'ਸਵੱਛਤਾ ਹੀ ਸੇਵਾ' 2026 ਮੁਹਿੰਮ ਦਾ ਆਗਾਜ਼ ਪਿੰਡ ਸਿੰਘਪੁਰਾ ਵਿਚ ਸਫਾਈ ਮੁਹਿੰਮ ਦਾ ਅਸਰ
Publish Date: Sat, 19 Sep 2026 05:14 PM (IST)
Updated Date: Sun, 20 Sep 2026 04:03 AM (IST)
ਪਿੰਡ ਸਿੰਘਪੁਰਾ, ਬਲਾਕ ਧਾਰੀਵਾਲ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਸਫ਼ਾਈ ਮੁਹਿੰਮ ਚਲਾਈ ਪਲਵਿੰਦਰ ਸਿੰਘ, ਪੰਜਾਬੀ ਜਾਗਰਣ, ਗੁਰਦਾਸਪੁਰ : ਜ਼ਿਲ੍ਹਾ ਗੁਰਦਾਸਪੁਰ ਦੇ ਦਿਹਾਤੀ ਖੇਤਰਾਂ ਦੀ ਨੁਹਾਰ ਬਦਲਣ ਅਤੇ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸਵੱਛਤਾ ਹੀ ਸੇਵਾ 2026 ਮੁਹਿੰਮ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਮੁਹਿੰਮ ਤਹਿਤ 2 ਅਕਤੂਬਰ ਤੱਕ ਰੋਜ਼ਾਨਾ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾਣਗੀਆਂ, ਤਾਂ ਜੋ ਪਿੰਡਾਂ ਦਾ ਸਵੱਛਤਾ ਪੱਖੋਂ ਕਾਇਆ ਕਲਪ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਸਿੰਘਪੁਰਾ, ਬਲਾਕ ਧਾਰੀਵਾਲ ਵਿਖੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੌਕੇ ਜਾਣਕਾਰੀ ਦਿੰਦਿਆਾਂ ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਗੁਰਦਾਸਪੁਰ ਵਿਜੇ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ ਤੇ ਜਾਗਰੂਕਤਾ ਫੈਲਾਈ ਜਾਵੇਗੀ। ਪਿੰਡਾਂ ਵਿਚ ਠੋਸ ਤੇ ਤਰਲ ਕੂੜਾ ਪ੍ਰਬੰਧਨ, ਸਫਾਈ ਮੁਹਿੰਮਾਂ ਅਤੇ ਕਮਿਊਨਿਟੀ ਸ਼ਮੂਲੀਅਤ ਵਾਲੇ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਮੁਹਿੰਮ ਦਾ ਮੁੱਖ ਉਦੇਸ਼ ਹਰ ਨਾਗਰਿਕ ਨੂੰ ਇਸ ਸਫ਼ਾਈ ਅਭਿਆਨ ਦਾ ਹਿੱਸਾ ਬਣਾ ਕੇ ਪੰਜਾਬ ਦੇ ਪਿੰਡਾਂ ਨੂੰ ਨਰੋਆ, ਹਰਾ-ਭਰਾ ਅਤੇ ਸਵੱਛ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਕੂੜਾ ਪ੍ਰਬੰਧਨ ਅਤੇ ਸਵੱਛਤਾ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ, ਅਤੇ ਇਸ ਮਿਸ਼ਨ ਵਿਚ ਆਮ ਲੋਕਾਂ ਦੀ ਭਾਗੀਦਾਰੀ ਸਭ ਤੋਂ ਮਹੱਤਵਪੂਰਨ ਹੈ। ਇਸ ਮੌਕੇ ਐੱਸ.ਡੀ.ਓ ਕੰਵਰਜੀਤ ਰੱਤੜਾ ਤੇ ਹੋਰ ਵਿਭਾਗੀ ਸਟਾਫ ਮੌਜੂਦ ਸਨ।