- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਿਵਲ ਸਰਜਨ ਵੱਲੋਂ ਕਮਿਊਨਿਟੀ ਸਿਹਤ ਕੇਂਦਰ ਦੀ ਅਚਨਚੇਤ ਚੈਕਿੰਗ

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ
ਕਲਾਨੌਰ : ਬਾਡਰ ਏਰੀਏ ਦੇ ਪਿੰਡਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਹੇ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਦਾ ਸ਼ੁੱਕਰਵਾਰ ਨੂੰ ਜ਼ਿਲ੍ਹਾ ਗੁਰਦਾਸਪੁਰ ਦੇ ਸਿਵਲ ਸਰਜਨ ਡਾਕਟਰ ਮਹੇਸ਼ ਪ੍ਰਭਾਕਰ ਵੱਲੋਂ ਅਚਾਨਕ ਚੈਕਿੰਗ ਕੀਤੀ ਗਈ। ਉਨ੍ਹਾਂ ਵੱਲੋਂ ਹਸਪਤਾਲ ਦੀਆਂ ਵੱਖ-ਵੱਖ ਵਾਰਡਾਂ ਦਾ ਦੌਰਾ ਕਰਨ ਉਪਰੰਤ ਇਲਾਜ ਅਧੀਨ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਸਬੰਧੀ ਪੁੱਛਿਆ ਗਿਆ ਅਤੇ ਮਰੀਜ਼ਾਂ ਵੱਲੋਂ ਹਸਪਤਾਲ ਦੀਆਂ ਸੇਵਾਵਾਂ ਤੇ ਸੰਤੁਸ਼ਟੀ ਪ੍ਰਗਟਾਈ ਗਈ। ਇਸ ਮੌਕੇ ਸਿਵਲ ਸਰਜਨ ਡਾ. ਮਹੇਸ਼ ਪ੍ਰਭਾਕਰ ਵੱਲੋਂ ਹਸਪਤਾਲ ਵਿੱਚ ਤਾਇਨਾਤ ਐੱਸਐੱਮਓ ਡਾ. ਲਖਵਿੰਦਰ ਸਿੰਘ ਤੋਂ ਇਲਾਵਾ ਮੈਡੀਕਲ ਅਫਸਰਾਂ ਅਤੇ ਸਿਹਤ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ ਤੇ ਉਨ੍ਹਾਂ ਵੱਲੋਂ ਨਿਭਾਈ ਜਾ ਰਹੀ ਡਿਊਟੀ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਉਨ੍ਹਾਂ ਬਾਰਡਰ ਏਰੀਏ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਸਕੀਮਾਂ ਦਾ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕਰਵਾਈ ਗਈ 10 ਲੱਖ ਰੁਪਏ ਤੱਕ ਇਲਾਜ ਕਰਨ ਦੀ ਸਿਹਤ ਕੀ ਬੀਮਾ ਯੋਜਨਾ ਦਾ ਲਾਭ ਪ੍ਰਾਪਤ ਕਰਨ। ਇਸ ਮੌਕੇ ਉਨ੍ਹਾਂ ਹਸਪਤਾਲ ਦੇ ਕਰਮਚਾਰੀਆਂ ਅਤੇ ਮਰੀਜ਼ਾਂ ਨੂੰ ਅਪੀਲ ਕੀਤੀ ਕਿ ਉਹ ਹਸਪਤਾਲ ਦੇ ਚੌਗਿਰਦੇ ਦੀ ਸਾਫ-ਸਫ਼ਾਈ ਨੂੰ ਯਕੀਨੀ ਬਣਾਉਣ ਅਤੇ ਸਿਹਤ ਵਿਭਾਗ ਵੱਲੋਂ ਲੜੀਵਾਰ ਲਗਾਏ ਜਾ ਰਹੇ ਟੀਕਾਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ। ਇਸ ਮੌਕੇ ਕਮਿਊਨਿਟੀ ਸਿਹਤ ਕੇਂਦਰ ਦੇ ਐੱਸਐੱਮਓ ਡਾ. ਲਖਵਿੰਦਰ ਸਿੰਘ, ਡਾ. ਇਸ਼ੂ ਚਰਕ, ਡਾ. ਵਿਸ਼ਾਲ ਜੱਗੀ, ਡਾ. ਨਵਨੀਤ ਢਿੱਲੋਂ, ਰਵਿੰਦਰ ਕੌਰ ਨਰਸਿੰਗ ਸਿਸਟਰ, ਬਲਜੀਤ ਕੌਰ ਐੱਨ ਸਿਟੀ ਡਿਪਾਰਟਮੈਂਟ, ਗੁਰਪ੍ਰੀਤਪਾਲ ਬੀਈ, ਪ੍ਰਭਜੋਤ ਸਿੰਘ ਹੈਲਥ ਇੰਸਪੈਕਟਰ ਆਦਿ ਹਾਜ਼ਰ ਸਨ।