ਹੱਲਾ ਤੋਂ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ ਲੋਕ ਪਿੰਡ ਹੱਲਾ ਤੋਂ ਕਾਂਗਰਸ ਪਾਰਟੀ ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਲੋਕ
Publish Date: Sat, 07 Nov 2026 03:01 PM (IST)
Updated Date: Sun, 08 Nov 2026 04:02 AM (IST)
ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਪਿੰਡ ਹੱਲਾ ਤੋਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਤੇਜਿੰਦਰ ਸਿੰਘ ਅਤੇ ਸਤਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਆਪਣੇ ਪਰਿਵਾਰ ਤੇ ਸਾਥੀਆਂ ਸਮੇਤ ਅਕਾਲੀ ਦਲ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਉਨ੍ਹਾਂ ਦਾ ਕਾਂਗਰਸ ਪਰਿਵਾਰ ਵਿੱਚ ਸ਼ਾਮਲ ਹੋਣ ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ। ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਲੋਕ ਕਾਂਗਰਸ ਪਾਰਟੀ ਵੱਲੋਂ ਪਹਿਲਾਂ ਕਰਵਾਏ ਗਏ ਵਿਕਾਸ ਕੰਮਾਂ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਵਰਗ ਦੁਖੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਤੋਂ ਲੋਕਾਂ ਦੇ ਹਿੱਤਾਂ ਅਤੇ ਵਿਕਾਸ ਲਈ ਕੰਮ ਕਰਦੀ ਰਹੀ ਹੈ ਅਤੇ ਅੱਗੇ ਵੀ ਕਰਦੀ ਰਹੇਗੀ। ਉਨ੍ਹਾਂ ਨਵੇਂ ਸ਼ਾਮਲ ਹੋਏ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਉਚਿਤ ਸਥਾਨ ਅਤੇ ਸਨਮਾਨ ਮਿਲੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ, ਜਿਸ ਕਾਰਨ ਆਮ ਜਨਤਾ ਵਿੱਚ ਨਾਰਾਜ਼ਗੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨ, ਮਜ਼ਦੂਰ, ਵਪਾਰੀ ਅਤੇ ਨੌਜਵਾਨ ਸਾਰੇ ਵਰਗ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਅਜਿਹੀ ਪਾਰਟੀ ਹੈ ਜੋ ਸਾਰੇ ਵਰਗਾਂ ਦੇ ਹਿੱਤਾਂ ਦੀ ਰੱਖਿਆ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਰਿਵਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਲੋਕਾਂ ਦਾ ਭਰੋਸਾ ਕਾਂਗਰਸ ਪਾਰਟੀ ਤੇ ਵਧ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਆਵੇਗੀ। ਪਾਰਟੀ ਵਿੱਚ ਸ਼ਾਮਲ ਹੋਏ ਲੋਕਾਂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਪਾਰਟੀ ਦੇ ਵਿਕਾਸ ਕੰਮਾਂ ਵਿੱਚ ਪੂਰਾ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਕਾਂਗਰਸ ਸਰਕਾਰ ਨੇ ਜੋ ਵਿਕਾਸ ਕੰਮ ਕਰਵਾਏ, ਉਸਨੂੰ ਅੱਜ ਵੀ ਲੋਕ ਯਾਦ ਕਰਦੇ ਹਨ। ਇਸ ਮੌਕੇ ਸਾਬਕਾ ਸਰਪੰਚ ਸਰਬਜੀਤ ਸਿੰਘ, ਯੁੱਧਵੀਰ ਸਿੰਘ, ਮਨਜੀਤ ਸਿੰਘ ਘੁੰਮਣ, ਸੰਤੋਖ ਸਿੰਘ ਸਾਬਕਾ ਮੈਂਬਰ, ਰਣਜੀਤ ਸਿੰਘ ਰਿੰਕੂ, ਪਰਮਿੰਦਰ ਸਿੰਘ ਤੀਬਰ, ਮਹਿੰਦਰ ਸਿੰਘ ਮੰਗਲ ਸੈਨ ਆਦਿ ਹਾਜ਼ਰ ਸਨ।