- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਰਕਾਰੀ ਹਾਈ ਸਮਾਰਟ ਸਕੂਲ ਧਰਮਕੋਟ ਬੱਗਾ ਵਿਖੇ ਸੰਵਿਧਾਨ ਦਿਵਸ ਮਨਾਇਆ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗੁਰਦਾਸਪੁਰ ਜ਼ਿਲ੍ਹੇ ਦੀ ਨਾਮਵਰ ਸੰਸਥਾ ਸਰਕਾਰੀ ਹਾਈ ਸਮਾਰਟ ਸਕੂਲ ਧਰਮਕੋਟ ਬੱਗਾ ਬਲਾਕ ਧਿਆਨਪੁਰ ਵਿਖੇ ਮਿਤੀ 26 ਨਵੰਬਰ ਨੂੰ ਹੈੱਡਮਾਸਟਰ ਸੁਭਾਸ਼ ਚੰਦਰ ਦੀ ਯੋਗ ਅਗਵਾਈ ਹੇਠ ਸੰਵਿਧਾਨ ਦਿਵਸ ਵਜੋਂ ਮਨਾਇਆ ਗਿਆ। ਪ੍ਰੋਗਰਾਮ ਦਾ ਸੰਚਾਲਨ ਸੋਨੀਆ ਅਤੇ ਰਾਖੀ ਦੀ ਰਹਿਨੁਮਾਈ ਹੇਠ ਹੋਇਆ, ਜਿਸ ਦੀ ਸ਼ੁਰੂਆਤ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਨੂੰ ਸ਼ਰਧਾ ਸੁਮਨ ਭੇਟ ਕਰਕੇ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਦੇ ਕਵਿਤਾ ਉੱਚਾਰਨ ਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ, ਜਿੰਨ੍ਹਾਂ ਨੂੰ ਨੇਪਰੇ ਚਾੜ੍ਹਨ ਲਈ ਸਕੂਲ ਦੇ ਪੰਜਾਬੀ ਅਧਿਆਪਕਾ ਤਰੁਨਾ ਅਤੇ ਜਸਪਾਲ ਸਿੰਘ, ਆਰਟ ਐਂਡ ਕਰਾਫਟ ਅਧਿਆਪਕਾ ਸੁਖਵਿੰਦਰ ਕੌਰ ਅਤੇ ਜਸਮੀਤ ਕੌਰ ਨੇ ਜੱਜਾਂ ਦੀ ਅਹਿਮ ਭੂਮਿਕਾ ਨਿਭਾਈ।ਆਪਣੇ ਸੰਬੋਧਨ ਵਿੱਚ ਸਕੂਲ ਹੈੱਡਮਾਸਟਰ ਸੁਭਾਸ਼ ਚੰਦਰ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦਿਵਸ ਦੇ ਬਾਰੇ ਵਿੱਚ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਬਲਰਾਮ ਸਿੰਘ, ਬਿਕਰਮਜੀਤ ਸਿੰਘ, ਸੁਰਿੰਦਰ ਸਿੰਘ, ਪਰਵੀਨ, ਮੀਨੂੰ, ਮਨਜਿੰਦਰ ਕੌਰ, ਰਮਿੰਦਰ ਕੌਰ, ਰੁਪਿੰਦਰ ਕੌਰ, ਮਨਦੀਪ ਕੌਰ,ਨੀਲਮ, ਜਸਬੀਰ ਕੌਰ ਆਦਿ ਸਕੂਲ ਅਧਿਆਪਕ ਸ਼ਾਮਿਲ ਹੋਏ।