- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਰਜੋਤ ਸੰਧੂ ਅਤੇ ਕੰਵਲਜੀਤ ਰੰਧਾਵਾ ਵੱਲੋਂ ਸਮੂਹ ਸੰਗਤਾਂ ਨੂੰ ਵਧਾਈਆਂ

ਕੁਲਦੀਪ ਸਿੰਘ ਸਲਗਾਨੀਆਂ, ਪੰਜਾਬੀ ਜਾਗਰਣ, ਕਿਲਾ ਲਾਲ ਸਿੰਘ : ਸਿੱਖ ਧਰਮ ਦੇ ਬਾਨੀ ਤੇ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ 'ਤੇ ‘ਆਪ’ ਦੇ ਆਗੂ ਹਰਜੋਤ ਸਿੰਘ ਸੰਧੂ ਅਤੇ ਉੱਗੇ ਸਮਾਜ-ਸੇਵੀ ਕਵਲਜੀਤ ਸਿੰਘ ਨੇ ਦੇਸ਼-ਵਿਦੇਸ਼ ਵਿੱਚ ਵਸਦੀ ਸਮੂਹ ਨਾਨਕ ਨਾਮਲੇਵਾ ਸੰਗਤ ਨੂੰ ਲੱਖ-ਲੱਖ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ’ਚ ਹਰਜੋਤ ਸਿੰਘ ਸੰਧੂ ਤੇ ਪ੍ਰਸਿੱਧ ਸਮਾਜ-ਸੇਵੀ ਕਵਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ "ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ" ਦਾ ਸਰਬ-ਸਾਂਝਾ ਉਪਦੇਸ਼ ਦਿੱਤਾ, ਜੋ ਅੱਜ ਵੀ ਸਾਡੇ ਲਈ ਚਾਨਣ ਮੁਨਾਰਾ ਹੈ। ਗੁਰੂ ਸਾਹਿਬ ਨੇ ਜਾਤ-ਪਾਤ, ਵਹਿਮਾਂ-ਭਰਮਾਂ ਤੇ ਸਮਾਜਿਕ ਬੁਰਾਈਆਂ ਤੋਂ ਉੱਪਰ ਉੱਠ ਕੇ ਆਪਸੀ ਭਾਈਚਾਰੇ, ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਵੱਲੋਂ ਦਰਸਾਏ ਗਏ ਸੱਚਾਈ ਤੇ ਸੇਵਾ ਦੇ ਮਾਰਗ 'ਤੇ ਚੱਲਣ ਤੇ ਸਮਾਜ ਦੀ ਭਲਾਈ ਲਈ ਆਪਣਾ ਯੋਗਦਾਨ ਪਾਉਣ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਦਾ ਇਹ ਪਾਵਨ ਪੁਰਬ ਸਾਰਿਆਂ ਦੇ ਜੀਵਨ ’ਚ ਖੁਸ਼ੀਆਂ, ਸ਼ਾਂਤੀ ਤੇ ਤਰੱਕੀ ਲੈ ਕੇ ਆਵੇ।