ਸ਼ਾਮ ਸਿੰਘ ਘੁੰਮਣ, ਦੀਨਾਨਗਰ : ਬੀਤੀ ਰਾਤ ਚੋਰਾਂ ਨੇ ਪਿੰਡ ਭਟੋਆ ਵਿਖੇ ਇਕ ਘਰ ਅੰਦਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਸੋਨੇ ਚਾਂਦੀ ਦੇ ਗਹਿਣਿਆਂ ਦੇ ਇਲਾਵਾ ਨਕਦੀ ਚੋਰੀ ਕਰ ਲਈ। ਜਾਣਕਾਰੀ ਦਿੰਦਿਆਂ ਘਰ ਦੀ ਮਾਲਕਣ ਸੰਤੋਸ਼ ਰਾਣੀ ਨੇ ਦੱਸਿਆ ਕਿ ਬੀਤੇ ਦਿਨ ਉਹ ਦੀਨਾਨਗਰ ਦੇ ਇੱਕ ਆਸ਼ਰਮ ਚ ਸੇਵਾ ਲਈ ਗਈ ਹੋਈ ਸੀ, ਜਿਸ ਮਗਰੋਂ ਉਹ ਅੱਜ ਦੁਪਹਿਰ ਵੇਲੇ ਜਦੋਂ ਘਰ ਪਹੁੰਚੀ ਤਾਂ ਦੇਖਿਆ ਕਿ ਅੰਦਰਲੇ ਦਰਵਾਜ਼ਿਆਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਕਮਰਿਆਂ ਅੰਦਰਲਾ ਸਾਰਾ ਸਮਾਨ ਖਿੱਲਰਿਆ ਪਿਆ ਸੀ। ਜਦੋਂ ਉਸ ਨੇ ਸਾਮਾਨ ਦੀ ਜਾਂਚ ਕੀਤੀ ਤਾਂ ਘਰ ਅੰਦਰੋਂ ਪੰਜ ਤੋਲੇ ਸੋਨੇ ਅਤੇ ਚਾਰ ਤੋਲੇ ਚਾਂਦੀ ਦੇ ਗਹਿਣਿਆਂ ਦੇ ਇਲਾਵਾ ਪੰਦਰਾਂ ਹਜ਼ਾਰ ਰੁਪਏ ਨਕਦੀ ਗਾਇਬ ਸੀ। ਸੰਤੋਸ਼ ਰਾਣੀ ਨੇ ਦੱਸਿਆ ਕਿ ਚੋਰੀ ਦੀ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।