ਚੇਅਰਮੈਨ ਗਗਨਦੀਪ ਸਿੰਘ ਵੱਲੋਂ ਗੁਰਦਾਸਪੁਰ ਹਲਕੇ ਦੀਆਂ 9 ਮੰਡੀਆਂ ਦਾ ਦੌਰਾ
ਚੇਅਰਮੈਨ ਗਗਨਦੀਪ ਸਿੰਘ ਵੱਲੋਂ ਗੁਰਦਾਸਪੁਰ ਹਲਕੇ ਦੀਆਂ 9 ਮੰਡੀਆਂ ਦਾ ਦੌਰਾ
Publish Date: Thu, 01 Oct 2026 06:13 PM (IST)
Updated Date: Thu, 01 Oct 2026 06:16 PM (IST)
ਪਲਵਿੰਦਰ ਸਿੰਘ, ਪੰਜਾਬੀ ਜਾਗਰਣ ਗੁਰਦਾਸਪੁਰ: ਗਗਨਦੀਪ ਸਿੰਘ ਭੋਲਾ ਚੇਅਰਮੈਨ ਮਾਰਕਿਟ ਕਮੇਟੀ ਗੁਰਦਾਸਪੁਰ ਵਲੋਂ ਗੁਰਦਾਸਪੁਰ ਦਾਣਾ ਮੰਡੀ ਦੇ ਨਾਲ ਨਾਲ ਗੁਰਦਾਸਪੁਰ ਹਲਕੇ ਅੰਦਰ ਪੈਂਦੀਆਂ 9 ਦਾਣਾ ਮੰਡੀਆਂ ਦਾ ਦੌਰਾ ਕੀਤਾ ਜਿਸ ਵਿੱਚ ਸਾਰੇ ਪ੍ਰਬੰਧ ਮੁਕੰਮਲ ਪਾਏ ਗਏ। ਇਸ ਇਸ ਮੌਕੇ ਤੇ ਉਹਨਾਂ ਨਾਲ ਗੁਰਦਾਸਪੁਰ ਦਾਣਾ ਮੰਡੀ ਦੇ ਕੇ ਉਪ ਜ਼ਿਲਾ ਮੰਡੀ ਅਫ਼ਸਰ ਗੁਰਦਾਸਪੁਰ ਕਮ ਸਕੱਤਰ ਮਾਰਕੀਟ ਕਮੇਟੀ ਗੁਰਦਾਸਪੁਰ ਵਿਜੇ ਕੁਮਾਰ ਵੀ ਹਾਜ਼ਰ ਸਨ। ਚੇਅਰਮੈਨ ਗਗਨਦੀਪ ਸਿੰਘ ਭੋਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਗੁਰਦਾਸਪੁਰ ਦਾਣਾ ਮੰਡੀ ਸਮੇਤ ਹਲਕੇ ਦੀਆਂ 9 ਮੰਡੀਆਂ ਵਿੱਚ ਜਿੱਥੇ ਦੌਰਾ ਕੀਤਾ ਗਿਆ ਉੱਥੇ ਹੀ ਸਾਰੇ ਪ੍ਰਬੰਧ ਮੁਕੰਮਲ ਪਾਏ ਗਏ ਹਨ। ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਮੰਡੀਆਂ ਵਿੱਚ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਦਾਣਾ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 17 ਫੀਸਦ ਨਮੀਂ ਨਿਰਧਾਰਿਤ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਕਿਸੇ ਵੀ ਕਿਸਾਨ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।