ਵੱਖ-ਵੱਖ ਪਿੰਡਾਂ ਦੇ ਮੋਹਤਬਰਾਂ ਨਾਲ ਗੌਤਮ ਸੇਠ ਨੇ ਕੀਤੀ ਮੁਲਾਕਾਤ ਕਾਂਗਰਸ ਪਾਰਟੀ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ : ਗੌਤਮ ਸੇਠ
Publish Date: Thu, 08 Oct 2026 03:09 PM (IST)
Updated Date: Thu, 08 Oct 2026 03:11 PM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ: ਹਲਕਾ ਬਟਾਲਾ ਦੇ ਵੱਖ-ਵੱਖ ਪਿੰਡਾਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਵਾਈਸ ਪ੍ਰਧਾਨ ਗੌਤਮ ਸੇਠ ਗੁੱਡੂ ਵੱਲੋਂ ਪਿੰਡਾਂ ਦੇ ਮੋਹਤਬਰਾਂ, ਪਤਵੰਤਿਆਂ ਨਾਲ ਮੁਲਾਕਾਤਾਂ ਕੀਤੀਆਂ ਗਈਆਂ। ਇਨ੍ਹਾਂ ਦਿਨਾਂ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਪਿੰਡਾਂ ਵਿੱਚ ਲੋਕਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਹਲਕੇ ਦੇ ਮੌਜੂਦਾ ਹਾਲਾਤ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। ਮੁਲਾਕਾਤ ਦੌਰਾਨ ਗੌਤਮ ਸੇਠ ਗੁੱਡੂ ਨੇ ਪਿੰਡ ਵਾਸੀਆਂ ਨਾਲ ਸਿੱਧਾ ਸੰਪਰਕ ਕਰਦਿਆਂ ਉਨ੍ਹਾਂ ਦੀਆਂ ਲੋੜਾਂ ਅਤੇ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਹਲਕਾ ਬਟਾਲਾ ਦੇ ਪਿੰਡਾਂ ਵਿੱਚ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣ ਦਾ ਯਤਨ ਕੀਤਾ ਜਾ ਰਿਹਾ ਹੈ। ਇਹ ਮੁਲਾਕਾਤਾਂ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹਨ, ਸਗੋਂ ਇਲਾਕੇ ਦੇ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਦੀ ਇੱਕ ਕੜੀ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਇਲਾਕੇ ਨਾਲ ਜੁੜੇ ਮੁੱਦਿਆਂ ਨੂੰ ਯੋਗ ਪੱਧਰ ’ਤੇ ਉਠਾਉਣ ਲਈ ਯਤਨ ਕੀਤੇ ਜਾਣਗੇ। ਕਾਂਗਰਸ ਪਾਰਟੀ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਹੈ ਅਤੇ ਹੁਣ ਵੀ ਪਾਰਟੀ ਲੋਕਾਂ ਦੀਆਂ ਮੁਸ਼ਕਲਾਂ ਅਤੇ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਅਵਾਜ ਬੁਲੰਦ ਕਰ ਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਇਤਿਹਾਸਕ ਜਿੱਤ ਦਰਜ ਕਰਕੇ ਆਪਣੀ ਸਰਕਾਰ ਬਣਾਏਗੀ।ਅੰਤ ਵਿੱਚ ਗੌਤਮ ਸੇਠ ਗੁੱਡੂ ਨੇ ਸਾਰਿਆਂ ਦਾ ਧੰਨਵਾਦ ਕੀਤਾ।