- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਛੋਟੇਪੁਰ ਨੇ ਕਿਹਾ ਕਿ ਕਰਪਸ਼ਨ ਅਤੇ ਪੈਸਾ ਇਕੱਠਾ ਕਰਨ ਦੀ ਦੌੜ ਕਾਰਨ ਸਮਾਜ ਵਿੱਚ ਨਸ਼ੇ, ਗੈਂਗਸਟਰ, ਰਿਸ਼ਵਤਖੋਰੀ, ਮਿਲਾਵਟ ਖੋਰੀ ਆਦਿ ਸਮਾਜਿਕ ਬੁਰਾਈਆਂ ਦਾ ਵਾਧਾ ਹੋਇਆ ਹੈ ਉਹਨਾਂ ਕਿਹਾ ਕਿ ਕਰਪਸ਼ਨ ਖਤਮ ਹੋਣ ਨਾਲ ਹੀ ਸਮਾਜ ਵਿੱਚ ਫੈਲੀਆਂ ਸਮਾਜਿਕ ਬੁਰਿਆਈਆਂ ਦਾ ਅੰਤ ਹੋ ਸਕਦਾ ਹੈ।

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਈਡੀ ਵੱਲੋਂ ਕੀਤੀ ਜਾ ਰਹੀ ਛਾਪੇਮਾਰੀ ਕਾਰਨ ਤੇ ਆਪਣਾ ਪ੍ਰਤੀਕਰਮ ਦਿੰਦਿਆਂ ਹੋਇਆ ਕਿਹਾ ਕੇਂਦਰੀ ਜਾਂਚ ਏਜੰਸੀਆਂ ਪੰਜਾਬ ਦੇ ਮੌਜੂਦਾ ਅਤੇ ਸਾਬਕਾ ਵਜ਼ੀਰਾਂ, ਐਮਐਲਏ ਅਤੇ ਉੱਚ ਅਫਸਰਾਂ ਦੀਆਂ ਜਾਇਦਾਦਾਂ ਦੀ ਬਰੀਕੀ ਨਾਲ ਜਾਂਚ ਕਰੇ । ਇਸ ਮੌਕੇ ਛੋਟੇਪੁਰ ਨੇ ਕਿਹਾ ਕਿ ਕਰਪਸ਼ਨ ਅਤੇ ਪੈਸਾ ਇਕੱਠਾ ਕਰਨ ਦੀ ਦੌੜ ਕਾਰਨ ਸਮਾਜ ਵਿੱਚ ਨਸ਼ੇ, ਗੈਂਗਸਟਰ, ਰਿਸ਼ਵਤਖੋਰੀ, ਮਿਲਾਵਟ ਖੋਰੀ ਆਦਿ ਸਮਾਜਿਕ ਬੁਰਾਈਆਂ ਦਾ ਵਾਧਾ ਹੋਇਆ ਹੈ ਉਹਨਾਂ ਕਿਹਾ ਕਿ ਕਰਪਸ਼ਨ ਖਤਮ ਹੋਣ ਨਾਲ ਹੀ ਸਮਾਜ ਵਿੱਚ ਫੈਲੀਆਂ ਸਮਾਜਿਕ ਬੁਰਿਆਈਆਂ ਦਾ ਅੰਤ ਹੋ ਸਕਦਾ ਹੈ। ਉਹਨਾਂ ਕਿਹਾ ਕਿ ਪਿਛਲੇ ਸਮਿਆਂ ਵਿੱਚ ਸਿਆਸਤ ਵਿੱਚ ਆਉਣ ਵਾਲੇ ਲੋਕਾਂ ਦਾ ਮੁੱਖ ਮਨੋਰਥ ਲੋਕਾਂ ਦੀ ਸੇਵਾ ਸੀ ਜਦ ਕਿ ਅੱਜ ਦੇ ਸਿਆਸਤਦਾਨਾਂ ਦਾ ਮੁੱਖ ਮਨੋਰਥ ਪੈਸਾ ਇਕੱਠਾ ਕਰਕੇ ਆਪਣੀਆਂ ਤਿਜੋਰੀਆਂ ਭਰਨਾ ਹੈ। ਉਹਨਾਂ ਕਿਹਾ ਕਿ ਪੈਸਾ ਇਕੱਠਾ ਕਰਨ ਦੀ ਦੌੜ ਵਿੱਚ ਅੱਜ ਦੇ ਰੋਲ ਮਾਡਲ ਲੀਡਰਾਂ ਦੇ ਇਖਲਾਕ ਵਿੱਚ ਵੱਡੀ ਗਿਰਾਵਟ ਆ ਚੁੱਕੀ ਹੈ। ਉਹਨਾਂ ਕਿਹਾ ਕਿ ਪਿਛਲੇ ਸਮਿਆਂ ਵਿੱਚ ਜਨਤਾ ਇਮਾਨਦਾਰ ਸਿਆਸਤਦਾਨਾਂ ਦੀ ਇੱਜਤ ਕਰਦੇ ਸਨ ਪ੍ਰੰਤੂ ਅੱਜ ਦੇ ਅਜੋਕੇ ਸਮੇਂ ਵਿੱਚ ਪੈਸਿਆਂ ਦੀ ਖਾਤਰ ਜਨਤਾ ਦਾ ਲੀਡਰਾਂ ਤੋਂ ਭਰੋਸਾ ਉੱਠ ਚੁੱਕਾ ਹੈ। ਉਹਨਾਂ ਕਿਹਾ ਕਿ ਕੇਂਦਰੀ ਜਾਂਚ ਏਜੰਸੀਆਂ ਕਰਪਟ ਲੀਡਰਾਂ ਅਤੇ ਅਫਸਰਾਂ ਦੇ ਚਿਹਰੇ ਬੇਨਕਾਬ ਕਰਕੇ ਜਨਤਾ ਦੇ ਸਾਹਮਣੇ ਲਿਆਉਣ ਤਾਂ ਜੋ ਇਮਾਨਦਾਰ ਅਤੇ ਕਰਪਟ ਲੀਡਰਾਂ ਦਾ ਸੱਚ ਜਨਤਾ ਦੇ ਸਾਹਮਣੇ ਆ ਸਕੇ।