਼ ਕੁਮਾਰ (ਜ਼ਿਲ੍ਹਾ ਗਾਈਡੈਂਸ ਕਾਊਂਸਲਰ) ਨੇ ਵਿਦਿਆਰਥਣਾਂ ਨਾਲ ਗੱਲਬਾਤ ਕੀਤੀ ਅਤੇ ਕਰੀਅਰ ਯੋਜਨਾਬੰਦੀ, ਰੋਜ਼ਗਾਰ ਦੇ ਮੌਕਿਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਪੇਸ਼ੇਵਰ ਵਿਕਾਸ ਸਬੰਧੀ ਕੀਮਤੀ ਜਾਣਕਾਰੀ ਸਾਂਝੀ ਕੀਤੀ। ਨਰੇਸ਼ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵੱਲੋਂ ਉਪਲਬਧ ਵੱਖ-ਵੱਖ ਰੋਜ਼ਗਾਰ ਮੌਕਿਆਂ ਅਤੇ ਸੇਵਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਮੁਕੇਸ਼ ਕੁਮਾਰ ਨੇ ਵਿਦਿਆਰਥਣਾਂ ਨੂੰ ਕਰੀਅਰ ਦੀ ਚੋਣ, ਹੁਨਰ ਵਿਕਾਸ ਅਤੇ ਵੱਖ—ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਮਾਰਗਦਰਸ਼ਨ ਦਿੱਤਾ। ਆਪਣੇ ਵਿਚਾਰ ਸਾਂਝੇ ਕਰਦਿਆਂ ਸੁਪ੍ਰੀਆ ਦੁੱਗਲ ਨੇ ਵਿਦਿਆਰਥਣਾਂ ਨੂੰ ਉਨ੍ਹਾਂ ਰੁਚੀ, ਯੋਗਤਾ ਅਤੇ ਕਰੀਅਰ ਦੇ ਟੀਚਿਆਂ ਅਨੁਸਾਰ ਸੋਚ-ਸਮਝ ਕੇ ਕਰੀਅਰ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੀ ਵੰਡੇ ਗਏ। ਇਸ ਮੌਕੇ ਨਿਕਿਤਾ, ਸ਼ੁਚੀ ਸਿੱਬਲ, ਦਾਮਿਨੀ ਅਤੇ ਗਗਨਦੀਪ ਧਾਲੀਵਾਲ ਵੀ ਹਾਜ਼ਰ ਸਨ।