- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਂਗੂ ਜਾਗਰੂਕਤਾ ਮੁਹਿੰਮ ਦਾ ਸਿਵਲ ਸਰਜਨ ਗੁਰਦਾਸਪੁਰ ਨੇ ਲਿਆ ਜਾਇਜ਼ਾ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ: ਨੈਸ਼ਨਲ ਵੈਕਟਰ ਬੋਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਤਹਿਤ ਸਿਹਤ ਮੰਤਰੀ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਕੁਮਾਰ ਪ੍ਰਭਾਕਰ ਨੇ ਅਰਬਨ ਕਮਿਊਨਿਟੀ ਹੈਲਥ ਸੈਂਟਰ ਅਤੇ ਪੀਪੀਈ ਯੂਨਿਟ ਗੁਰਦਾਸਪੁਰ ਦਾ ਦੌਰਾ ਕਰਕੇ ਡੇਂਗੂ ਜਾਗਰੂਕਤਾ ਮੁਹਿੰਮ 'ਹੱਲਾ ਬੋਲ' ਦਾ ਨਿਰੀਖਣ ਕੀਤਾ।
ਡਾ. ਪ੍ਰਭਾਕਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਖੇਤਰ ਦੇ ਸਕੂਲਾਂ, ਲੈਬਾਂ, ਹਸਪਤਾਲਾਂ ਆਦਿ ਵਿੱਚ ਚੈਕਿੰਗ ਕੀਤੀ। ਜਿੱਥੇ ਮੱਛਰ ਦਾ ਲਾਰਵਾ ਮਿਲਿਆ, ਉਸ ਨੂੰ ਮੌਕੇ 'ਤੇ ਹੀ ਨਸ਼ਟ ਕਰਵਾਇਆ ਗਿਆ। ਵਿਦਿਆਰਥੀਆਂ ਅਤੇ ਹੋਰ ਲੋਕਾਂ ਨੂੰ ਮੱਛਰ ਜਨਿਤ ਰੋਗਾਂ ਤੋਂ ਬਚਾਅ ਅਤੇ ਮੱਛਰ ਦੇ ਪੈਦਾ ਹੋਣ ਤੋਂ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੱਛਰਾਂ ਦੇ ਖਾਤਮੇ ਲਈ ਸਪਰੇਅ ਅਤੇ ਫੌਗਿੰਗ ਦਾ ਕੰਮ ਵੀ ਤੇਜ਼ ਕੀਤਾ ਗਿਆ ਹੈ। ਟੀਮਾਂ ਨੂੰ ਫੌਗਿੰਗ ਮਸ਼ੀਨਾਂ ਅਤੇ ਸਪਰੇਅ ਪੰਪ ਵੰਡੇ ਗਏ, ਜਿਨ੍ਹਾਂ ਰਾਹੀਂ ਵੱਖ-ਵੱਖ ਇਲਾਕਿਆਂ ਵਿੱਚ ਛਿੜਕਾਅ ਅਤੇ ਧੂੰਆਂ ਕੀਤਾ ਜਾ ਰਿਹਾ ਹੈ। ਫੀਲਡ ਸਟਾਫ਼ ਲਾਰਵੇ ਦੀ ਚੈਕਿੰਗ, ਸਪਰੇਅ ਕਰਨ ਅਤੇ ਲੋਕਾਂ ਨੂੰ ਮੱਛਰਾਂ ਕਾਰਨ ਫੈਲਣ ਵਾਲੀਆਂ ਬੀਮਾਰੀਆਂ ਪ੍ਰਤੀ ਜਾਗਰੂਕ ਕਰਨ ਵਿੱਚ ਜੁਟਿਆ ਹੋਇਆ ਹੈ। ਜ਼ਿਲ੍ਹੇ ਵਿੱਚ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਅਤੇ ਜਾਗਰੂਕਤਾ ਲਈ 202 ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜਦਕਿ 80 ਬ੍ਰੀਡਿੰਗ ਚੈਕਰਾਂ ਦੀ ਵੀ ਭਰਤੀ ਕੀਤੀ ਗਈ ਹੈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤੇਜਿੰਦਰ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਭਾਵਨਾ ਸ਼ਰਮਾ, ਜ਼ਿਲ੍ਹਾ ਐਪੀਡੇਮੌਲੋਜਿਸਟ ਡਾ. ਮਮਤਾ, ਆਈਡੀਐੱਸਪੀ ਸਟਾਫ਼ ਅਤੇ ਨਰਸਿੰਗ ਵਿਦਿਆਰਥੀ ਵੀ ਹਾਜ਼ਰ ਸਨ।