- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਨੇ ਫਤਿਹਗੜ੍ਹ ਚੂੜੀਆਂ ਦੇ ਸਮੂਹ ਕਾਂਗਰਸੀ ਵਰਕਰਾਂ ਅਤੇ ਯੂਨੀਅਨਾਂ ਨੂੰ ਇਸ ਜਿੱਤ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਉਨ੍ਹਾਂ ਦੀ ਮਿਹਨਤ ਦਾ ਸਦਕਾ ਹੀ ਸੰਭਵ ਹੋਇਆ ਹੈ। ਉਨ੍ਹਾਂ ਦੱਸਿਆ ਕਿ ਚੇਅਰਪਰਸਨ ਦੀ ਚੋਣ ਤੋਂ ਬਾਅਦ ਹੁਣ ਵਾਈਸ-ਚੇਅਰਮੈਨ ਦੀ ਚੋਣ ਲਈ ਵੋਟਿੰਗ ਹੋਣੀ ਬਾਕੀ ਹੈ, ਜਿਸ ਵਿੱਚ ਵੀ ਉਹ ਜਿੱਤ ਪ੍ਰਤੀ ਪੂਰੀ ਤਰ੍ਹਾਂ ਆਸਵੰਦ ਹਨ।

ਧਰਮਿੰਦਰ ਸਿੰਘ ਬਾਠ, ਪੰਜਾਬੀ ਜਾਗਰਣ, ਫਤਿਹਗੜ੍ਹ ਚੂੜੀਆਂ: ਬਲਾਕ ਸੰਮਤੀ ਫਤਿਹਗੜ੍ਹ ਚੂੜੀਆਂ 'ਚ ਚੇਅਰਮੈਨ ਦੀ ਚੋਣ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਕਸ਼ਮਕਸ਼ ਚੱਲ ਰਹੀ ਸੀ ਅਤੇ ਦੋ ਵਾਰ ਚੇਅਰਮੈਨ ਦੀ ਚੋਣ ਦੀ ਪ੍ਰਕਿਰਿਆ ਰੱਦ ਹੋ ਗਈ ਸੀ। ਸੋਮਵਾਰ ਨੂੰ ਹਾਈ ਕੋਰਟ ਦੇ ਹੁਕਮਾਂ ਹੁਕਮਾਂ ਤਹਿਤ ਡੀਸੀ ਗੁਰਦਾਸਪੁਰ ਦੇ ਦਫਤਰ 'ਚ ਬਲਾਕ ਸੰਮਤੀ ਫਤਿਹਗੜ੍ਹ ਚੂੜੀਆਂ ਦੇ ਚੇਅਰਮੈਨ ਦੀ ਚੋਣ ਹੋਈ। ਚੋਣ ਦੌਰਾਨ ਕਾਂਗਰਸ ਪਾਰਟੀ ਨਾਲ ਸੰਬੰਧਿਤ ਬੀਬੀ ਦਲਜੀਤ ਕੌਰ ਪਾਰੋਵਾਲ 15 ਵੋਟਾਂ ਲੈ ਕੇ ਚੇਅਰਪਰਸਨ ਚੁਣੇ ਗਏ ਹਨ । ਹਲਕਾ ਫਤਿਹਗੜ੍ਹ ਚੂੜੀਆਂ ਦੇ ਮੌਜੂਦਾ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਕਾਂਗਰਸ ਦੀ ਉਮੀਦਵਾਰ ਬੀਬੀ ਦਲਜੀਤ ਕੌਰ ਦੀ ਸ਼ਾਨਦਾਰ ਜਿੱਤ ਹੋਈ ਹੈ। ਤ੍ਰਿਪਤ ਬਾਜਵਾ ਨੇ ਦੱਸਿਆ ਕਿ ਬੀਬੀ ਦਲਜੀਤ ਕੌਰ ਨੂੰ ਕੁੱਲ 14 ਵੋਟਾਂ ਪਈਆਂ ਹਨ। ਹੈਰਾਨੀਜਨਕ ਗੱਲ ਇਹ ਰਹੀ ਕਿ ਪਾਰਟੀ ਨੂੰ ਉਮੀਦ ਤੋਂ 2 ਵੋਟਾਂ ਵੱਧ ਮਿਲੀਆਂ ਹਨ, ਜਿਸ ਲਈ ਉਨ੍ਹਾਂ ਨੇ ਦੂਜੀਆਂ ਪਾਰਟੀਆਂ ਦੇ ਉਨ੍ਹਾਂ ਮੈਂਬਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਅੰਤਰ-ਆਤਮਾ ਦੀ ਆਵਾਜ਼ 'ਤੇ ਵੋਟ ਪਾਈ।