ਵਿਧਾਨ ਸਭਾ ਹਲਕਾ ਕਾਦੀਆਂ 'ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਕਾਦੀਆਂ ਦੇ ਪਿੰਡ ਕਾਹਲਵਾਂ ਵਿਖੇ ਕਿ੍ਸਚਨ ਬਰਾਦਰੀ ਦੇ ਕਾਂਗਰਸੀ ਵਰਕਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਵਿੰਗ ਪੰਜਾਬ ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਬਿਕਰਮਜੀਤ ਸਿੰਘ ਮਜੀਠੀਆ ਅਤੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤੇ ਕਾਦੀਆਂ ਹਲਕੇ ਤੋਂ ਸੀਨੀਅਰ ਅਕਾਲੀ ਆਗੂ ਗੁਰਇਕਬਾਲ ਸਿੰਘ ਬਿੱਲਾ ਮਾਹਲ ਦੀ ਅਗਵਾਈ ਹੇਠ ਹਲਕਾ ਕਾਦੀਆਂ ਦੇ ਪਿੰਡ ਕਾਹਲਵਾਂ 'ਚੋਂ ਕਿ੍ਸ਼ਚਨ ਬਰਾਦਰੀ ਦੇ ਵਿਜੇ ਕੁਮਾਰ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ। ਇਸ ਮੌਕੇ ਕਿ੍ਸਚਨ ਬਰਾਦਰੀ ਦੇ ਵਿਜੇ ਕੁਮਾਰ ਨੇ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਕੋਈ ਸਹਿਯੋਗ ਜਾਂ ਸਹੂਲਤ ਨਾ ਮਿਲਣ ਕਾਰਨ ਅਤੇ ਉਨ੍ਹਾਂ ਨਾਲ ਕੀਤੀਆਂ ਜਾ ਰਹੀਆਂ ਧੱਕੇਸਾਹੀਆਂ ਨੂੰ ਦੇਖਦੇ ਹੋਏ ਉਹ ਅੱਜ ਸ਼੍ਰੋਮਣੀ ਅਕਾਲੀ ਦਲ ਕਾਦੀਆਂ ਦੇ ਸੀਨੀਅਰ ਅਕਾਲੀ ਆਗੂ ਗੁਰਇਕਬਾਲ ਸਿੰਘ ਬਿੱਲਾ ਮਾਹਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਗੁਰਇਕਬਾਲ ਸਿੰਘ ਬਿੱਲਾ ਮਾਹਲ ਨੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਵਿੱਚ ਸਾਮਲ ਹੋਏ ਕਿ੍ਸ਼ਚਨ ਬਰਾਦਰੀ ਦੇ ਵਰਕਰਾਂ ਨੂੰ ਸਿਰੋਪਾ ਪਾ ਕੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵੱਲੋਂ ਹਰ ਸਹੂਲਤ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਬਿੱਲਾ ਮਾਹਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਨੂੰ ਦੇਖਦੇ ਹੋਏ ਲੋਕ ਧੜਾਧੜ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਗੁਰਦਿਲਬਾਗ ਸਿੰਘ ਨੀਟਾ ਮਾਹਲ, ਹਰਪ੍ਰੀਤ ਸਿੰਘ ਮਾਹਲ, ਸਰਬਜੀਤ ਸਿੰਘ ਮਾਹਲ, ਗੁਰਵਿੰਦਰ ਸਿੰਘ ਲਾਡੀ ਮਾਹਲ, ਸਰਪੰਚ ਮਲਕੀਤ ਸਿੰਘ ਨਾਥਪੁਰ, ਅਮਰਇਕਬਾਲ ਸਿੰਘ ਮਾਹਲ, ਕੁਲਦੀਪ ਸਿੰਘ, ਸਵਰਣ ਸਿਘ, ਮੋਹਿੰਦਰ ਸਿੰਘ, ਰਤਨ ਸਿੰਘ, ਵਿਜੇ ਮਸੀਹ, ਮੁਖਤਿਆਰ ਮਸੀਹ, ਸ਼ਿੰਦਾ ਮਸੀਹ, ਬਲਵਿੰਦਰ ਮਸੀਹ, ਸੁੱਚਾ ਮਸੀਹ, ਕੁਲਦੀਪ ਮਸੀਹ, ਮੁਸ਼ਤਾਕ ਮਸੀਹ, ਰਾਜਾ ਮਸੀਹ, ਦਲਬੀਰ ਮਸੀਹ, ਜੀਤਾ ਮਸੀਹ, ਸੁੱਖਾ ਮਸੀਹ, ਰੋਬਿੰਨ ਮਸੀਹ, ਬਿੱਟੂ ਮਸੀਹ, ਬਚਨ ਮਸੀਹ, ਪਰਗਟ ਮਸੀਹ, ਸੋਨੂੰ ਮਸੀਹ ਆਦਿ ਹਾਜ਼ਰ ਸਨ।