ਕੇਂਦਰ ਨੇ ਬਟਾਲਾ ਵਾਸੀਆਂ ਨੂੰ ਦਿੱਤਾ ਵੱਡਾ ਤੋਹਫਾ : ਹੀਰਾ ਵਾਲੀਆ ਕੇਂਦਰ ਸਰਕਾਰ ਨੇ ਬਟਾਲਾ ਵਾਸੀਆਂ ਨੂੰ ਦਿੱਤਾ ਵੱਡਾ ਤੋਹਫਾ : ਹੀਰਾ ਵਾਲੀਆ
Publish Date: Fri, 13 Nov 2026 03:13 PM (IST)
Updated Date: Sat, 14 Nov 2026 04:00 AM (IST)
ਫੋਟੋ: 13ਬੀਟੀਐਲ03 ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਹੀਰਾ ਵਾਲੀਆ, ਨਾਲ ਹਨ ਭਾਜਪਾ ਆਗੂ। * ਕਿਹਾ, ਰੇਲਵੇ ਅੰਡਰਪਾਸ ਬਣਾਉਣ ਲਈ 5 ਕਰੋੜ ਦੀ ਰਕਮ ਮਨਜ਼ੂਰ * 20 ਸਾਲਾਂ ਤੋਂ ਸੰਘਰਸ਼ ਕਰ ਰਹੇ ਇਲਾਕਾ ਵਾਸੀਆਂ ਦੀ ਮੰਗ ਹੋਈ ਪੂਰੀ ਸੁਖਦੇਵ ਸਿੰਘ/ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਸ਼ਹਿਰ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਡੇਰਾ ਰੋਡ ਰੇਲਵੇ ਫਾਟਕ ’ਤੇ ਅੰਡਰਪਾਸ ਬਣਾਉਣ ਦੀ ਮੰਗ ਆਖ਼ਰਕਾਰ ਪੂਰੀ ਹੋਣ ਜਾ ਰਹੀ ਹੈ। ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਨੇ ਦੱਸਿਆ ਕਿ ਕੇਂਦਰ ਸਰਕਾਰ ਤੇ ਰੇਲਵੇ ਵਿਭਾਗ ਵੱਲੋਂ ਬਟਾਲਾ ਨੂੰ ਵੱਡੀ ਸੌਗਾਤ ਦਿੱਤੀ ਗਈ ਹੈ। ਡੇਰਾ ਰੋਡ ’ਤੇ ਰੇਲਵੇ ਅੰਡਰਪਾਸ ਬਣਾਉਣ ਲਈ 5 ਕਰੋੜ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ ਅਤੇ ਜਲਦੀ ਇਸ ਦਾ ਕੰਮ ਸ਼ੁਰੂ ਹੋ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਨ ਸਿੰਘ ਹੀਰਾ ਵਾਲੀਆ ਨੇ ਦੱਸਿਆ ਕਿ ਡੇਰਾ ਰੋਡ ਰੇਲਵੇ ਫਾਟਕ ਦੀ ਸਮੱਸਿਆ ਨੂੰ ਲੈ ਕੇ ਇਲਾਕਾ ਵਾਸੀ ਤੇ ਸੰਘਰਸ਼ ਕਮੇਟੀ ਪਿਛਲੇ ਕਰੀਬ 20 ਸਾਲਾਂ ਤੋਂ ਸੰਘਰਸ਼ ਕਰ ਰਹੇ ਸਨ। ਰੇਲਵੇ ਫਾਟਕ ਬੰਦ ਹੋਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸਕੂਲੀ ਬੱਚਿਆਂ, ਦੁਕਾਨਦਾਰਾਂ ਅਤੇ ਆਮ ਰਾਹਗੀਰਾਂ ਨੂੰ ਲੰਮਾ ਰਸਤਾ ਤੈਅ ਕਰਨਾ ਪੈਂਦਾ ਸੀ। ਇੱਥੋਂ ਤੱਕ ਕਿ ਸ਼ਮਸ਼ਾਨਘਾਟ ਜਾਣ ਲਈ ਵੀ ਲੋਕਾਂ ਨੂੰ ਰੇਲਵੇ ਲਾਈਨ ਪਾਰ ਕਰਨ ਦਾ ਖਤਰਾ ਉਠਾਉਣਾ ਪੈਂਦਾ ਸੀ। ਉਨ੍ਹਾਂ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦਿਵਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਣਵ ਅਤੇ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਹੀਰਾ ਵਾਲੀਆ ਨੇ ਅੱਗੇ ਦੱਸਿਆ ਕਿ ਬਟਾਲਾ ਰੇਲਵੇ ਸਟੇਸ਼ਨ ਦੇ ਆਧੁਨਿਕੀਕਰਨ ਅਤੇ ਯਾਤਰੀਆਂ ਦੀਆਂ ਸਹੂਲਤਾਂ ਵਿੱਚ ਵਾਧਾ ਕਰਨ ਲਈ ਵੀ ਕਰੀਬ 20 ਕਰੋੜ ਰੁਪਏ ਦੇ ਵਿਕਾਸ ਕਾਰਜ ਮਨਜ਼ੂਰ ਹੋਏ ਹਨ। ਇਨ੍ਹਾਂ ਪ੍ਰੋਜੈਕਟਾਂ ਤਹਿਤ ਪਲੇਟਫਾਰਮਾਂ ’ਤੇ ਆਉਣ-ਜਾਣ ਲਈ ਨਵੀਆਂ ਸਹੂਲਤਾਂ, ਪੌੜੀਆਂ ਅਤੇ ਯਾਤਰੀਆਂ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਹੋਰ ਕੰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਡੇਰਾ ਰੋਡ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਕਰੀਬ ਦੋ ਦਹਾਕਿਆਂ ਤੱਕ ਇਸ ਮੰਗ ਲਈ ਲਗਾਤਾਰ ਸੰਘਰਸ਼ ਕੀਤਾ ਹੈ। ਇਸ ਲਈ ਇਸ ਪ੍ਰਾਪਤੀ ਦਾ ਸਿਹਰਾ ਸੰਘਰਸ਼ ਕਮੇਟੀ ਅਤੇ ਬਟਾਲਾ ਵਾਸੀਆਂ ਨੂੰ ਵੀ ਜਾਂਦਾ ਹੈ। ਇਸ ਮੌਕੇ ਮਹਿਲਾ ਮੋਰਚਾ ਦੀ ਜਨਰਲ ਸਕੱਤਰ ਅੰਬਿਕਾ ਖੰਨਾ, ਹੀਰਾ ਲਾਲ, ਰੋਸ਼ਨ ਲਾਲ, ਭੂਸ਼ਨ ਬਜਾਜ, ਸ਼ਕਤੀ ਸ਼ਰਮਾ, ਆਂਸ਼ੂ ਹਾਂਡਾ, ਪੰਕਜ ਸ਼ਰਮਾ, ਵਿੱਕੀ ਕੌਸ਼ਲ, ਗੁਰਿੰਦਰ ਸਿੰਘ, ਸਵਿੰਦਰ ਸਿੰਘ ਖੈਹਿਰਾ, ਰਾਧਾ ਰਾਣੀ, ਜਤਿੰਦਰ ਪਾਲ, ਵੇਦ ਪ੍ਰਕਾਸ਼, ਡਾ.ਉਤਮ ਚੋਪੜਾ, ਜਗਦੀਸ਼ ਤੇ੍ਰਹਨ, ਜੁਗਲ ਕਿਸ਼ੋਰ, ਰਮੇਸ਼ ਤੇ੍ਰਹਨ, ਚਰਨਜੀਤ ਸਿੰਘ, ਸਰਬਜੀਤ ਸਿੰਘ, ਭੋਲਾ ਤੇ੍ਰਹਨ ਆਦਿ ਹਾਜ਼ਰ ਸਨ।