- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੇਅਰਮੈਨ ਗੁਰਪਾਲ ਸਿੰਘ ਨੇ ਸਕਿੰਲਗ ਫਾਰ ਏਆਈ ਰੈਡੀਨੈੱਸ ਪ੍ਰੋਗਰਾਮ ਸਬੰਧੀ ਦਿੱਤੀ ਜਾਣਕਾਰੀ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਟਾਲਾ : ਗੁਰਪਾਲ ਸਿੰਘ, ਚੇਅਰਮੈਨ, ਵਿਕਸਿਤ ਭਾਰਤ ਪ੍ਰੋਜੈਕਟ ਏਆਈ, ਭਾਰਤ ਸਰਕਾਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲੇਰ ਕਲਾਂ ਵਿਖੇ ਪਹੁੰਚੇ ਅਤੇ ਸਕੂਲ ਸਟਾਫ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਸਕੂਲ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।ਚੇਅਰਮੈਨ ਗੁਰਪਾਲ ਸਿੰਘ ਨੇ ਗੱਲਬਾਤ ਦੌਰਾਨ ਕਿਹਾ ਕਿ ਏ.ਆਈ, ਬੱਚਿਆਂ ਦਾ ਭਵਿੱਖ ਹੈ। ਉਨਾਂ ਨੇ ਸਕਿੰਲਗ ਫਾਰ ਏ.ਆਈ ਰੈਡੀਨੈੱਸ (ਐੱਸਓਏਆਰ) ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ਨੂੰ ਜ਼ਿਲੇ ਦੇ ਸਾਰੇ ਸਕੂਲਾਂ ਵਿੱਚ ਬਿਨਾਂ ਕਿਸੇ ਰੁਕਾਵਟ ਦੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 6ਵੀਂ ਤੋਂ 12ਵੀਂ ਦੇ ਵਿਦਿਆਰਥੀਆਂ (ਸਰਕਾਰੀ ਅਤੇ ਪ੍ਰਾਈਵੇਟ) ਦੀ ਜਾਣਕਾਰੀ ਪੋਰਟਲ ਓਪਰ ਅਪਲੋਡ ਕੀਤੀ ਜਾਵੇ।ਚੇਅਰਮੈਨ ਗੁਰਪਾਲ ਸਿੰਘ ਨੇ ਕਿਹਾ ਕਿ ਅਸੀ ਆਪਣੇ ਬੱਚਿਆਂ ਨੂੰ ਏ.ਆਈ ਦੇ ਡਿਵੈਲਪਰ ਬਣਾਵਾਂਗੇ, ਉਹ ਖੁਦ ਏ.ਆਈ ਦੇ ਟੂਲਜ਼ ਬਣਾਉਣਾ ਸਿੱਖਣ ਤੇ ਏ.ਆਈ ਦੀ ਫੈਸਿਲਿਟੀ ਹਰ ਵਿਦਿਆਰਥੀ ਤੱਕ ਪੁਜਦਾ ਕੀਤੀ ਜਾਵੇਗੀ। ਇਸ ਮੌਕੇ ਸਕੂਲ ਸਟਾਫ ਵਲੋਂ ਵੱਖ-ਵੱਖ ਪਹਿਲੂਆਂ ਸਬੰਧੀ ਪ੍ਰਸ਼ਨ ਵੀ ਪੁੱਛੇ ਗਏ, ਜਿਨਾਂ ਦਾ ਚੇਅਰਮੈਨ ਗੁਰਪਾਲ ਸਿੰਘ ਵੱਲੋਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।