- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਮਰੇਡ ਗੁਰਮੀਤ ਸਿੰਘ ਬਖਤਪੁਰਾ ਹਾਜ਼ਰ ਮਜ਼ਦੂਰਾਂ ਤੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ।

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ: ਅੱਜ ਸੀਪੀਆਈ ਐੱਮਐੱਲ ਲਿਬਰੇਸ਼ਨ ਅਤੇ ਆਲ ਇੰਡੀਆ ਕਿਸਾਨ ਮਹਾਸਭਾ ਵੱਲੋਂ ਚਰਚਿਤ ਪਿੰਡ ਖੰਨਾ ਚੰਮਾਰਾ ਵਿਖੇ ਸ਼ਹੀਦ ਬਲਵਿੰਦਰ ਸਿੰਘ ਅਤੇ ਕਸਮੀਰ ਸਿੰਘ ਦਾ 17ਵਾਂ ਸ਼ਹੀਦੀ ਦਿਵਸ ਮਨਾਇਆ ਗਿਆ। ਯਾਦ ਰਹੇ 2009 ਵਿੱਚ ਐੱਸਜੀਪੀਸੀ ਦੀ ਟਾਸਕ ਫੋਰਸ ਵਲੋਂ ਜਬਰੀ ਜ਼ਮੀਨੀ ਕਬਜ਼ਾ ਲੈਣ ਸਮੇਂ ਦੋ ਮੁਜਾਰੇ ਕਿਸਾਨ ਸ਼ਹੀਦ ਹੋ ਗਏ ਸਨ। ਇਸ ਸਮੇਂ ਸ਼ਹੀਦਾਂ ਨੂੰ ਸਰਧਾਂਜਲੀ ਦਿੰਦਿਆਂ ਲਿਬਰੇਸ਼ਨ ਆਗੂ ਕਾ. ਗੁਰਮੀਤ ਸਿੰਘ ਬਖਤਪੁਰ, ਕਿਸਾਨ ਆਗੂ ਅਸ਼ਵਨੀ ਕੁਮਾਰ ਲੱਖਣ ਕਲਾਂ ਅਤੇ ਹਰਵਿੰਦਰ ਸਿੰਘ ਮੱਲ੍ਹੀ ਨੇ ਕਿਹਾ ਕਿ ਲਗਾਤਾਰ ਹਾਕਮ ਪਾਰਟੀਆਂ ਅਤੇ ਖਾਸਕਰ ਮੋਦੀ ਸਰਕਾਰ ਕਿਸਾਨ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਲਿਆ ਰਹੀ ਹੈ, ਜਿਸ ਹਾਲਤ ਵਿੱਚ ਮਜ਼ਦੂਰਾਂ ਤੇ ਕਿਸਾਨਾਂ ਨੂੰ ਮਜ਼ਬੂਤ ਲਹਿਰ ਉਸਾਰਨ ਦੀ ਜ਼ਰੂਰਤ ਹੈ,ਜਿਸ ਤੋਂ ਬਿਨਾਂ ਮਜ਼ਦੂਰਾਂ ਕਿਸਾਨਾਂ ਦਾ ਭਵਿੱਖ ਸੁਰੱਖਿਅਤ ਨਹੀਂ ਰਹਿ ਸਕਦਾ। ਆਗੂਆਂ ਕਿਹਾ ਕਿ ਨੇੜੇ ਆ ਰਹੀਆਂ ਵਿਧਾਨ ਸਭਾ ਚੋਣਾ ਤੋਂ ਪਹਿਲਾਂ ਜਿਸ ਤਰ੍ਹਾਂ ਕਿਸਾਨਾਂ ਦੇ ਝੋਨੇ ਦੀ ਮੰਡੀਆਂ ਵਿੱਚ ਲੁੱਟ ਹੋਈ ਹੈ, ਉਹ ਦਰਸਾਉਂਦੀ ਹੈ ਕਿ ਕਿਸਾਨ ਅਤੇ ਆਮ ਲੋਕ ਸਰਕਾਰਾਂ ਦੇ ਏਜੰਡੇ ’ਤੇ ਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਮੋਦੀ ਅਤੇ ਮਾਨ ਸਰਕਾਰ ਨੂੰ ਕੇਵਲ ਛੋਟੀਆਂ ਮੋਟੀਆਂ ਰਾਹਤਾ ਦੀ ਆੜ ਹੇਠ ਸਰਕਾਰਾਂ ਬਣਾਉਣ ਅਤੇ ਚਲਾਉਣ ਦਾ ਕੰਮ ਰਹਿ ਗਿਆ ਹੈ, ਜਿਸ ਨਾਲ ਪੰਜਾਬ ਦੀ ਜਨਤਾ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਮਾਨ ਸਰਕਾਰ ਤੋਂ ਬੇਹੱਦ ਪ੍ਰੇਸ਼ਾਨ ਹੈ, ਜਿਸ ਦਾ ਇਨ੍ਹਾਂ ਪਾਰਟੀਆਂ ਨੂੰ 2027 ਦੀਆਂ ਚੋਣਾਂ ਵਿੱਚ ਲਾਜ਼ਮੀ ਖਮਿਆਜ਼ਾ ਭੁਗਤਣਾ ਪਵੇਗਾ। ਇਸ ਸਮੇਂ ਐਡਵੋਕਟ ਕਰਮਜੀਤ ਸਿੰਘ ਸੰਧੂ, ਫੌਜੀ ਸਰਵਣ ਸਿੰਘ, ਹਰਪਾਲ ਸਿੰਘ ਰਾਮਦੀਵਾਲੀ, ਕੁਲਵੰਤ ਸਿੰਘ, ਦਿਲਬਾਗ ਸਿੰਘ ਡੋਗਰ, ਬਲਬੀਰ ਸਿੰਘ ਉੱਚਾ ਧਕਾਲਾ, ਜੋਗਿੰਦਰ ਪਾਲ ਲੇਹਲ ਅਤੇ ਬਲਜੀਤ ਸਿੰਘ ਸ਼ਾਮਲ ਸਨ।