- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆੜ੍ਹਤੀਆਂ ਨਾਲ ਮੀਟਿੰਗ ਕਰਦੇ ਹੋਏ ਚੇਅਰਮੈਨ ਮਾਨਿਕ ਮਹਿਤਾ।

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ: ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਾਨਿਕ ਮਹਿਤਾ, ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਵਲੋਂ ਝੋਨੇ ਦੇ ਸ਼ੀਜਨ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਹੋਏ ਕਿਸਾਨਾਂ, ਮਜਦੂਰਾਂ ਅਤੇ ਆੜ੍ਹਤੀਆਂ ਨੂੰ ਕੋਈ ਮੁਸ਼ਕਿਲ ਨਾ ਆਵੇ, ਦਾਣਾ ਮੰਡੀ ਬਟਾਲਾ ਵਿਖੇ ਕੀਤੇ ਗਏ ਪ੍ਰਬੰਧਾਂ ਦਾ ਜ਼ਾਇਜਾ ਲਿਆ ਗਿਆ। ਇਸ ਮੌਕੇ ਪ੍ਰਧਾਨ ਮਨਬੀਰ ਸਿੰਘ ਕਾਹਲੋਂ, ਆੜ੍ਹਤੀ ਐਸ਼ੋਸੀਏਸ਼ਨ ਦੇ ਪ੍ਰਧਾਨ ਗੁਰਬਿੰਦਰ ਸਿੰਘ ਜੌਲੀ ਅਤੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੇ ਸ਼ੀਜਨ ਨੂੰ ਮੁੱਖ ਰੱਖਦਿਆਂ ਖਰੀਦ ਪ੍ਰਬੰਧਾਂ ਦੀਆਂ ਤਿਆਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਕਿਸਾਨਾਂ ਭਰਾਵਾਂ ਨੂੰ ਮੰਡੀਆਂ ’ਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਆੜਤੀਆ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਕੋਈ ਮੁਸ਼ਕਿਲ ਨਾ ਆਵੇ, ਇਸ ਨੂੰ ਯਕੀਨੀ ਕੀਤਾ ਜਾਵੇ। ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਪੰਜਾਬ ਸਰਕਾਰ ਦਾਣਾ ਮੰਡੀਆਂ ’ਚ ਕਿਸਾਨਾਂ ਨੂੰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਨਿਯਮਿਤ ਸਮੇਂ ਫਸਲ ਦੀ ਖਰੀਦ, ਚੁਕਾਈ ਅਤੇ ਅਦਾਇਗੀ ਨੂੰ ਯਕੀਨੀ ਕੀਤਾ ਜਾਵੇਗਾ।