ਚੀਫ ਇੰਜੀਨੀਅਰ ਅਰਵਿੰਦਰਜੀਤ ਸਿੰਘ ਬੋਪਾਰਾਏ ਦਾ ਕੀਤਾ ਸਨਮਾਨ
ਚੀਫ ਇੰਜੀਨੀਅਰ ਅਰਵਿੰਦਰਜੀਤ ਸਿੰਘ ਬੋਪਾਰਾਏ ਦਾ ਕੀਤਾ ਸਨਮਾਨ
Publish Date: Wed, 25 Feb 2026 04:26 PM (IST)
Updated Date: Wed, 25 Feb 2026 04:28 PM (IST)
ਲਖਬੀਰ ਖੁੰਡਾ, ਪੰਜਾਬੀ ਜਾਗਰਣ ਧਾਰੀਵਾਲ: ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੇ ਪੰਜਾਬ ਪ੍ਰਧਾਨ ਰਵੇਲ ਸਿੰਘ ਸਹਾਇਪੁਰੀ ਦੀ ਅਗਵਾਈ ਵਿੱਚ ਚੀਫ ਇੰਜੀਨੀਅਰ ਅਰਵਿੰਦਜੀਤ ਸਿੰਘ ਬੋਪਾਰਾਏ ਦਾ ਬਾਰਡਰ ਜ਼ੋਨ ਪਹੁੰਚਣ ਤੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਬਾਰਡਰ ਜ਼ੋਨ ਦੇ ਪ੍ਰਧਾਨ ਜਸਵਿੰਦਰ ਸਿੰਘ ਗਿੱਲ ਅਤੇ ਚਰਨਜੀਤ ਸਿੰਘ ਖਾਲਸਾ, ਸੂਬਾ ਸਕੱਤਰ ਸੁੱਖਵਿੰਦਰ ਸਿੰਘ ਗਿੱਲ, ਤੇਜਿੰਦਰ ਸਿੰਘ ਸੇਖੋ, ਮੁਖਵਿੰਦਰ ਸਿੰਘ ਖਾਲਸਾ, ਐੱਸਡੀਓ ਨਪਿੰਦਰ ਸਿੰਘ, ਧਰਮਵੀਰ ਸਿੰਘ, ਅਨਮੋਲ ਸਿੰਘ ਗਿੱਲ, ਦਲਬੀਰ ਸਿੰਘ ਉਸਾਨ, ਤ੍ਰਲੋਕ ਸਿੰਘ ਖੁੰਡੀ, ਅਮਰਜੀਤ ਸਿੰਘ, ਗੁਰਮੁਖ ਸਿੰਘ ਦਾਲਮ, ਗੁਰਦਿਆਲ ਸਿੰਘ, ਰਾਜਵਿੰਦਰ ਸਿੰਘ, ਸੁਰਿੰਦਰ ਸਿੰਘ ਮਸਾਣਾ ਤੋਂ ਇਲਾਵਾ ਹੋਰ ਵੀ ਮੁਲਾਜ਼ਮ ਹਾਜ਼ਰ ਸਨ। ਇਸ ਮੌਕੇ ਚੀਫ ਇੰਜੀਨੀਅਰ ਅਰਵਿੰਦਰਜੀਤ ਸਿੰਘ ਬੋਪਾਰਾਏ ਨੇ ਵਿਸ਼ਵਾਸ ਦਿਵਾਇਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