ਪੰਮਾ ਤੇ ਰਾਜਕੁਮਾਰ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
ਕਾਂਗਰਸੀ ਆਗੂ ਸਤੀਸ਼ ਜੱਟ ਪੰਮਾ ਅਤੇ ਰਾਜਕੁਮਾਰ ਨੇ ਸਚਿਨ ਪਾਇਲਟ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
Publish Date: Sat, 14 Nov 2026 03:55 PM (IST)
Updated Date: Sun, 15 Nov 2026 04:00 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਤਾਰਾਗੜ੍ਹ : ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਨੇ ਹੁਣ ਤੋਂ ਹੀ ਆਪਣੀ ਕਮਰ ਕੱਸ ਲਈ ਹੈ ਅਤੇ ਜ਼ਮੀਨੀ ਪੱਧਰ ਤੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਗੁਰਦਾਸਪੁਰ ਸਥਿਤ ਕਾਂਗਰਸ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਦੌਰਾਨ ਸਥਾਨਕ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਆਪਣੇ ਸਾਥੀਆਂ ਸਮੇਤ ਹਾਜ਼ਰੀ ਦਰਜ ਕਰਵਾਈ ਅਤੇ ਇੰਚਾਰਜ ਦਾ ਜ਼ੋਰਦਾਰ ਸਵਾਗਤ ਕੀਤਾ। ਮੀਟਿੰਗ ਦੌਰਾਨ ਮੁੱਖ ਤੌਰ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਆਗਾਮੀ ਗਤੀਵਿਧੀਆਂ, ਚੋਣ ਰਣਨੀਤੀ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ਤੇ ਹੋਰ ਮਜ਼ਬੂਤ ਕਰਨ ਨੂੰ ਲੈ ਕੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦੌਰਾਨ ਹਲਕਾ ਭੋਆ ਤੋਂ ਪ੍ਰਮੁੱਖ ਕਾਂਗਰਸੀ ਆਗੂ ਸਤੀਸ਼ ਜੱਟ ਪੰਮਾ ਅਤੇ ਕਾਂਗਰਸੀ ਆਗੂ ਰਾਜਕੁਮਾਰ ਸਿਹੋੜਾ ਨੇ ਵੀ ਸਚਿਨ ਪਾਇਲਟ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।