- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਥਾਣਾ ਕਲਾਨੌਰ ਵਲੋਂ ਸਰਕਾਰੀ ਰਿਕਾਰਡ ਨਾਲ ਛੇੜਛਾੜ ਅਤੇ ਜਾਅਲੀ ਦਸਤਾਵੇਜ਼ ਬਣਾਉਣ ਦੇ ਦੋਸ਼ਾਂ ਤਹਿਤ 2 ਪਟਵਾਰੀਆਂ ਖ਼ਿਲਾਫ਼ ਸਾਬਕਾ ਫੌਜੀ ਬੇਅੰਤ ਸਿੰਘ ਵਾਸੀ ਅਲਾਵਲਪੁਰ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਪੁਲਿਸ ਥਾਣਾ ਕਲਾਨੌਰ ਵਲੋਂ ਸਰਕਾਰੀ ਰਿਕਾਰਡ ਨਾਲ ਛੇੜਛਾੜ ਅਤੇ ਜਾਅਲੀ ਦਸਤਾਵੇਜ਼ ਬਣਾਉਣ ਦੇ ਦੋਸ਼ਾਂ ਤਹਿਤ 2 ਪਟਵਾਰੀਆਂ ਖ਼ਿਲਾਫ਼ ਸਾਬਕਾ ਫੌਜੀ ਬੇਅੰਤ ਸਿੰਘ ਵਾਸੀ ਅਲਾਵਲਪੁਰ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।
ਸ਼ਿਕਾਇਤ ਕਰਤਾ ਬੇਅੰਤ ਸਿੰਘ ਨੇ ਦੋਸ਼ ਲਗਾਇਆ ਹੈ ਕਿ ਸਾਲ 2000-01 ਦੌਰਾਨ ਉਨ੍ਹਾਂ ਦੀ ਜ਼ਮੀਨ ਨਾਲ ਸਬੰਧਤ ਸਾਲ 1995-96 ਦੀ ਜਮਾਬੰਦੀ ਦੇ ਰਿਕਾਰਡ ਨਾਲ ਛੇੜਛਾੜ ਕੀਤੀ ਗਈ ਅਤੇ ਰਿਕਾਰਡ ਨੂੰ ਨਸ਼ਟ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਨਿੱਜੀ ਵਿਅਕਤੀਆਂ ਨੂੰ ਨਾਜਾਇਜ਼ ਫਾਇਦਾ ਪਹੁੰਚਾਉਣ ਲਈ ਜਾਅਲੀ ਮਾਲ ਰਿਕਾਰਡ ਵੀ ਤਿਆਰ ਕੀਤੇ ਗਏ। ਇਸ ਮਾਮਲੇ ਦੀ ਜਾਂਚ ਐਸ,ਡੀ,ਐਮ,ਦੀਨਾਨਗਰ ਵੱਲੋਂ ਕੀਤੀ ਗਈ ਸੀ।