ਕਰਤਾਰਪੁਰ ਲਾਂਘੇ ਦੀ ਹਾਲਤ ਹੁੰਦੀ ਜਾ ਰਹੀ ਖਸਤਾ, ਸ਼ਰਧਾਲੂਆਂ ਨੇ ਸਰਕਾਰਾਂ ਕੋਲੋਂ ਕੀਤੀ ਸਾਰ ਲੈਣ ਦੀ ਜ਼ੋਰਦਾਰ ਮੰਗ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਭਾਰਤ ਸਰਕਾਰ ਵੱਲੋਂ ਖੋਲੇ ਸ੍ਰੀ ਕਰਤਾਰਪੁਰ ਲਾਂਘੇ ਨੂੰ ਜਾਣ ਵਾਲੇ ਕਰਤਾਰਪੁਰ ਕੋਰੀਡੋਰ ਵਿੱਚ ਪਏ ਡੂੰਘੇ ਟੋਏ ਕਾਰਨ ਕੋਰੀਡੋਰ ਦੀ ਹਾਲਤ ਦਿਨੋ ਦਿਨ ਖਸਤਾ ਹੁੰਦੀ ਜਾ ਰਹੀ ਹੈ। ਇਸ ਮੌਕੇ ਤੇ ਨਾਨਕ ਨਾਮ ਲੇਵਾ ਸੰਗਤਾਂ ਅਤੇ ਸ਼ਰਧਾਲੂਆਂ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਕਰਤਾਰਪੁਰ ਕੋਰੀਡੋਰ ਦੀ ਸਾਰ ਲਈ ਜਾਵੇ।
Publish Date: Sun, 11 Oct 2026 04:18 PM (IST)
Updated Date: Sun, 11 Oct 2026 04:20 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਡੇਰਾ ਬਾਬਾ ਨਾਨਕ - ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਭਾਰਤ ਸਰਕਾਰ ਵੱਲੋਂ ਖੋਲੇ ਸ੍ਰੀ ਕਰਤਾਰਪੁਰ ਲਾਂਘੇ ਨੂੰ ਜਾਣ ਵਾਲੇ ਕਰਤਾਰਪੁਰ ਕੋਰੀਡੋਰ ਵਿੱਚ ਪਏ ਡੂੰਘੇ ਟੋਏ ਕਾਰਨ ਕੋਰੀਡੋਰ ਦੀ ਹਾਲਤ ਦਿਨੋ ਦਿਨ ਖਸਤਾ ਹੁੰਦੀ ਜਾ ਰਹੀ ਹੈ। ਇਸ ਮੌਕੇ ਤੇ ਨਾਨਕ ਨਾਮ ਲੇਵਾ ਸੰਗਤਾਂ ਅਤੇ ਸ਼ਰਧਾਲੂਆਂ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਕਰਤਾਰਪੁਰ ਕੋਰੀਡੋਰ ਦੀ ਸਾਰ ਲਈ ਜਾਵੇ।
ਇਸ ਮੌਕੇ ਤੇ ਗੁਰਨਾਮ ਸਿੰਘ ਪੱਖੋਕੇ ਟਾਹਲੀ ਸਾਹਿਬ, ਸੁਖਦੇਵ ਸਿੰਘ, ਪਰਮਿੰਦਰ ਸਿੰਘ, ਬਿਕਰਮਜੀਤ ਸਿੰਘ ਭੱਟੀ ਆਦਿ ਨਾਨਕ ਨਾਮ ਲੇਵਾ ਸੰਗਤਾਂ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਦਿਹਾੜੇ ਮੌਕੇ ਭਾਰਤ ਤੇ ਪਾਕਿਸਤਾਨ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੇ 9 ਨਵੰਬਰ 2019 ਸ੍ਰੀ ਕਰਤਾਰਪੁਰ ਲਾਂਘਾ ਖੋਲਿਆ ਗਿਆ ਸੀ ਅਤੇ ਇਸ ਲਾਂਘੇ ਰਾਹੀਂ ਲੱਖਾਂ ਸੰਗਤਾਂ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਵੀ ਕੀਤੇ ਹਨ ਜਦਕਿ ਪਿਛਲੇ ਸਾਲ ਸ੍ਰੀਨਗਰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਚਲਾਏ ਆਪਰੇਸ਼ਨ ਸੰਦੂਰ ਦੌਰਾਨ 7 ਮਈ ਤੋਂ ਡੇਰਾ ਬਾਬਾ ਨਾਨਕ ਦੀ ਸਰਹੱਦ ਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਬੰਦ ਕਰ ਦਿੱਤਾ ਗਿਆ ਹੈ।
ਉਹਨਾਂ ਦੱਸਿਆ ਕਿ ਕਰਤਾਰਪੁਰ ਲਾਂਘਾ ਬੰਦ ਹੋਣ ਦੇ ਬਾਵਜੂਦ ਵੀ ਨਾਨਕ ਨਾਮ ਲੇਵਾ ਸੰਗਤਾਂ ਸਰਹੱਦ ਤੇ ਬਣੇ ਦਰਸ਼ਨ ਸਥਲ ਤੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਤੋਂ ਇਲਾਵਾ ਸਰਹੱਦ ਤੇ ਲੈਂਡ ਪੋਰਟ ਅਥਾਰਟੀ ਆਫ ਇੰਡੀਆ ਵੱਲੋਂ ਅਰਬਾਂ ਰੁਪਿਆਂ ਦੀ ਲਾਗਤ ਨਾਲ ਤਿਆਰ ਕੀਤੇ ਗਏ ਅਜੂਬੇ ਵਰਗੇ ਪਸੰਜਰ ਟਰਮੀਨਲ ਨੂੰ ਵੇਖਣ ਲਈ ਔਰ ਰੌਜਾਨਾ ਦੂਰ ਦੁਰਾਡੇ ਤੋਂ ਸੰਗਤਾਂ ਆਉਂਦੀਆਂ ਹਨ। ਉਹਨਾਂ ਦੱਸਿਆ ਕਿ ਕਰਤਾਰਪੁਰ ਲਾਂਘਾ ਬੰਦ ਹੋਣ ਤੋਂ ਬਾਅਦ ਨੈਸ਼ਨਲ ਹਾਈਵੇ 354 ਕਲਾਨੌਰ ਡੇਰਾ ਬਾਬਾ ਨਾਨਕ ਮਾਰਗ ਤੇ ਪਿੰਡ ਮਾਨ ਤੋਂ ਨੈਸ਼ਨਲ ਹਾਈਵੇ ਅਥਰਟੀ ਆਫ ਇੰਡੀਆ ਵੱਲੋਂ ਤਿਆਰ ਕੀਤੇ ਗਏ ਚਾਰ ਮਾਰਗ ਕਰਤਾਰਪੁਰ ਕੋਰੀਡੋਰ ਦੀ ਸਾਰ ਨਹੀਂ ਲਈ ਜਾ ਰਹੀ। ਉਹਨਾਂ ਨੇ ਦੱਸਿਆ ਕਿ ਕਰਤਾਰਪੁਰ ਕੋਰੀਡੋਰ ਤੇ ਪਿਆ ਡੂੰਘਾ ਟੋਆ ਵੱਡੇ ਹਾਦਸੇ ਦੀ ਉਡੀਕ ਕਰ ਰਿਹਾ ਹੈ। ਇਸ ਮੌਕੇ ਤੇ ਉਹਨਾਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਕਰਤਾਰਪੁਰ ਕੋਰੀਡੋਰ ਦੀ ਤੁਰੰਤ ਸਾਰ ਲਈ ਜਾਵੇ।