ਬਟਾਲਾ - ਪਿੰਡ ਘਣੀਏ ਕੇ ਬਾਂਗਰ ਵਿਚ ਨੌਜਵਾਨ ਨੇ ਨਸ਼ਿਆਂ ਦਾ ਟੀਕਾ ਦੇ ਕੇ ਮਾਰਨ ਦੇ ਦੋਸ਼ ਲਾਏ ਹਨ। ਬੇਹੋਸ਼ੀ ਦੀ ਹਾਲਤ ਵਿਚ ਪਰਿਵਾਰਕ ਜੀਆਂ ਨੇ ਉਸ ਨੰੂ ਹਸਪਤਾਲ ਦਾਖ਼ਲ ਕਰਵਾਇਆ। ਥਾਣਾ ਘਣੀਏ ਕੇ ਬਾਂਗਰ ਦੀ ਪੁਲਿਸ ਨੇ ਕੁਲਰਾਜ ਵਾਸੀ ਪਿੰਡ ਫੱਤੇਵਾਲ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੂੰ ਦਿੱਤੇ ਬਿਆਨ ਵਿਚ ਕੁਲਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਦੁਪਹਿਰ ਵੇਲੇ ਉਸ ਨੂੰ ਜ਼ਹਿਰ ਦਾ ਟੀਕਾ ਲਾਇਆ ਗਿਆ ਸੀ, ਜਿਸ ਕਾਰਨ ਉਹ ਬੇਹੋਸ਼ ਹੋ ਕੇ ਜ਼ਮੀਨ 'ਤੇ ਡਿੱਗ ਪਿਆ। ਸੱਟ ਲੱਗਣ ਕਾਰਨ ਰਾਹਗ਼ੀਰਾਂ ਨੇ ਉਸ ਦੇ ਪਰਿਵਾਰਕ ਜੀਆਂ ਨੂੰ ਇਤਲਾਹ ਕੀਤੀ। ਪਰਿਵਾਰਕ ਜੀਆਂ ਨੇ ਉੱਥੇ ਪਹੁੰਚ ਕੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ। ਮਾਮਲੇ ਦੇ ਪੜਤਾਲੀਆ ਅਫਸਰ ਏਐੱਸਆਈ ਸੁਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਿਫ਼ਲਹਾਲ ਮੁਲਜ਼ਮ ਫ਼ਰਾਰ ਹੈ, ਉਸ ਦੀ ਭਾਲ ਵਿਚ ਪੁਲਿਸ ਛਾਪਾਮਾਰੀ ਕਰ ਰਹੀ ਹੈ।