
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਾਲਜ ਪ੍ਰੋਫ਼ੈਸਰਾਂ ਨੇ ਕੰਮ-ਕਾਜ ਠੱਪ ਕਰਕੇ ਹੜਤਾਲ ਕੀਤੀ

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ
ਕਾਦੀਆਂ: ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ ਦੇ ਸਾਂਝੇ ਫ਼ੋਰਮ ਦੇ ਸੱਦੇ ’ਤੇ ਪੰਜਾਬ ਭਰ ਵਿੱਚ ਮੁਲਾਜ਼ਮਾਂ ਦੀ ਹੜਤਾਲ ਦਾ ਸਮਰਥਨ ਕਰਦਿਆਂ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਪੰਜਾਬ ਅਤੇ ਚੰਡੀਗੜ੍ਹ ਟੀਚਰਜ਼ ਯੂਨੀਅਨ ਦੇ ਲੋਕਲ ਯੂਨਿਟ ਵੱਲੋਂ ਪ੍ਰਧਾਨ ਡਾ. ਗੁਰਦੀਪ ਸਿੰਘ ਦੀ ਅਗਵਾਈ ਹੇਠ, ਦੁਪਹਿਰ 12 ਵਜੇ ਤੋਂ 1 ਵਜੇ ਤੱਕ ਆਪਣਾ ਕੰਮ ਕਾਜ ਠੱਪ ਕਰਕੇ, ਹੜਤਾਲ ਕੀਤੀ ਗਈ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿੱਚ ਗ੍ਰਾਂਟ -ਇਨ -ਏਡ ਅਸਾਮੀਆਂ ਤੇ ਕੰਮ ਕਰ ਰਹੇ ਸਮੂਹ ਅਧਿਆਪਕਾਂ ਨੇ ਹਿੱਸਾ ਲਿਆ। ਲੋਕਲ ਯੂਨਿਟ ਦੇ ਪ੍ਰਧਾਨ ਡਾ. ਗੁਰਦੀਪ ਸਿੰਘ ਅਤੇ ਸਕੱਤਰ ਪ੍ਰੋ. ਕੌਸ਼ਲ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਚੇਰੀ ਸਿੱਖਿਆ ਪ੍ਰਤੀ ਅਪਣਾਈ ਅੜੀਅਲ ਵਤੀਰੇ ਵਾਲੀ ਨੀਤੀ ਕਾਰਨ ਨਿਰਾਸ਼ਾਜਨਕ ਸਥਿਤੀ ਪੈਦਾ ਹੋ ਗਈ ਹੈ ਅਤੇ ਏਡਿਡ ਕਾਲਜਾਂ ਦੀ ਸਥਿਤੀ ਦਿਨੋਂ ਦਿਨ ਤਰਸਯੋਗ ਬਣ ਰਹੀ ਹੈ। ਅਧਿਆਪਕ ਵਰਗ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਜਿਸ ਕਰਕੇ ਕਾਲਜਾਂ ਵਿੱਚ ਕੰਮ ਕਰ ਰਿਹਾ ਅਧਿਆਪਕ ਵਰਗ ਸੰਘਰਸ਼ ਕਰਨ ਲਈ ਮਜਬੂਰ ਹੋ ਗਿਆ ਹੈ। ਇਸ ਰੋਸ ਧਰਨੇ ਵਿੱਚ ਟੀਚਰਜ਼ ਯੂਨੀਅਨ ਯੂਨਿਟ ਦੇ ਪ੍ਰਧਾਨ ਡਾ. ਗੁਰਦੀਪ ਸਿੰਘ,ਸਕੱਤਰ ਪ੍ਰੋ. ਕੌਸ਼ਲ ਕੁਮਾਰ, ਡਾ. ਹਰਪ੍ਰੀਤ ਸਿੰਘ ਹੁੰਦਲ, ਪ੍ਰੋ. ਰਾਕੇਸ਼ ਕੁਮਾਰ, ਡਾ. ਸਿਮਰਤਪਾਲ ਸਿੰਘ, ਪ੍ਰੋ. ਹਰਜਿੰਦਰ ਸਿੰਘ ਸਮੇਤ ਅਧਿਆਪਕ ਸ਼ਾਮਿਲ ਹੋਏ।