- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਚਿਨ ਪਾਈਲਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਕੁਝ ਮਹੀਨਿਆਂ ਦੀ ਪ੍ਰਾਹੁਣੀ ਹੈ। ਇਸ ਦੇ ਕਈ ਰਾਜ ਸਭਾ ਮੈਂਬਰ ਪਹਿਲਾਂ ਹੀ ਪਾਰਟੀ ਛੱਡ ਚੁਕੇ ਹਨ, ਵਿਧਾਇਕ ਬਾਗੀ ਹੋ ਚੁੱਕੇ ਹਨ ਅਤੇ ਕਈ ਸਸਪੈਂਡ ਚੱਲ ਰਹੇ ਹਨ। ਆਮ ਆਦਮੀ ਪਾਰਟੀ ਨੂੰ ਜਨਤਾ ਨੇ ਜੋ 92 ਵਿਧਾਇਕ ਦੇ ਕੇ ਮਜ਼ਬੂਤ ਆਧਾਰ ਦਿੱਤਾ ਸੀ ਉਹ ਆਧਾਰ ਇਹ ਸਰਕਾਰ ਹੁਣ ਪੂਰੀ ਤਰ੍ਹਾਂ ਗੁਆ ਚੁੱਕੀ ਹੈ।

ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਅੱਜ ਗੁਰਦਾਸਪੁਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸਪੱਸ਼ਟ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦਾ ਮੁਕਾਬਲਾ ਆਮ ਆਦਮੀ ਪਾਰਟੀ ਨਾਲ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਹੋਣ ਦੀਆਂ ਖਬਰਾਂ ਆ ਰਹੀਆਂ ਹਨ ਪਰ ਅਕਾਲੀ ਦਲ ਦੱਸੇ ਕਿ ਜਿਨ੍ਹਾਂ ਕਾਰਨਾਂ ਕਰਕੇ ਉਸ ਨੇ ਭਾਜਪਾ ਨਾਲੋਂ ਆਪਣਾ ਗਠਜੋੜ ਤੋੜਿਆ ਸੀ ਕੀ ਉਹ ਕਾਰਨ ਖਤਮ ਹੋ ਗਏ ਹਨ।
ਸਚਿਨ ਪਾਇਲਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਕੁਝ ਮਹੀਨਿਆਂ ਦੀ ਪ੍ਰਾਹੁਣੀ ਹੈ। ਇਸ ਦੇ ਕਈ ਰਾਜ ਸਭਾ ਮੈਂਬਰ ਪਹਿਲਾਂ ਹੀ ਪਾਰਟੀ ਛੱਡ ਚੁਕੇ ਹਨ, ਵਿਧਾਇਕ ਬਾਗੀ ਹੋ ਚੁੱਕੇ ਹਨ ਅਤੇ ਕਈ ਸਸਪੈਂਡ ਚੱਲ ਰਹੇ ਹਨ। ਆਮ ਆਦਮੀ ਪਾਰਟੀ ਨੂੰ ਜਨਤਾ ਨੇ ਜੋ 92 ਵਿਧਾਇਕ ਦੇ ਕੇ ਮਜ਼ਬੂਤ ਆਧਾਰ ਦਿੱਤਾ ਸੀ ਉਹ ਆਧਾਰ ਇਹ ਸਰਕਾਰ ਹੁਣ ਪੂਰੀ ਤਰ੍ਹਾਂ ਗੁਆ ਚੁੱਕੀ ਹੈ। ਪਾਈਲਟ ਨੇ ਹੋਰ ਕਿਹਾ ਕਿ ਸਰਕਾਰ ਪੰਜਾਬ ਦੇ ਖਜ਼ਾਨੇ ਨੂੰ ਭਲਾਈ ਅਤੇ ਵਿਕਾਸ ਉੱਤੇ ਖਰਚਣ ਦੀ ਬਜਾਏ ਆਪਣੇ ਮੰਤਰੀਆਂ, ਵਿਧਾਇਕਾਂ ਅਤੇ ਦਿੱਲੀ ਦੇ ਨੇਤਾਵਾਂ ਨੂੰ ਖੁਸ਼ ਕਰਨ ਲਈ ਲੁਟਾਇਆ ਹੈ। ਪੰਜਾਬ ਵਿੱਚ ਨਸ਼ਾ, ਕਾਨੂੰਨ ਵਿਵਸਥਾ, ਫਿਰੌਤੀਆਂ ਤੋਂ ਲੋਕ ਭਲੀਭਾਂਤ ਜਾਣੂ ਹਨ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਦਲ ਦੇ ਕਈ ਟੁਕੜੇ ਹੋ ਚੁੱਕ ਹਨ। ਕਈ ਪਾਰਟੀਆਂ ਚੋਣਾਂ ਲੜਨਗੀਆਂ ਪਰ ਕਿਸੇ ਵੀ ਪਾਰਟੀ ਕੋਲ ਪੰਜਾਬ ਦੀ ਸੱਤਾ ਤੇ ਕਾਬਜ਼ ਹੋਣ ਦਾ ਦਮ ਨਹੀਂ। ਸਿਰਫ ਕਾਂਗਰਸ ਹੀ ਆਪਣੇ ਦਮ ਤੇ ਸਰਕਾਰ ਬਣਾਉਣ ਦੀ ਕਾਬਲੀਅਤ ਰੱਖਦੀ ਹੈ।
ਸੂਬੇ ਦੇ ਲੋਕ ਸਰਕਾਰ ਤੋਂ ਸਤੇ ਹੋਏ : ਪਾਹੜਾ
ਇਸ ਮੌਕੇ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਆਪ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁੱਕ ਹੈ। ਲੋਕ ਇਸ ਸਰਕਾਰ ਤੋਂ ਸਤੇ ਪਏ ਹਨ ਅਤੇ ਚੋਣ ਜ਼ਾਬਤਾ ਲੱਗਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿੰਨਾਂ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਗਈਆਂ ਹਨ ਉਹ ਬਾਗੀ ਤੇਵਰ ਦਿਖਾ ਰਹੇ ਹਨ ਅਤੇ ਜਲਦੀ ਹੀ ਇਹ ਪਾਰਟੀ ਮੂਧੇ ਮੂੰਗ ਡਿੱਗ ਪਵੇਗੀ। ਉਨ੍ਹਾਂ ਕਿਹਾ ਕਿ ਹੁਣ ਸਿਰਫ ਕੁਝ ਮਹੀਨਿਆਂ ਦੀ ਹੀ ਗੱਲ ਹੈ ਅਤੇ ਕਾਂਗਰਸ ਮੁੜ ਤੋਂ ਸਰਕਾਰ ਬਣਾ ਕੇ ਬਰਬਾਦ ਹੋ ਚੁੱਕੇ ਪੰਜਾਬ ਨੂੰ ਮੁੜ ਲੀਹਾਂ ’ਤੇ ਲਿਆਵੇਗੀ।