ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਨੀ ਲਗਭਗ ਤੈਅ: ਰਵੀਨੰਦਨ ਸਿੰਘ ਬਾਜਵਾ
ਪੰਜਾਬ 'ਚ ਕਾਂਗਰਸ ਦੀ ਸਰਕਾਰ ਬਣਨੀ ਲਗਭਗ ਤੈਅ: ਰਵੀਨੰਦਨ ਸਿੰਘ ਬਾਜਵਾ
Publish Date: Wed, 18 Nov 2026 04:24 PM (IST)
Updated Date: Thu, 19 Nov 2026 04:01 AM (IST)
ਫੋਟੋ: 18ਬੀਟੀਐਲ05 ਰਵੀਨੰਦਨ ਬਾਜਵਾ ਪਾਰਟੀ ਵਰਕਰਾਂ ਨਾਲ। ਕੁਲਦੀਪ ਸਿੰਘ ਸਲਗਾਨੀਆਂ, ਪੰਜਾਬੀ ਜਾਗਰਣ ਕਿਲਾ ਲਾਲ ਸਿੰਘ : ਸੀਨੀਅਰ ਕਾਂਗਰਸੀ ਆਗੂ ਤੇ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਨੇ ਦਾਅਵਾ ਕੀਤਾ ਹੈ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਲਗਭਗ ਤੈਅ ਹੈ। ਪਾਰਟੀ ਵਰਕਰਾਂ ਤੇ ਆਗੂਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਤੇ ਮੁੜ ਕਾਂਗਰਸ ਵੱਲ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ। ਰਵੀਨੰਦਨ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਮਿਸ਼ਨ 2027 ਤਹਿਤ ਪੂਰੀ ਤਰ੍ਹਾਂ ਇਕਜੁੱਟ ਹੋ ਕੇ ਮੈਦਾਨ ਵਿੱਚ ਉੱਤਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿੰਡ-ਪਿੰਡ ਤੇ ਸ਼ਹਿਰ-ਸ਼ਹਿਰ ਲੋਕਾਂ ਦਾ ਮਿਲ ਰਿਹਾ ਭਰਵਾਂ ਹੁੰਗਾਰਾ ਇਸ ਗੱਲ ਦਾ ਸਬੂਤ ਹੈ ਕਿ ਸੂਬੇ ਵਿੱਚ ਅਗਲੀ ਸਰਕਾਰ ਕਾਂਗਰਸ ਦੀ ਹੀ ਬਣੇਗੀ। ਉਨ੍ਹਾਂ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਨ। ਇਸ ਮੌਕੇ ਸਿਕੰਦਰ ਸਿੰਘ ਪੀਏ ਬਲਵਿੰਦਰ ਸਿੰਘ ਰੰਧਾਵਾ ਆਦ ਵਰਕਰ ਹਾਜ਼ਰ ਸੀ।