ਕਲਾਨੌਰ : ਡੇਰਾ ਬਾਬਾ ਨਾਨਕ ਦੇ ਚਾਰ ਪਿੰਡਾਂ ਵਿੱਚੋਂ ਦੀ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਲਈ ਕਿਸਾਨਾਂ ਦੀ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਸਬੰਧਤ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ।

ਇਨ੍ਹਾਂ ਸਬਦਾਂ ਦਾ ਪ੍ਗਟਾਵਾ ਜ਼ਮੀਨ ਬਚਾਓ ਸੰਘਰਸ਼ ਕਮੇਟੀ ਦੇ ਪ੍ਧਾਨ ਮਨੀਸ਼ ਮਹਾਜਨ ਨੇ ਕਰਦਿਆਂ ਆਖਿਆ ਕਿ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਕਿਸਾਨਾਂ ਦੀ ਜ਼ਮੀਨ ਇਕਵਾਇਰ ਕਰਨ ਲਈ ਦਿੱਤਾ ਸਮਾਂ ਵੀ ਪੂਰਾ ਹੋ ਗਿਆ ਹੈ ਪ੍ੰਤੂ ਅਜੇ ਤੱਕ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਦੇ ਰੇਟਾਂ ਸਬੰਧੀ ਕੋਈ ਥਹੂ ਪਤਾ ਨਹੀਂ ਅਤੇ ਸਰਕਾਰ ਉਨ੍ਹਾਂ ਨੂੰ ਜ਼ਮੀਨਾਂ ਦਾ ਬਣਦਾ ਮੁੱਲ ਦੇਣ ਤੋਂ ਆਨਾਕਾਨੀ ਕਰ ਰਹੀ ਹੈ।

ਜ਼ਮੀਨ ਬਚਾਓ ਕਮੇਟੀ ਦੇ ਅਹੁਦੇਦਾਰਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੀਆਂ ਜ਼ਮੀਨਾਂ ਦਾ ਸਰਕਾਰ ਬਣਦਾ ਮੁੱਲ ਮੁਹੱਈਆ ਕਰਵਾਵੇ ਤਾਂ ਜੋ ਸਰਹੱਦੀ ਖੇਤਰ ਦੇ ਸਬੰਧਤ ਕਿਸਾਨ ਆਉਣ ਵਾਲੇ ਸਮੇਂ ਵਿੱਚ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਚੰਗੇ ਢੰਗ ਨਾਲ ਕਰ ਸਕਣ।