ਮਿਸ਼ਨ 2027 ਨੂੰ ਲੈ ਕੇ ਕਾਂਗਰਸ ਵੱਲੋਂ ਸਿਆਸੀ ਸਰਗਰਮੀਆਂ ਤੇਜ਼ ਮਿਸ਼ਨ 2027 ਨੂੰ ਲੈ ਕੇ ਕਾਂਗਰਸ ਨੇ ਤੇਜ਼ ਕੀਤੀਆਂ ਸਿਆਸੀ ਸਰਗਰਮੀਆਂ
Publish Date: Sat, 14 Nov 2026 03:45 PM (IST)
Updated Date: Sun, 15 Nov 2026 04:00 AM (IST)
ਸਾਬਕਾ ਵਿਧਾਇਕ ਜਗਿੰਦਰ ਪਾਲ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਾਰਾਗੜ੍ਹ : ਪੰਜਾਬ ਵਿੱਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਹੁਣ ਤੋਂ ਹੀ ਆਪਣੀਆਂ ਚੋਣ ਤਿਆਰੀਆਂ ਨੂੰ ਤੇਜ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਲੜੀ ਤਹਿਤ ਗੁਰਦਾਸਪੁਰ ਵਿਖੇ ਕਰਵਾਏ ਗਏ ਇੱਕ ਪ੍ਰੋਗਰਾਮ ਦੌਰਾਨ ਨਵ-ਨਿਯੁਕਤ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਗਿੰਦਰ ਪਾਲ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਜਗਿੰਦਰ ਪਾਲ ਨੇ ਸਚਿਨ ਪਾਇਲਟ ਨੂੰ ਹਲਕੇ ਦੀ ਸਿਆਸੀ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਕਾਂਗਰਸ ਪਾਰਟੀ ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਵਰਕਰਾਂ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਟਿਕਟਾਂ ਦੀ ਵੰਡ ਸਬੰਧੀ ਪਾਰਟੀ ਦੀ ਤਰਜੀਹ ਸਪੱਸ਼ਟ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਸੇ ਉਮੀਦਵਾਰ ਨੂੰ ਪਹਿਲ ਦਿੱਤੀ ਜਾਵੇਗੀ, ਜਿਸ ਦੀ ਜਿੱਤਣ ਦੀ ਸਮਰੱਥਾ ਮਜ਼ਬੂਤ ਹੋਵੇਗੀ ਅਤੇ ਜੋ ਸਬੰਧਤ ਹਲਕੇ ਦੇ ਵਰਕਰਾਂ ਦੀ ਪਹਿਲੀ ਪਸੰਦ ਹੋਵੇਗਾ। ਉਮੀਦਵਾਰ ਦਾ ਲੋਕਾਂ ਵਿੱਚ ਪ੍ਰਭਾਵ, ਸੰਗਠਨ ਪ੍ਰਤੀ ਵਫ਼ਾਦਾਰੀ, ਵਰਕਰਾਂ ਨਾਲ ਤਾਲਮੇਲ ਅਤੇ ਖੇਤਰ ਵਿੱਚ ਉਸ ਦੀ ਸਵੀਕਾਰਤਾ ਟਿਕਟ ਦੀ ਚੋਣ ਦੇ ਅਹਿਮ ਆਧਾਰ ਹੋਣਗੇ। ਇਸ ਮੌਕੇ ਬਲਾਕ ਪ੍ਰਧਾਨ ਗੁਰਨਾਮ ਸਿੰਘ ਛੀਨਾ, ਬਲਾਕ ਪ੍ਰਧਾਨ ਹਰਸ਼ ਸ਼ਰਮਾ, ਠਾਕੁਰ ਮਿੱਕੀ ਰਤਨਗੜ੍ਹ ਅਤੇ ਹੋਰ ਆਗੂ ਵੀ ਹਾਜ਼ਰ ਸਨ।