ਦਾਜ ਲਈ ਤੰਗ ਕਰਨ ਦੇ ਦੋਸ਼ ’ਚ ਪਤੀ ਖ਼ਿਲਾਫ਼ ਕੇਸ ਦਰਜ
ਦਾਜ ਲਈ ਤੰਗ ਕਰਨ ਦੇ ਦੋਸ਼ ਵਿੱਚ ਪਤੀ ਖ਼ਿਲਾਫ਼ ਕੇਸ ਦਰਜ
Publish Date: Sun, 22 Mar 2026 03:58 PM (IST)
Updated Date: Sun, 22 Mar 2026 04:01 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਗੁਰਦਾਸਪੁਰ : ਥਾਣਾ ਘੁੰਮਣ ਕਲਾਂ ਦੀ ਪੁਲਿਸ ਨੇ ਦਾਜ ਲਈ ਤੰਗ ਕਰਨ ਦੇ ਮੁਲਜ਼ਮ ਪਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੀੜਤ ਮਹਿਲਾ ਵਾਸੀ ਕੋਟਲਾ ਚਾਹਲ ਨੇ ਦੱਸਿਆ ਕਿ ਉਸਦਾ ਵਿਆਹ ਗਗਨਦੀਪ ਸਿੰਘ ਵਾਸੀ ਜਗਦੇਵ ਖੁਰਦ ਥਾਣਾ ਅਜਨਾਲਾ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਮੁਲਜ਼ਮ ਦਾਜ ਲਈ ਉਸ ਨਾਲ ਕੁੱਟਮਾਰ ਕਰਨ ਲੱਗ ਪਿਆ ਤੇ ਉਸਨੂੰ ਘਰੋਂ ਕੱਢ ਦਿੱਤਾ ਗਿਆ। ਪੁਲਿਸ ਨੇ ਜਾਂਚ ਤੋਂ ਬਾਅਦ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।