ਅਸ਼ਵਨੀ, ਗੁਰਦਾਸਪੁਰ

ਪੁਲਿਸ ਸਟੇਸ਼ਨ ਦੀਨਾਨਗਰ ਅਧੀਨ ਪੈਂਦੇ ਇਕ ਪਿੰਡ ਦੀ ਵਸਨੀਕ ਵਿਆਹੁਤਾ ਨੂੰ ਦਾਜ ਦਹੇਜ ਲਈ ਤੰਗ ਪਰੇਸ਼ਾਨ ਕਰਨ ਤੇ ਦਾਜ ਵਿਚ 10 ਲੱਖ ਰੁਪਏ ਅਤੇ ਫਾਰਚੂਨਰ ਗੱਡੀ ਦੀ ਮੰਗ ਕਰਨ ਤੇ ਪਤੀ, ਸੁਹਰੇ ਤੇ ਵਿਚੋਲੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਗੁਰਪ੍ਰਰੀਤ ਕੌਰ ਪੁੱਤਰੀ ਬਲਬੀਰ ਸਿੰਘ ਵਾਸੀ ਰਸੂਲਪੁਰ ਗਰੋਟੀਆ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਉਸ ਦਾ ਵਿਆਹ 18 ਜਨਵਰੀ 2017 ਨੂੰ ਨਿਸ਼ਾਨ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਸੋਹਲ ਦੇ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦਾ ਪਤੀ, ਸਹੁਰਾ ਗੁਰਦੀਪ ਸਿੰਘ ਅਤੇ ਵਿਚੋਲਾ ਰਾਜ ਕੁਮਾਰ ਦਾਜ ਦੀ ਖ਼ਾਤਰ ਉਸ ਨੂੰ ਤੰਗ ਪਰੇਸ਼ਾਨ ਕਰਦੇ ਸਨ, ਦਹੇਜ ਵਿਚ 10 ਲੱਖ ਰੁਪਏ ਅਤੇ ਫਾਰਚੂਨਰ ਗੱਡੀ ਦੀ ਮੰਗ ਕਰਦੇ ਸਨ। ਉਸ ਦੇ ਮਾਪਿਆ ਵੱਲੋਂ ਦਿੱਤਾ ਇਸਤਰੀ ਧੰਨ ਵੀ ਉਕਤਾਂ ਨੇ ਖੁਰਦ-ਬੁਰਦ ਕਰ ਦਿੱਤਾ ਹੈ ਤੇ ਉਹ 24 ਅਪ੍ਰਰੈਲ 2022 ਤੋ ਆਪਣੇ ਪੇਕੇ ਘਰ ਰਹਿ ਰਹੀ ਹੈ। ਸਹਾਇਕ ਸਬ ਇੰਸਪੈਕਟਰ ਯੂਸਫ਼ ਨੇ ਦੱਸਿਆ ਕਿ ਗੁਰਪ੍ਰਰੀਤ ਕੌਰ ਵੱਲੋਂ ਕੀਤੀ ਸ਼ਿਕਾਇਤ ਦੀ ਜਾਂਚ ਉਪ ਪੁਲਿਸ ਕਪਤਾਨ ਸੀ ਏ ਡਬਲਯੂ ਗੁਰਦਾਸਪੁਰ ਵੱਲੋਂ ਕਰਨ ਉਪਰੰਤ ਨਿਸ਼ਾਨ ਸਿੰਘ, ਗੁਰਦੀਪ ਸਿੰਘ ਅਤੇ ਰਾਜ ਕੁਮਾਰ ਵਿਰੁੱਧ ਧਾਰਾ 498 ਏ, 406 ਅਤੇ 34 ਅਧੀਨ ਮਾਮਲਾ ਦਰਜ ਕਰ ਕੇ ਅੱਗੇ ਕਾਰਵਾਈ ਕੀਤੀ ਜਾ ਰਹੀ ਹੈ।