ਗੋਲਡਨ ਸੀਨੀ. ਸੈਕੰ. ਸਕੂਲ ’ਚ ਬਾਲ ਦਿਵਸ ਮਨਾਇਆ
ਗੋਲਡਨ ਸੀਨੀਅਰ ਸੈਕੰਡਰੀ ਸਕੂਲ ਵਿੱਚ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਗਿਆ
Publish Date: Sat, 14 Nov 2026 04:04 PM (IST)
Updated Date: Sun, 15 Nov 2026 04:00 AM (IST)
ਸਟਾ੍ਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ : ਗੋਲਡਨ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿੱਚ ਬਾਲ ਦਿਵਸ ਬਹੁਤ ਹੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਪ੍ਰਿਅੰਕਾ ਮਹਾਜਨ ਅਤੇ ਸਟਾਫ਼ ਵੱਲੋਂ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਜੀ ਦੇ ਚਿੱਤਰ ਤੇ ਫੁੱਲਮਾਲਾ ਅਰਪਿਤ ਕਰ ਕੇ ਕੀਤੀ ਗਈ ਜਿਨ੍ਹਾਂ ਦੀ ਜਯੰਤੀ ਨੂੰ ਬਾਲ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਬੱਚਿਆਂ ਨੇ ਬਹੁਤ ਹੀ ਸੁੰਦਰ-ਸੁੰਦਰ ਕਵਿਤਾਵਾਂ, ਗੀਤ, ਨ੍ਰਿਤ ਅਤੇ ਭਾਸ਼ਣ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਛੋਟੇ-ਛੋਟੇ ਬੱਚਿਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਪੂਰੇ ਵਾਤਾਵਰਣ ਨੂੰ ਖੁਸ਼ੀਆਂ ਨਾਲ ਭਰ ਦਿੱਤਾ। ਬੱਚਿਆਂ ਦੇ ਨਾਲ-ਨਾਲ ਸਕੂਲ ਦੇ ਅਧਿਆਪਕਾਂ ਨੇ ਵੀ ਬਹੁਤ ਸੁੰਦਰ ਗਾਇਨ ਅਤੇ ਪ੍ਰੇਰਣਾਦਾਇਕ ਭਾਸ਼ਣ ਪੇਸ਼ ਕੀਤੇ, ਜਿਸ ਦੀ ਬੱਚਿਆਂ ਨੇ ਤਾੜੀਆਂ ਵਜਾ ਕੇ ਖੂਬ ਸ਼ਲਾਘਾ ਕੀਤੀ। ਆਪਣੇ ਸੰਬੋਧਨ ਵਿੱਚ ਪ੍ਰਿੰਸੀਪਲ ਨੇ ਕਿਹਾ ਕਿ ਬੱਚੇ ਹੀ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਨੂੰ ਮਿਹਨਤ ਨਾਲ ਪੜ੍ਹਨਾ ਚਾਹੀਦਾ ਹੈ, ਆਪਣੇ ਮਾਪਿਆਂ ਤੇ ਗੁਰੂਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਹਮੇਸ਼ਾ ਸੱਚ ਦੇ ਰਾਹ ਤੇ ਚੱਲਣਾ ਚਾਹੀਦਾ ਹੈ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਪ੍ਰਿਅੰਕਾ ਮਹਾਜਨ ਨੇ ਸਾਰੇ ਅਧਿਆਪਕਾਂ, ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਧੰਨਵਾਦ ਕੀਤਾ।