- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਲਕਾ ਕਾਦੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਾਂ: ਗੁਰਇਕਬਾਲ ਸਿੰਘ ਮਾਹਲ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕਾਦੀਆਂ : ਆਮ ਆਦਮੀ ਪਾਰਟੀ (ਆਪ) ਦੇ ਵਿਧਾਨ ਸਭਾ ਹਲਕਾ ਕਾਦੀਆਂ ਤੋਂ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਗੱਲਬਾਤ ਦੌਰਾਨ ਹਲਕੇ ਅੰਦਰ ਪਿਛਲੇ ਸਮੇਂ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਭਵਿੱਖ ਦੀ ਰੂਪ-ਰੇਖਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਤਹਿਤ ਹਲਕਾ ਕਾਦੀਆਂ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਅਹਿਮ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਬਿਹਤਰ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦਾ ਕੰਮ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ, ਗਲੀਆਂ-ਨਾਲੀਆਂ ਨੂੰ ਪੱਕਾ ਕਰਨ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਗ੍ਰਾਂਟਾਂ ਜਾਰੀ ਕਰ ਕੇ ਕੰਮ ਮੁਕੰਮਲ ਕਰਵਾਏ ਗਏ ਹਨ। ਆਉਣ ਵਾਲੇ ਸਮੇਂ ਵਿੱਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਬਾਰੇ ਗੱਲ ਕਰਦਿਆਂ ਮਾਹਲ ਨੇ ਦਾਅਵਾ ਕੀਤਾ ਕਿ ਹਲਕੇ ਦੇ ਰਹਿੰਦੇ ਵਿਕਾਸ ਪ੍ਰੋਜੈਕਟਾਂ ਨੂੰ ਵੀ ਜਲਦ ਹੀ ਅਮਲੀ ਜਾਮਾ ਪਹਿਨਾਇਆ ਜਾਵੇਗਾ, ਜਿਸ ਦੇ ਚਲਦਿਆਂ ਹਲਕੇ ਦੀਆਂ ਪ੍ਰਮੁੱਖ ਸੜਕਾਂ ਦੇ ਨਵੀਨੀਕਰਨ, ਸੀਵਰੇਜ ਪ੍ਰਣਾਲੀ ਵਿੱਚ ਸੁਧਾਰ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਰਹਿੰਦੇ ਪਿੰਡਾਂ ਵਿੱਚ ਖੇਡ ਮੈਦਾਨ ਤਿਆਰ ਕਰਨ ਦੀ ਯੋਜਨਾ ਬਣਾਈ ਗਈ ਹੈ।