- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਤਸਾਹ ਅਤੇ ਉਮੰਗ ਨਾਲ ਮਨਾਇਆ ਗਿਆ ਬਾਲ ਦਿਵਸ

ਕਸ਼ਮੀਰ ਸਿੰਘ ਸੰਧੂ\ਤਾਰਿਕ ਅਹਿਮਦ, ਪੰਜਾਬੀ ਜਾਗਰਣ, ਕਾਦੀਆਂ : ਐੱਸਐੱਸ ਬਾਜਵਾ ਮੈਮੋਰੀਅਲ ਪਬਲਿਕ ਸਕੂਲ ਕਾਦੀਆਂ ਵਿਖੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਦੀ ਯਾਦ ਵਿੱਚ ਬਾਲ ਦਿਵਸ ਬੜੇ ਉਤਸ਼ਾਹ, ਉਮੰਗ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਵਿਦਿਆਰਥੀਆਂ ਲਈ ਵੱਖ-ਵੱਖ ਸੱਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੌਰਾਨ ਬੱਚਿਆਂ ਨੇ ਬਾਲ ਦਿਵਸ ਦੀ ਮਹੱਤਤਾ ਬਾਰੇ ਸੁੰਦਰ ਭਾਸ਼ਣ ਪੇਸ਼ ਕੀਤੇ ਅਤੇ ਮਨਮੋਹਕ ਕਵਿਤਾਵਾਂ ਰਾਹੀਂ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਤੋਂ ਇਲਾਵਾ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਪ੍ਰਿੰਸੀਪਲ ਅਮਿਤ ਸਿੰਘ ਨੋਗਾ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀ ਅਤੇ ਜੀਵਨ ਵਿੱਚ ਵੱਡੇ ਸੁਪਨੇ ਦੇਖਣ ਅਤੇ ਉਨ੍ਹਾਂ ਨੂੰ ਸਾਕਾਰ ਕਰਨ ਲਈ ਲਗਾਤਾਰ ਮਿਹਨਤ ਕਰਨ ਦਾ ਸੰਦੇਸ਼ ਦਿੱਤਾ।ਸਕੂਲ ਦੇ ਡਾਇਰੈਕਟਰ ਐੱਮਐੱਲ ਸ਼ਰਮਾ ਨੇ ਕਿਹਾ ਕਿ ਬਾਲ ਦਿਵਸ ਸਿਰਫ਼ ਜਸ਼ਨ ਮਨਾਉਣ ਦਾ ਦਿਨ ਨਹੀਂ, ਸਗੋਂ ਬੱਚਿਆਂ ਦੇ ਸੁਪਨਿਆਂ, ਖੁਸ਼ੀਆਂ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦਾ ਸਨਮਾਨ ਕਰਨ ਦਾ ਮੌਕਾ ਹੈ। ਸਕੂਲ ਚੇਅਰਮੈਨ ਡਾ. ਰਾਜੇਸ਼ ਸ਼ਰਮਾ ਅਤੇ ਕੋਆਰਡੀਨੇਟਰ ਡਾ. ਸ਼ਾਲਿਨੀ ਸ਼ਰਮਾ ਨੇ ਵੀ ਸਾਰੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਮੌਕੇ ਵਾਈਸ ਪ੍ਰਿੰਸੀਪਲ ਕਪਿਲ ਸ਼ਰਮਾ ਅਤੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ।