- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਗਾਮੀ ‘ਵਿਸ’ ਼ਚੋਣਾਂ ਵਿੱਚ ਕਾਂਗਰਸ ਪਾਰਟੀ ਇਤਿਹਾਸਕ ਜਿੱਤ ਦਰਜ ਕਰੇਗੀ : ਰਾਜਾ ਵੜਿੰਗ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਅੱਜ ਬਟਾਲਾ ਪਹੁੰਚਣ ’ਤੇ ਕਾਂਗਰਸ ਪਾਰਟੀ ਦੇ ਓਬੀਸੀ ਵਿੰਗ ਦੇ ਪੰਜਾਬ ਜਨਰਲ ਸਕੱਤਰ ਰਮੇਸ਼ ਵਰਮਾ, ਪੰਜਾਬ ਕਾਂਗਰਸ ਦੇ ਬੁਲਾਰੇ ਜਸਕਰਨ ਸਿੰਘ ਕਾਹਲੋਂ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ ਗੁੱਡੂ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿੱਚ ਪੂਰੀ ਤਰ੍ਹਾਂ ਮਜ਼ਬੂਤ ਹੈ ਤੇ ਆਗਾਮੀ ਵਿਧਾਨ ਸਭਾ ਚੋਣਾਂ ’ਚ ਇਤਿਹਾਸਕ ਜਿੱਤ ਦਰਜ ਕਰਕੇ ਸੂਬੇ ਵਿੱਚ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਤੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ। ਇਸ ਮੌਕੇ ਰਮੇਸ਼ ਵਰਮਾ ਨੇ ਕਿਹਾ ਕਿ ਕਾਂਗਰਸ ਸਰਕਾਰਾਂ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਸਿੱਖਿਆ, ਸਿਹਤ, ਸੜਕਾਂ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਲਈ ਕਈ ਮਹੱਤਵਪੂਰਨ ਕੰਮ ਕੀਤੇ ਹਨ। ਜਸਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਪੰਜਾਬ ਦੀ ਏਕਤਾ, ਅਖੰਡਤਾ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਹੈ ਅਤੇ ਪਾਰਟੀ ਦਾ ਮੁੱਖ ਉਦੇਸ਼ ਪੰਜਾਬ ਨੂੰ ਵਿਕਾਸ ਪੱਖੋਂ ਮੋਹਰੀ ਤੇ ਖੁਸ਼ਹਾਲ ਸੂਬਾ ਬਣਾਉਣਾ ਹੈ। ਜਦਕਿ ਗੌਤਮ ਸੇਠ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਬਿਨਾਂ ਕਿਸੇ ਭੇਦਭਾਵ ਤੋਂ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਦੇਣ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ।