ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਵਾਸੀਆਂ ਲਈ ਤੋਹਫਾ : ਸਰਪੰਚ ਕਾਹਲੋਂ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਵਾਸੀਆਂ ਲਈ ਤੋਹਫਾ : ਸਰਪੰਚ ਕਾਹਲੋਂ
Publish Date: Sat, 10 Jan 2026 05:05 PM (IST)
Updated Date: Sun, 11 Jan 2026 04:03 AM (IST)
ਕੁਲਦੀਪ ਸਿੰਘ ਸਲਗਾਨੀਆ, ਪੰਜਾਬੀ ਜਾਗਰਣ
ਕਿਲਾ ਲਾਲ ਸਿੰਘ : ਪੰਜਾਬ ਦੇ ਹਰ ਪਰਿਵਾਰ ਨੂੰ ਭਾਵੇਂ ਉਹ ਅਮੀਰ ਹੋਵੇ ਜਾਂ ਗਰੀਬ ਸੂਬਾ ਸਰਕਾਰ ਵੱਲੋਂ ਨਵੇਂ ਸਾਲ ਦਾ ਇੱਕ ਸ਼ਾਨਦਾਰ ਤੋਹਫਾ ਮਿਲਣ ਵਾਲਾ ਹੈ। ਪੰਜਾਬ ਵਾਸੀਆਂ ਨੂੰ ਸਿਰਫ 5 ਲੱਖ ਰੁਪਏ ਨਹੀਂ, ਸਗੋਂ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਮਿਲੇਗਾ। ਮੁੱਖ ਮੰਤਰੀ ਸਿਹਤ ਯੋਜਨਾ 15 ਜਨਵਰੀ ਨੂੰ ਸ਼ੁਰੂ ਹੋ ਰਹੀ ਹੈ। ਸੂਬੇ ਦੇ 65 ਮਿਲੀਅਨ ਪਰਿਵਾਰਾਂ ਨੂੰ ਇਹ ਸਿਹਤ ਯੋਜਨਾ ਦਾ ਲਾਭ ਮਿਲੇਗਾ। ਇਹ ਪ੍ਰਗਟਾਵਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਬਲਾਕ ਪ੍ਰਧਾਨ ਅਤੇ ਪਿੰਡ ਭਾਗੋਵਾਲ ਦੇ ਸਰਪੰਚ ਪਲਵਿੰਦਰ ਸਿੰਘ ਕਾਹਲੋਂ ਨੇ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੀ ਸੌ ਫ਼ੀਸਦੀ ਆਬਾਦੀ ਨੂੰ ਲਾਭ ਹੋਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਸ ਸਮੇਂ 212 ਸਰਕਾਰੀ ਹਸਪਤਾਲਾਂ 8 ਕੇਂਦਰੀ ਸਰਕਾਰੀ ਹਸਪਤਾਲਾਂ ਤੇ 500 ਤੋਂ ਵੱਧ ਨਿੱਜੀ ਹਸਪਤਾਲਾਂ ਵਿੱਚ ਇਲਾਜ ਉਪਲੱਬਧ ਹੈ। ਚੰਗੀ ਖਬਰ ਇਹ ਹੈ ਕਿ ਇਹ ਯੋਜਨਾ ਲਈ ਕੋਈ ਆਮਦਨ ਸੀਮਾ ਨਹੀਂ ਹੈ ਨਾ ਹੀ ਕਿਸੇ ਨੂੰ ਵੀ ਇਸ ਯੋਜਨਾ ਤੋਂ ਬਾਹਰ ਕਰਨ ਦੀਆਂ ਕੋਈ ਸ਼ਰਤਾਂ ਹਨ ਕਾਹਲੋਂ ਨੇ ਕਿਹਾ ਕੇ ਇਸ ਯੋਜਨਾ ’ਚ ਵੱਡੇ ਹਸਪਤਾਲ ਸ਼ਾਮਿਲ ਹਨ। ਲੋਕਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਪਹਿਲਾ ਲੋਕ ਨੀਲੇ ਅਤੇ ਪੀਲੇ ਕਾਰਡਾਂ ਦਾ ਦੀ ਪ੍ਰੇਸ਼ਾਨੀ ਵਿੱਚ ਫਸੇ ਹੋਏ ਸਨ। ਹੁਣ ਸਿਹਤ ਕਾਰਡ ਰਾਹੀਂ ਅਸੀਂ ਇਹ ਯਕੀਨੀ ਬਣਾਇਆ ਹੈ ਕਿ ਪੰਜਾਬ ਦਾ ਵਸਨੀਕ ਹਰ ਹਾਲਤ ਵਿੱਚ ਇਲਾਜ ਕਰਵਾ ਸਕੇ।
ਕਾਹਲੋਂ ਨੇ ਸਪਸ਼ਟ ਕੀਤਾ ਕਿ ਇਸ ਯੋਜਨਾ ਦੇ ਤਹਿਤ ਸਿਰਫ ਇੱਕ ਸਿਹਤ ਕਾਰਡ ਦੀ ਲੋੜ ਹੋਵੇਗੀ ਕੋਈ ਵੀ ਲੰਬਾ ਫਾਰਮ ਭਰਨ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਕੱਲ੍ਹ ਡਾਕਟਰੀ ਇਲਾਜ ਬਹੁਤ ਮਹਿੰਗਾ ਹੋ ਗਿਆ ਹੈ। ਕੁਝ ਬਿਮਾਰੀਆਂ ਅਜਿਹੀਆਂ ਹਨ, ਜੋ ਸਾਰੀ ਬਚਤ ਨੂੰ ਖਾ ਸਕਦੀਆਂ ਹਨ। ਅਜਿਹੀ ਸਥਿਤੀ ਵਿੱਚ ਲੋਕ ਆਪਣੀ ਸਿਹਤ ਲਈ ਸਿਹਤ ਬੀਮਾ ਲੈਂਦੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਹੈ। ਉਹਨਾਂ ਨੇ ਕਿਹਾ ਕਿ ਲੋਕਾਂ ਨੂੰ ਹੁਣ ਇਲਾਜ ਲਈ ਆਪਣੀਆਂ ਜੇਬਾਂ ਵਿੱਚੋਂ ਪੈਸੇ ਖਰਚ ਨਹੀਂ ਕਰਨੇ ਪੈਣਗੇ 2000 ਤੋਂ ਵੱਧ ਬਿਮਾਰੀਆਂ ਦਾ ਇਲਾਜ ਅਤੇ ਸਰਜਰੀ ਹੁਣ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਮੁਫਤ ਨਗਦੀ ਰਹਿਤ ਹੋਵੇਗੀ।