ਬਾਜਵਾ ਨੇ ਕਿਹਾ ਕਿ ਇਹ ਚੋਣ ਕਰਵਾਉਣ ਲਈ ਉਨ੍ਹਾਂ ਨੂੰ ਹਾਈਕੋਰਟ ਤੱਕ ਪਹੁੰਚ ਕਰਨੀ ਪਈ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨਿਕ ਅਤੇ ਸਿਆਸੀ ਦਬਾਅ ਕਾਰਨ ਕਾਂਗਰਸੀ ਮੈਂਬਰਾਂ ਨੂੰ ਬਲਾਕਾਂ ਅੰਦਰ ਜਾਣ ਤੋਂ ਰੋਕਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਸਨ। ਹਾਈਕੋਰਟ ਦੇ ਦਖਲ ਅਤੇ ਵੀਡੀਓਗ੍ਰਾਫੀ ਦੀ ਨਿਗਰਾਨੀ ਹੇਠ ਇਹ ਚੋਣ ਅਮਲ ਨੇਪਰੇ ਚੜ੍ਹਿਆ। ਉਨ੍ਹਾਂ ਨੇ ਫਤਿਹਗੜ੍ਹ ਚੂੜੀਆਂ ਦੇ ਸਮੂਹ ਕਾਂਗਰਸੀ ਵਰਕਰਾਂ ਅਤੇ ਯੂਨੀਅਨਾਂ ਨੂੰ ਇਸ ਜਿੱਤ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਉਨ੍ਹਾਂ ਦੀ ਮਿਹਨਤ ਦਾ ਸਦਕਾ ਹੀ ਸੰਭਵ ਹੋਇਆ ਹੈ। ਉਨ੍ਹਾਂ ਦੱਸਿਆ ਕਿ ਚੇਅਰਪਰਸਨ ਦੀ ਚੋਣ ਤੋਂ ਬਾਅਦ ਹੁਣ ਵਾਈਸ-ਚੇਅਰਮੈਨ ਦੀ ਚੋਣ ਲਈ ਵੋਟਿੰਗ ਹੋਣੀ ਬਾਕੀ ਹੈ, ਜਿਸ ਵਿੱਚ ਵੀ ਉਹ ਜਿੱਤ ਪ੍ਰਤੀ ਪੂਰੀ ਤਰ੍ਹਾਂ ਆਸਵੰਦ ਹਨ।ਬਾਜਵਾ ਨੇ ਕਿਹਾ ਕਿ ਇਹ ਜਿੱਤ ਲੋਕਤੰਤਰ ਦੀ ਜਿੱਤ ਹੈ। ਹਰ ਤਰ੍ਹਾਂ ਦੇ ਸਰਕਾਰੀ ਅਤੇ ਪੁਲਿਸ ਦਬਾਅ ਦੇ ਬਾਵਜੂਦ ਵੀ ਸੱਚ ਦੀ ਜਿੱਤ ਹੋਈ ਹੈ ਅਤੇ ਅਸੀਂ ਹਾਈ ਕੋਰਟ ਤੇ ਪ੍ਰਸ਼ਾਸਨ ਦੇ ਧੰਨਵਾਦੀ ਹਾਂ ਜਿਨ੍ਹਾਂ ਨੇ ਨਿਰਪੱਖ ਚੋਣ ਯਕੀਨੀ ਬਣਾਈ। ਇੱਥੇ ਇਹ ਦੱਸਣ ਯੋਗ ਹੈ ਕਿ ਬੀਤੇ ਸਮੇਂ 'ਚ ਹੋਈਆਂ ਬਲਾਕ ਸੰਮਤੀ ਚੋਣਾਂ 'ਚ ਬਲਾਕ ਫਤਿਹਗੜ੍ਹ ਚੂੜੀਆਂ 'ਚ 25 ਸੰਮਤੀਆਂ ਵਿੱਚੋ ਕਾਂਗਰਸ ਪਾਰਟੀ ਦੇ 12 ਮੈਂਬਰ , ਆਮ ਆਦਮੀ ਪਾਰਟੀ ਦੇ 10 ਮੈਂਬਰ ਅਤੇ ਅਕਾਲੀ ਦਲ ਦੇ 3 ਉਮੀਦ ਜਿੱਤੇ ਸਨ ।ਜਿਸ ਨਾਲ ਹਲਕਾ ਫਤਿਹਗੜ੍ਹ ਚੂੜੀਆਂ 'ਚ ਕਾਂਗਰਸ ਪਾਰਟੀ ਸਭ ਤੋਂ ਉੱਪਰ ਰਹੀ ਸੀ।