ਆਕਾਸ਼, ਗੁਰਦਾਸਪੁਰ

ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੀ ਅਗਵਾਈ ਹੇਠ 'ਮਿਸ਼ਨ ਤੰਦਰੁਸਤ ਪੰਜਾਬ ' ਮੁਹਿੰਮ ਤਹਿਤ ਜਿਲੇ ਅੰਦਰ ਫਾਸਟ ਤੇ ਡੇਅਰੀਆਂ ਆਦ ਦੀਆਂ ਰੇਹੜੀਆਂ ਆਦਿ ਦੀ ਚੈਕਿੰਗ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਅੱਜ ਗੁਰਦਾਸਪੁਰ ਦੇ ਵੱਖ-ਵੱਖ ਬਜ਼ਾਰਾਂ ਹਰਦੋਛੰਨੀ ਤੇ ਅਮਾਮਵਾੜਾ ਚੌਂਕ ਵਖੇ ਫਾਸਟ ਤੇ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਤੇ 07 ਸੈਂਪਲ ਭਰੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਮਨਦੀਪ ਸਿੰਘ ਜ਼ਿਲ੍ਹਾ ਸਿਹਤ ਅਫਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਅਜ ਦੇਸੀ ਿਘਓ ਦੇ ਤੰਨ, ਆਲੂ ਟਕੀ ਦਾ 1,ਚਟਣੀ ਦੇ 2 ਅਤੇ ਕਰੀਮ ਦਾ 1 ਸੈਂਪਲ ਭਰਿਆ ਗਿਆ। ਜਿੰਨਾਂ ਨੂੰ ਖਰੜ ਦੀ ਲੈਬਾਰਟਰੀ ਵਿਖੇ ਚੈੱਕ ਕਰਨ ਲਈ ਭੇਜ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਇਸ ਮੁਹਿੰਮ ਦਾ ਮੁੱਖ ਮੰਤਵ ਲੋਕਾਂ ਨੂੰ ਖਾਣ ਵਾਲੇ ਪਦਾਰਥ ਸ਼ੁੱਧ ਮੁਹੱਈਆ ਕਰਵਾਉਣਾ, ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪ੍ਰੇਰਿਤ ਤੇ ਜਾਗਰੂਕ ਕਰਨਾ ਅਤੇ ਸਿਹਤਮੰਦ ਸਮਾਜ ਦੀ ਸਿਰਜਨਾ ਕਰਨਾ ਹੈ। ਉਨਾਂ ਕਿਹਾ ਕਿ ਲੋਕਾਂ ਨੂੰ ਖਾਣਯੋਗ ਪਦਾਰਥਾਂ ਦੀ ਸੁਰੱਖਿਆ ਬਾਰੇ ਜਾਗਰੂਕ ਕਰਨਾ ਅਤੇ ਖੁਰਾਕ ਸੁਰੱਖਿਆ ਕਾਨੂੰਨ ਨੂੰ ਖਾਸਕਰਕੇ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਅਸਰਦਾਰ ਤਰੀਕੇ ਨਾਲ ਲਾਗੂ ਕੀਤਾ ਜਾ ਰਿਹਾ ਹੈ ਤੇ ਜਿਲੇ ਅੰਦਰ ਨਕਲੀ ਦਵਾਈਆਂ ਵੇਚਣ ਵਾਲੇ ਤੇ ਦੁੱਧ ਤੇ ਦੁੱਧ ਪਦਾਰਥ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨਿਰੰਤਰ ਜਾਰੀ ਰਹੇਗੀ।