- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਨ ਸੰਪਰਕ ਮੁਹਿੰਮ ਤਹਿਤ ਕਾਂਗਰਸ ਨੇ ਤੇਜ਼ ਕੀਤੀਆਂ ਸਿਆਸੀ ਸਰਗਰਮੀਆਂ

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ
ਤਾਰਾਗੜ੍ਹ : ਪੰਜਾਬ ਵਿੱਚ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਲਗਾਤਾਰ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਭੋਆ ਵਿੱਚ ਕਾਂਗਰਸ ਪਾਰਟੀ ਵੱਲੋਂ ਜਨ ਸੰਪਰਕ ਤਹਿਤ ਹਲਕਾ ਭੋਆ ਅਧੀਨ ਆਉਂਦੇ ਪਿੰਡ ਖਿਆਲਾ ਵਿਖੇ ਬਲਕਾਰ ਸਿੰਘ ਦੇ ਗ੍ਰਹਿ ਵਿਖੇ ਕਾਂਗਰਸ ਬਲਾਕ ਪ੍ਰਧਾਨ ਤਾਰਾਗੜ੍ਹ ਹਰਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਇਕੱਠ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦੀ ਆਰਥਿਕ ਸਥਿਤੀ ਬੇਹੱਦ ਚਿੰਤਾਜਨਕ ਹੋ ਚੁੱਕੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੇ ਕਰਜ਼ਾ ਲੈ ਕੇ ਸੂਬੇ ਦੀ ਆਰਥਿਕ ਵਿਵਸਥਾ ਨੂੰ ਕਮਜ਼ੋਰ ਕਰਨ ਦਾ ਕੰਮ ਕੀਤਾ ਹੈ। ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ, ਵਪਾਰੀਆਂ, ਕਾਰੋਬਾਰੀਆਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ।
ਇਸ ਮੌਕੇ ਲੋਕਾਂ ਨੂੰ ਭਰੋਸਾ ਦਿਵਾਇਆ ਸੀ ਕਿ ਸਰਕਾਰ ਬਣਨ ਤੋਂ ਬਾਅਦ ਆਮ ਆਦਮੀ ਦੀ ਆਵਾਜ਼ ਸੁਣੀ ਜਾਵੇਗੀ। ਕਾਰੋਬਾਰੀਆਂ ਨੂੰ ਸੁਰੱਖਿਅਤ ਮਾਹੌਲ ਮਿਲੇਗਾ ਅਤੇ ਪੰਜਾਬ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਇਆ ਜਾਵੇਗਾ, ਪਰ ਮੌਜੂਦਾ ਹਾਲਾਤ ਇਨ੍ਹਾਂ ਦਾਅਵਿਆਂ ਦੇ ਬਿਲਕੁਲ ਉਲਟ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦਾ ਕੋਈ ਵੀ ਕਾਰੋਬਾਰੀ ਆਪਣੇ ਆਪ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਗੈਂਗਸਟਰ, ਫਿਰੌਤੀ ਅਤੇ ਅਪਰਾਧਿਕ ਘਟਨਾਵਾਂ ਨੂੰ ਲੈ ਕੇ ਵਪਾਰੀ ਵਰਗ ਵਿੱਚ ਚਿੰਤਾ ਦਾ ਮਾਹੌਲ ਹੈ। ਜੋਗਿੰਦਰ ਪਾਲ ਨੇ ਨਸ਼ਿਆਂ ਦੇ ਮੁੱਦੇ ’ਤੇ ਅਕਾਲੀ ਦਲ ਅਤੇ ਭਾਜਪਾ ਨੂੰ ਵੀ ਨਿਸ਼ਾਨੇ ’ਤੇ ਲੈਂਦਿਆਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਅਕਾਲੀ-ਭਾਜਪਾ ਗਠਜੋੜ ਦੇ ਸ਼ਾਸਨ ਕਾਲ ਦੀ ਦੇਣ ਹੈ। ਇਸ ਮੌਕੇ ਰਾਮ ਸਿੰਘ ਮਾਜਰਾ, ਸਰਪੰਚ ਦੀਪਕ ਰਾਜ ਬਕਨੌਰ, ਸਰਪੰਚ ਸੋਹਣ ਲਾਲ ਨਰਾਇਣਪੁਰ, ਪ੍ਰਦੀਪ ਸਿੰਘ ਨੰਗਲ, ਠਾਕੁਰ ਮਿੱਕੀ ਰਤਨਗੜ੍ਹ, ਨੰਬਰਦਾਰ ਯੁਵਰਾਜ ਸਿੰਘ ਡਿੰਪਲ, ਸੰਪੂਰਨ ਸਿੰਘ ਖਿਆਲਾ, ਨਵੀਨ ਪਿੰਡੀ, ਰਿੰਕੂ ਪਿੰਡੀ, ਕੁਲਵੰਤ ਸਿੰਘ ਰਕਵਾਲ, ਸਰਪੰਚ ਪ੍ਰੀਤਮ ਚੰਦ ਖਿਆਲਾ, ਰਮਨ ਮਨਹਾਸ, ਅਮਰਜੀਤ ਮਾਜਰਾ, ਰਸ਼ਪਾਲ ਸਿੰਘ, ਟੋਨੀ ਤਾਰਾਗੜ੍ਹ, ਸੁਸ਼ੀਲ ਪੱਖੋ ਚੱਕ ਅਤੇ ਹੋਰ ਬਹੁਤ ਸਾਰੇ ਪਿੰਡ ਵਾਸੀ ਮੌਜੂਦ ਸਨ।