ਚੇਅਰਮੈਨ ਗਗਨਦੀਪ ਸਿੰਘ ਨੇ ਪਿੰਡ ਸਲੀਮਪੁਰ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਚੇਅਰਮੈਨ ਗਗਨਦੀਪ ਸਿੰਘ ਨੇ ਪਿੰਡ ਸਲੀਮਪੁਰ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ
Publish Date: Sat, 03 Oct 2026 03:57 PM (IST)
Updated Date: Sat, 03 Oct 2026 03:58 PM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਮਾਰਕੀਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਸਰਕਾਰੀ ਤੌਰ ’ਤੇ ਝੋਨੇ ਦੀ ਖਰੀਦ ਦੀ ਸ਼ੁਰੂਆਤ ਗੁਲਜੀਤ ਸਿੰਘ ਪਿੰਡ ਸਲੀਮਪੁਰ ਦਾ ਝੋਨਾ ਖਰੀਦ ਕੇ ਕਰਵਾਈ। ਇਸ ਮੌਕੇ ਜ਼ਿਲ੍ਹਾ ਮੰਡੀ ਅਫਸਰ ਕੁਲਜੀਤ ਸਿੰਘ, ਡੀਡੀਐੱਮਓ ਵਿਜੇ ਕੁਮਾਰ,ਐੱਸਬੀਐੱਮ ਮਨਦੀਪ ਸਿੰਘ, ਏਐੱਫਐੱਸਓ ਕਮਲਜੀਤ ਸਿੰਘ, ਵੱਖ ਵੱਖ ਪਿੰਡਾਂ ਤੋਂ ਸਰਪੰਚ, ਆਮ ਆਦਮੀ ਪਾਰਟੀ ਦੇ ਅਹੁਦੇਦਾਰ, ਉਮੇਸ਼ ਸ਼ਰਮਾ ਪਿੰਕੀ (ਪ੍ਰਧਾਨ ਆੜ੍ਹਤੀਆ ਯੂਨੀਅਨ), ਆੜ੍ਹਤੀਏ ਅਤੇ ਕਿਸਾਨ ਉਚੇਚੇ ਤੌਰ ’ਤੇ ਪਹੁੰਚੇ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਗਗਨਦੀਪ ਸਿੰਘ ਨੇ ਦੱਸਿਆ ਕਿ ਮੰਡੀਆਂ ਦੇ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ ਕਿਸਾਨ ਭਰਾਵਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਸਾਰੇ ਕਿਸਾਨ ਭਰਾ ਝੋਨੇ ਨੂੰ ਸੁਕਾ ਕੇ ਲੈ ਕੇ ਆਉਣ ਤਾਂ ਜੋ ਕਿਸਾਨ ਵੀਰਾਂ ਨੂੰ ਮੰਡੀਆਂ ’ਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਆੜ੍ਹਤੀਏ ਅਤੇ ਸ਼ੈਲਰ ਮਾਲਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਕਿਸਾਨ ਵੀਰਾਂ ਨਾਲ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ।