ਕਾਂਗਰਸ ਹਾਈਕਮਾਂਡ ਉਮੀਦਵਾਰਾਂ ਦੇ ਨਾਂਵਾਂ ਦਾ ਜਲਦ ਐਲਾਨ ਕਰੇ : ਰਮੇਸ਼ ਵਰਮਾ ਕਾਂਗਰਸ ਹਾਈਕਮਾਂਡ ਉਮੀਦਵਾਰਾਂ ਦੇ ਨਾਂਵਾਂ ਦਾ ਜਲਦ ਐਲਾਨ ਕਰੇ : ਰਮੇਸ਼ ਵਰਮਾ
Publish Date: Wed, 04 Nov 2026 04:09 PM (IST)
Updated Date: Wed, 04 Nov 2026 04:11 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੁਣ ਜ਼ਿਆਦਾ ਸਮਾਂ ਬਾਕੀ ਨਹੀਂ ਰਹਿ ਗਿਆ ਹੈ। ਇਸ ਲਈ ਕਾਂਗਰਸ ਹਾਈਕਮਾਂਡ ਨੂੰ ਚਾਹੀਦਾ ਹੈ ਕਿ ਉਹ ਜਲਦ ਤੋਂ ਜਲਦ ਚੋਣਾਂ ਲੜਨ ਵਾਲੇ ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕਰੇ, ਤਾਂ ਜੋ ਪਾਰਟੀ ਦੇ ਉਮੀਦਵਾਰ ਆਪੋ-ਆਪਣੇ ਹਲਕਿਆਂ ਵਿੱਚ ਚੋਣ ਮੁਹਿੰਮ ਸ਼ੁਰੂ ਕਰਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਜਾਣੂ ਕਰਵਾ ਸਕਣ। ਇਹ ਵਿਚਾਰ ਕਾਂਗਰਸ ਪਾਰਟੀ ਦੇ ਓਬੀਸੀ ਵਿੰਗ ਦੇ ਸੂਬਾ ਜਨਰਲ ਸਕੱਤਰ ਰਮੇਸ਼ ਵਰਮਾ ਨੇ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਸਮੇਂ ਸਿਰ ਉਮੀਦਵਾਰਾਂ ਦੇ ਨਾਂਵਾਂ ਦਾ ਐਲਾਨ ਕਰਨਾ ਬਹੁਤ ਜ਼ਰੂਰੀ ਹੈ। ਇਸ ਨਾਲ ਉਮੀਦਵਾਰਾਂ ਨੂੰ ਆਪਣੇ-ਆਪਣੇ ਹਲਕਿਆਂ ਵਿੱਚ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਸੰਪਰਕ ਮਜ਼ਬੂਤ ਕਰਨ ਦਾ ਮੌਕਾ ਮਿਲੇਗਾ ਅਤੇ ਵਰਕਰ ਵੀ ਇਕਜੁੱਟ ਹੋ ਕੇ ਚੋਣ ਮੁਹਿੰਮ ਵਿੱਚ ਜੁਟ ਕੇ ਲੋਕਾਂ ਨੂੰ ਪ੍ਰੇਰਿਤ ਕਰਨਗੇ।ਉਨ੍ਹਾਂ ਹਲਕਾ ਬਟਾਲਾ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਅਜੇ ਤੱਕ ਇਥੇ ਕਿਸੇ ਵੀ ਆਗੂ ਨੂੰ ਹਲਕਾ ਇੰਚਾਰਜ ਨਿਯੁਕਤ ਨਹੀਂ ਕੀਤਾ ਗਿਆ। ਜਦਕਿ ਇਸ ਮਾਮਲੇ ਵੱਲ ਗੰਭੀਰਤਾ ਨਾਲ ਧਿਆਨ ਦੀ ਲੋੜ ਹੈ ਕਿਉਂਕਿ ਹਲਕਾ ਇੰਚਾਰਜ ਦੀ ਨਿਯੁਕਤੀ ਹੋਣ ਨਾਲ ਪਾਰਟੀ ਦੀਆਂ ਗਤੀਵਿਧੀਆਂ ਨੂੰ ਸੁਚੱਜੇ ਢੰਗ ਨਾਲ ਚਲਾਇਆ ਜਾ ਸਕੇਗਾ ਅਤੇ ਵਰਕਰਾਂ ਨੂੰ ਇਕਜੁੱਟ ਕਰਕੇ ਜ਼ਮੀਨੀ ਪੱਧਰ ’ਤੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ।