ਪਿੰਡ ਜੌੜਾ ਛੱਤੜਾਂ ਦੇ ਖੇਡ ਸਟੇਡੀਅਮ ’ਚ ਸੀਸੀਟੀਵੀ ਕੈਮਰੇ ਤੇ ਲਾਈਟਾਂ ਲਗਾਈਆਂ ਪਿੰਡ ਜੌੜਾ ਛੱਤੜਾਂ ਦੇ ਸਮਸ਼ਾਨਘਾਟ ਤੇ ਖੇਡ ਸਟੇਡੀਅਮ ਵਿੱਚ ਸੀਸੀਟੀਵੀ ਕੈਮਰੇ ਤੇ ਲਾਈਟਾਂ ਲਗਾਈਆਂ
Publish Date: Wed, 04 Nov 2026 04:25 PM (IST)
Updated Date: Wed, 04 Nov 2026 04:26 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ: ਪੰਜਾਬ ਸਰਕਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ੇ ਦੇ ਕੋਹੜ ਨੂੰ ਜੜ੍ਹੋਂ ਵੱਢਣ ਲਈ ਕੀਤੇ ਜਾ ਰਹੇ ਕੰਮਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਅੰਦਰ ਹੋਟ ਸਪੋਟ ਖੇਤਰਾਂ ਦੀ ਵਿਕਾਸ ਪੱਖੋਂ ਕਾਇਆ ਕਲਪ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਦੱਸਿਆ ਕਿ ਪਿੰਡ ਜੌੜਾ ਛੱਤੜਾਂ ਦੇ ਸਮਸ਼ਾਨਘਾਟ ਤੇ ਖੇਡ ਸਟੇਡੀਅਮ ਦੀ ਸਾਫ ਸਫਾਈ ਕਰਨ ਤੋਂ ਇਲਾਵਾ ਇਥੇ ਸੀਸੀਟੀਵੀ ਕੈਮਰੇ ਅਤੇ ਲਾਈਟਾਂ ਲਗਾਈਆਂ ਗਈਆਂ ਹਨ। ਰਾਤ ਸਮੇਂ ਇਨ੍ਹਾਂ ਸਥਾਨਾਂ ਤੇ ਗੈਰ ਸਮਾਜਿਕ ਅਨਸਰਾਂ ਤੇ ਨਿਗਰਾਨੀ ਰੱਖੀ ਜਾਵੇਗੀ। ਇਥੇ ਬਹੁਤ ਜਿਆਦਾ ਘਾਹ ਫ਼ੂਸ ਉੱਘਿਆ ਹੋਇਆ ਸੀ, ਜਿਸ ਦੀ ਸਾਫ ਸਫਾਈ ਕਰਵਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੰਨ੍ਹਾਂ ਇਲਾਕਿਆਂ ‘ਚ ਨਸ਼ਿਆਂ ਦੀ ਸਮੱਸਿਆ ਹੈ, ਉਨ੍ਹਾਂ ਇਲਾਕਿਆਂ ‘ਚ ਲੋਕਾਂ ਨਾਲ ਗੱਲਬਾਤ ਕਰਕੇ ਨਸ਼ਿਆਂ ਦਾ ਪ੍ਰਕੋਪ ਖਤਮ ਕਰਨ ਲਈ ਉਨ੍ਹਾਂ ਦੀ ਲੋੜ ਅਨੁਸਾਰ ਬੁਨਿਆਦੀ ਸਹੂਲਤਾਂ ‘ਚ ਵਾਧਾ ਕੀਤਾ ਜਾ ਰਿਹਾ ਹੈ। ਇਸ ਤਹਿਤ ਸੀਸੀਟੀਵੀ ਕੈਮਰੇ ਲਗਵਾਉਣ ਦਾ ਕੰਮ, ਸਟਰੀਟ ਲਾਈਟਾਂ ਦਾ ਕੰਮ, ਖੇਡ ਮੈਦਾਨਾਂ ਦੇ ਸੁਧਾਰ ਦਾ ਕੰਮ, ਸਪੋਰਟਸ ਕਿੱਟਾਂ ਵੰਡਣ ਦਾ ਕੰਮ ਆਦਿ ਕਰਵਾਏ ਜਾ ਰਹੇ ਹਨ। ਡੀਸੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਇਸ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਐੱਸਡੀਐੱਮ ਤੇ ਡੀਐੱਸਪੀ ਆਪਸੀ ਤਾਲਮੇਲ ਨਾਲ ਡਰੱਗ ਹੋਟਸਪੋਟ ਸਥਾਨਾਂ ਤੇ ਸਖਤ ਨਿਗਰਾਨੀ ਰੱਖਣ। ਉਹਨਾਂ ਕਿਹਾ ਕਿ ਅਧਿਕਾਰੀ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਮਿਲਣ ਅਤੇ ਉਨ੍ਹਾਂ ਦੇ ਵਿਚਾਰ ਵੀ ਲੈਣ ਤੇ ਜੇਕਰ ਪਿੰਡ/ਸ਼ਹਿਰ ਵਿੱਚ ਕੋਈ ਵੀ ਖਾਲੀ ਬਿਲਡਿੰਗ ਜਾਂ ਸਥਾਨ ਨਸ਼ਿਆਂ ਦਾ ਅੱਡਾ ਬਣਿਆ ਹੋਇਆ ਤਾਂ ਉਸ ਲਈ ਸਬੰਧਿਤ ਵਿਭਾਗ/ਬੀਡੀਪੀਓਜ਼ ਨਾਲ ਤਾਲਮੇਲ ਕਰਕੇ ਕਾਰਵਾਈ ਕੀਤੀ ਜਾਵੇ।