2027 ਦੀਆਂ ਚੋਣਾਂ ਦੀ ਤਿਆਰੀ: ਕਾਂਗਰਸੀ ਲੀਡਰਸ਼ਿਪ ਦੀ ਪਾਹੜਾ ਦੇ ਘਰ ਅਹਿਮ ਮੀਟਿੰਗ; ਚੰਨੀ, ਰੰਧਾਵਾ ਤੇ ਤ੍ਰਿਪਤ ਬਾਜਵਾ ਨੇ ਘੜੀ ਰਣਨੀਤੀ
2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਕਾਂਗਰਸੀ ਆਗੂਆਂ ਦੀ ਇੱਕ ਅਹਿਮ ਮੀਟਿੰਗ ਗੁਰਦਾਸਪੁਰ ਵਿੱਚ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਘਰ ਹੋਈ। ਇਸ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹੋਰ ਸੀਨੀਅਰ ਆਗੂ ਸ਼ਾਮਲ ਹੋਏ। ਮੀਟਿੰਗ ਦੌਰਾਨ 2027 ਦੀਆਂ ਚੋਣਾਂ ਲਈ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਦੀ ਰਣਨੀਤੀ ਬਾਰੇ ਚਰਚਾ ਕੀਤੀ ਗਈ।
Publish Date: Tue, 28 Jul 2026 09:02 AM (IST)
Updated Date: Tue, 28 Jul 2026 09:06 AM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ। 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਕਾਂਗਰਸੀ ਆਗੂਆਂ ਦੀ ਇੱਕ ਅਹਿਮ ਮੀਟਿੰਗ ਗੁਰਦਾਸਪੁਰ ਵਿੱਚ ਕਾਂਗਰਸੀ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਘਰ ਹੋਈ। ਇਸ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਹੋਰ ਸੀਨੀਅਰ ਆਗੂ ਸ਼ਾਮਲ ਹੋਏ। ਮੀਟਿੰਗ ਦੌਰਾਨ 2027 ਦੀਆਂ ਚੋਣਾਂ ਲਈ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਦੀ ਰਣਨੀਤੀ ਬਾਰੇ ਚਰਚਾ ਕੀਤੀ ਗਈ।
ਮੀਟਿੰਗ ਦੌਰਾਨ ਪਾਰਟੀ ਵਰਕਰਾਂ ਨੂੰ ਦਿਹਾਤੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਲੋਕਾਂ ਨੂੰ ਲਾਮਬੰਦ ਕਰਨ ਦਾ ਫੈਸਲਾ ਕੀਤਾ ਗਿਆ।
ਇਹ ਵੀ ਫੈਸਲਾ ਹੋਇਆ ਕਿ ਕਾਂਗਰਸ ਵਰਕਰ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ।
ਇਸ ਮੌਕੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਰਾਣਾ ਗੁਰਜੀਤ ਸਿੰਘ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ, ਸੰਗਤ ਸਿੰਘ ਗਿਲਚੀਆਂ, ਸੁਖਸਰਕਾਰੀਆ, ਗੁਰਦੀਪ ਸਿੰਘ ਕਾਂਗੜ, ਵਿਧਾਇਕ ਅਰੁਣਾ ਚੌਧਰੀ, ਹਰਪ੍ਰਤਾਪ ਸਿੰਘ ਅਜਨਾਲਾ, ਦਵਿੰਦਰ ਘੁਬਾਇਆ, ਰਮਿੰਦਰ ਅਮਲਾ, ਵਿਧਾਇਕ ਕਾਲਾ ਸਿੰਘ ਢੱਡਰੀਆਂ ਵਾਲੇ, ਹਰਦੇਵ ਸਿੰਘ ਲਾਲੀ,| ਗਿੱਲ, ਦਿਨੇਸ਼ ਬੱਸੀ, ਕਰਨਬੀਰ ਸਿੰਘ ਬੁਰਜ, ਭਗਵੰਤ ਪਾਲ ਸਿੰਘ ਸੱਚਰ, ਸੰਤੋਖ ਸਿੰਘ ਭਲਾਈਪੁਰ, ਜੋਗਿੰਦਰ ਪਾਲ ਭੋਆ, ਅਸ਼ੋਕ ਚੌਧਰੀ, ਮਨਦੀਪ ਸਿੰਘ ਰੰਗੜ ਨੰਗਲ, ਐਡਵੋਕੇਟ ਬਲਜੀਤ ਸਿੰਘ ਪਾਹੜਾ ਆਦਿ ਸ਼ਾਮਲ ਸਨ।