ਹਲਕਾ ਇੰਚਾਰਜ ਰਮਨ ਬਹਿਲ ਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ ਹਲਕਾ ਇੰਚਾਰਜ ਰਮਨ ਬਹਿਲ ਅਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਸਕੀਮ ਨੰਬਰ 7 ਵਿਖੇ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਿਆ
Publish Date: Fri, 13 Nov 2026 03:38 PM (IST)
Updated Date: Sat, 14 Nov 2026 04:00 AM (IST)
ਜੀਆਰਪੀ- ਸਕੀਮ ਨੰਬਰ 7 ਵਿਖੇ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਦੇ ਹੋਏ ਹਲਕਾ ਇੰਚਾਰਜ ਰਮਨ ਬਹਿਲ ਅਤੇ ਚੇਅਰਮੈਨ ਰਾਜੀਵ ਸ਼ਰਮਾ। ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ : ਗੁਰਦਾਸਪੁਰ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਦਿੰਦਿਆਂ ਗੁਰਦਾਸਪੁਰ ਇੰਪਰੂਵਮੈਂਟ ਟਰੱਸਟ ਵੱਲੋਂ ਸ਼ਹਿਰ ਵਾਸੀਆਂ ਨੂੰ ਇੱਕ ਹੋਰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਸਕੀਮ ਨੰਬਰ 7 ਵਿਖੇ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਕਮਿਊਨਿਟੀ ਹਾਲ ਦਾ ਨੀਂਹ ਪੱਥਰ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਰਮਨ ਬਹਿਲ ਤੇ ਗੁਰਦਾਸਪੁਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਵੱਲੋਂ ਰੱਖਿਆ ਗਿਆ। ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਸਕੀਮ ਨੰਬਰ 7 ਵਿਖੇ ਕਮਿਊਨਿਟੀ ਹਾਲ ਦਾ ਨਿਰਮਾਣ ਇਲਾਕਾ ਵਾਸੀਆਂ ਲਈ ਖੁਸ਼ੀ ਦੀ ਗੱਲ ਹੈ। ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਹਾਲ ਇਲਾਕੇ ਦੇ ਲੋਕਾਂ ਲਈ ਇੱਕ ਵੱਡੀ ਸਹੂਲਤ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਹਿਰ ਦਾ ਵਿਕਾਸ ਸਿਰਫ਼ ਸੜਕਾਂ ਤੇ ਇਮਾਰਤਾਂ ਬਣਾਉਣ ਤੱਕ ਸੀਮਤ ਨਹੀਂ ਹੁੰਦਾ, ਸਗੋਂ ਲੋਕਾਂ ਨੂੰ ਸਮਾਜਿਕ ਅਤੇ ਸਾਂਝੀਆਂ ਗਤੀਵਿਧੀਆਂ ਲਈ ਵਧੀਆ ਸਹੂਲਤਾਂ ਮੁਹੱਈਆ ਕਰਵਾਉਣਾ ਵੀ ਵਿਕਾਸ ਦਾ ਅਹਿਮ ਹਿੱਸਾ ਹੈ। ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਹਲਕੇ ਦਾ ਸਰਵਪੱਖੀ ਵਿਕਾਸ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੀਆਂ ਜ਼ਰੂਰਤਾਂ ਅਤੇ ਲੋਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਅਤੇ ਸਮੁੱਚੀ ਟੀਮ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਇਸ ਮੌਕੇ ਗੁਰਦਾਸਪੁਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਕਿਹਾ ਕਿ ਟਰੱਸਟ ਵੱਲੋਂ ਗੁਰਦਾਸਪੁਰ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੀਮ ਨੰਬਰ 7 ਵਿਖੇ ਕਰੀਬ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਕਮਿਊਨਿਟੀ ਹਾਲ ਇਲਾਕਾ ਵਾਸੀਆਂ ਲਈ ਇੱਕ ਬਹੁਤ ਹੀ ਮਹੱਤਵਪੂਰਨ ਪ੍ਰੋਜੈਕਟ ਹੈ। ਇਸ ਨਾਲ ਲੋਕਾਂ ਨੂੰ ਆਪਣੇ ਪਰਿਵਾਰਕ, ਸਮਾਜਿਕ ਅਤੇ ਧਾਰਮਿਕ ਸਮਾਗਮ ਕਰਵਾਉਣ ਲਈ ਵਧੀਆ ਸਹੂਲਤ ਮਿਲੇਗੀ। ਇਸ ਮੌਕੇ ਸੰਗਠਨ ਇੰਚਾਰਜ ਭਾਰਤ ਭੂਸ਼ਣ ਸ਼ਰਮਾ ਮਾਰਕੀਟ ਕਮੇਟੀ ਧਾਰੀਵਾਲ ਦੇ ਚੇਅਰਮੈਨ ਮੁਖਦੇਵ ਸਿੰਘ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਟਰੱਸਟੀ ਰਘੁਬੀਰ ਸਿੰਘ ਖਾਲਸਾ, ਟਰੱਸਟੀ ਹਿਤੇਸ਼ ਮਹਾਜਨ ਅਤੇ ਪੀਟਰ ਮੱਟੂ, ਸੈਕਟਰੀ ਜਗਜੀਤ ਸਿੰਘ ਪਿੰਟਾ, ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦੇ ਆਗੂ ਅਤੇ ਵਰਕਰ ਹਾਜ਼ਰ ਸਨ।